spot_img
Sunday, June 16, 2024

ਵਾਹਿਗੁਰੂ

spot_img
spot_img

50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

- Advertisement -

ਯੈੱਸ ਪੰਜਾਬ
ਚੰਡੀਗੜ, 25 ਮਈ, 2024

(ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਖਿਲਾਫ ਇਹ ਮੁਕੱਦਮਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਪਿੰਡ ਮੱਤਾ, ਤਹਿਸੀਲ ਜੈਤੋ ਦੇ ਵਸਨੀਕ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਦੇ ਇੰਤਕਾਲ ਲਈ ਜੈਤੋ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਸਾਲ ਪਹਿਲਾਂ ਦਰਖਾਸਤ ਦਿੱਤੀ ਸੀ, ਜੋ ਕਿ ਹਾਲੇ ਲਟਕ ਰਹੀ ਹੈ। ਇਸ ਬਾਰੇ ਜਦ ਉਹ ਉਕਤ ਮਾਲ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਮੌਕਾ ਦੇਖਣ ਖਾਤਰ ਤਰੀਕ ਲੈਣ ਲਈ ਆਪਣੇ ਰੀਡਰ ਨਾਲ ਸੰਪਰਕ ਕਰਨ ਲਈ ਕਿਹਾ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਸਨੇ ਰਾਕੇਸ਼ ਕੁਮਾਰ ਨਾਲ ਸੰਪਰਕ ਤਾਂ ਉਸ ਨੇ ਉਸ ਦੀ ਜ਼ਮੀਨ ਦਾ ਦੌਰਾ ਕਰਨ ਅਤੇ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਉੱਤੇ ਦਰਜ ਕਰਨ ਬਦਲੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਉਸਨੇ ਅੱਗੇ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ ‘ਤੇ ਸੌਦਾ 50,000 ਰੁਪਏ ‘ਚ ਤੈਅ ਹੋਇਆ, ਜਿਸ ‘ਚੋਂ ਰਾਕੇਸ਼ ਕੁਮਾਰ ਨੇ 30,000 ਰੁਪਏ ਤਹਿਸੀਲਦਾਰ ਲਈ ਅਤੇ 20,000 ਰੁਪਏ ਆਪਣੇ ਲਈ ਮੰਗੇ। ਸ਼ਿਕਾਇਤਕਰਤਾ ਨੇ ਉਕਤ ਰੀਡਰ ਨਾਲ ਰਿਸ਼ਵਤ ਦੇਣ ਬਾਰੇ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਉਸਨੇ ਸਬੂਤ ਵਜੋਂ ਬਿਉਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਮੁਲਜ਼ਮ ਰੀਡਰ ਨੇ ਉਪਰੋਕਤ ਮਕਸਦ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਲਈ 30,000 ਰੁਪਏ ਅਤੇ ਆਪਣੇ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਜਾਂਚ ਦੌਰਾਨ ਸਬੰਧਤ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...