Wednesday, April 24, 2024

ਵਾਹਿਗੁਰੂ

spot_img
spot_img

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸੈਰ ਸਪਾਟਾ ਵਿਭਾਗ ਨੇ ਰੁਸ਼ਨਾਇਆ ਚਮਕੌਰ ਸਾਹਿਬ ਦਾ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ

- Advertisement -

ਯੈੱਸ ਪੰਜਾਬ
ਸ੍ਰੀ ਚਮਕੌਰ ਸਾਹਿਬ, 28 ਸਤੰਬਰ, 2022 –
ਸੈਰ ਸਪਾਟਾ ਵਿਭਾਗ ਵੱਲੋਂ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੀ ਜੈਯੰਤੀ ਮੌਕੇ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਨੂੰ ਬਹੁਤ ਹੀ ਸੁੰਦਰ ਤੇ ਮਨਮੋਹਕ ਢੰਗ ਨਾਲ ਰੁਸ਼ਨਾਇਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਵਿਸ਼ਵ ਟੂਰਿਜਮ ਦਿਹਾੜੇ ਮੌਕੇ ਇੱਥੇ ਆਉਣ ਵਾਲੇ ਸੈਲਾਨੀਆਂ ਦਾ ਸਟਾਫ ਵੱਲੋ ਭਰਵਾ ਸਵਾਗਤ ਕੀਤਾ ਗਿਆ। ਵਿਰਾਸਤ-ਏ-ਖਾਲਸਾ ਤੇ ਦਾਸਤਾਨ-ਏ-ਸ਼ਹਾਦਤ ਵੇਖਣ ਲਈ ਆਉਣ ਵਾਲੇ ਸੈਲਾਨੀਆਂ ਦੀ ਚਿਰਕੋਣੀ ਮੰਗ ਵੀ ਪੂਰੀ ਹੋਈ ਹੈ। ਪੰਜਾਬ ਸਰਕਾਰ ਵੱਲੋਂ ਸੈਲਾਨੀਆਂ ਦੀ ਮੰਗ ਉਤੇ ਮਿਊਜੀਅਮ ਦੇਖਣ ਲਈ ਰੋਜ਼ਾਨਾ ਆਉਣ ਵਾਲੇ ਹਜਾ਼ਰਾ ਲੋਕਾਂ ਦੀ ਸਹੂਲਤ ਲਈ ਆਨਲਾਈਨ ਬੂਕਿੰਗ ਦੀ ਸੁਰੂਆਤ ਕਰ ਦਿੱਤੀ ਗਈ ਹੈ, ਜੋ ਇੱਕ ਵੱਡੀ ਸੋਗਾਤ ਲੋਕਾਂ ਨੂੰ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਦਾਸਤਾਨ-ਏ-ਸ਼ਹਾਦਤ ਮਿਊਜੀਅਮ ਸਿੱਖ ਧਰਮ ਵਿੱਚ ਹੋਈਆਂ ਲਾਸਾਨੀ ਕੁਰਬਾਨੀਆਂ ਦੀ ਬੇਹਤਰੀਨ ਪੇਸ਼ਕਾਰੀ ਕਰਦਾ ਹੈ ਅਤੇ ਇੱਥੇ ਹਜਾਰਾਂ ਦੀ ਗਿਣਤੀ ਵਿੱਚ ਸੈਲਾਨੀ ਬੜੇ ਉਤਸ਼ਾਹ ਨਾਲ ਆਉਂਦੇ ਹਨ। ਤਕਨੋਲੋਜੀ ਦੇ ਯੁੱਗ ਵਿਚ ਜਦੋ ਹਰ ਪਾਸੇ ਡਿਜੀਟਲ ਸ਼ੁਰੂਆਤ ਹੋ ਰਹੀ ਹੈ, ਤਾਂ ਸੈਲਾਨੀਆਂ ਵੱਲੋ ਵਾਰ ਵਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਆਨਲਾਈਨ ਬੂਕਿੰਗ ਦੇ ਪ੍ਰਬੰਧ ਕੀਤੇ ਜਾਣ।

ਪੰਜਾਬ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸੈਰ ਸਪਾਟਾ ਵਿਭਾਗ ਨੂੰ ਆਨਲਾਈਨ ਬੂਕਿੰਗ ਦੀ ਸੁਰੂਆਤ ਕਰਨ ਲਈ ਕਿਹਾ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਬਿਨਾ ਦੇਰੀ ਵਿਸ਼ਵ ਸੈਰ ਸਪਾਟਾ ਦਿਹਾੜੇ ਮੌਕੇ ਇਹ ਸੁਰੂਆਤ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਦੀ ਵੈਬਸਾਈਟ ਉਤੇ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ ਦੇਖਣ ਲਈ ਰਜਿਸਟ੍ਰੇਸ਼ਨ ਦੀ ਸੁਰੂਆਤ ਹੋ ਚੁੱਕੀ ਹੈ, ਜਿਸ ਦੀ ਸੈਲਾਨੀਆਂ ਵੱਲੋ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ਼ਿੰਗਾਰਿਆ ਤੇ ਰੁਸ਼ਨਾਇਆ ਗਿਆ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਸ੍ਰੀ ਚਮਕੌਰ ਸਾਹਿਬ, ਆਉਣ ਵਾਲੇ ਸੈਲਾਨੀਆਂ ਤੇ ਸ਼ਰਧਾਲੂਆਂ ਤੋ ਇਲਾਵਾ ਸ਼ਹਿਰ ਵਾਸੀਆਂ ਦੇ ਆਕਰਸ਼ਣ ਦਾ ਕੇਂਦਰ ਵੀ ਬਣਿਆ ਰਿਹਾ।

ਇਹ ਪਹਿਲੀ ਵਾਰ ਹੋਇਆ ਹੈ ਕਿ ਸੈਰ ਸਪਾਟਾ ਵਿਭਾਗ ਵੱਲੋਂ ਆਪਣੀਆਂ ਸਾਰੀਆ ਇਮਾਰਤਾ ਦੀ ਸਜਾਵਟ ਕੀਤੀ ਗਈ ਹੈ। ਸਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਮੌਕੇ ਮਿਊਜੀਅਮ ਵਿਚ ਸੈਲਾਨੀ ਭਾਰੀ ਗਿਣਤੀ ਵਿੱਚ ਆ ਰਹੇ ਹਨ।

ਤਸਵੀਰ-ਸ੍ਰੀ ਚਮਕੌਰ ਸਾਹਿਬ ਵਿਚ ਰੋਸ਼ਨਾਇਆ ਥੀਮ ਪਾਰਕ ਦਾਸਤਾਨ-ਏ-ਸ਼ਹਾਦਤ ਮਿਊਜ਼ੀਅਮ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...