spot_img
Saturday, June 15, 2024

ਵਾਹਿਗੁਰੂ

spot_img
spot_img

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਮਈ, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ।

ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ।

ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...