Tuesday, April 23, 2024

ਵਾਹਿਗੁਰੂ

spot_img
spot_img

Punjab Vidhan Sabha ’ਚ ਖ਼ਹਿਬੜੇ Bikram Majithia ਤੇ Harminder Gill, ਅਪਸ਼ਬਦਾਂ ਤੋਂ ਪਰਿਵਾਰਕ ਪਿਛੋਕੜ ਤਕ ਪੁੱਜੀ ਗੱਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਾਰਚ, 2021:
ਪੰਜਾਬ ਵਿਧਾਨ ਸਭਾ ਦੇ ਸੋਮਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ ਦੇ ਦੂਜੇ ਦਿਨ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸ: ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਵਿਧਾਇਕ ਹਰਮਿੰਦਰ ਸਿੰਘ ਗਿੱਲ ਆਹਮੋ ਸਾਹਮਣੇ ਹੋ ਗਏੇ।

ਦੋਵਾਂ ਨੇ ਇਕ ਦੂਜੇ ਖਿਲਾਫ਼ ਤਿੱਖੇ ਸ਼ਬਦੀ ਵਾਰ ਕਰਦਿਆਂ ਇਕ ਦੂਜੇ ਪ੍ਰਤੀ ਹੀ ਅਪਸ਼ਬਦ ਨਹੀਂ ਬੋਲੇ ਸਗੋਂ ਗੱਲ ਪਰਿਵਾਰਕ ਪਿਛੋਕੜ ਤਕ ਜਾ ਪੁੱਜੀ।

ਜ਼ਿਕਰਯੋਗ ਹੈ ਕਿ ਦੋਵੇਂ ਮਾਝੇ ਦੇ ਆਗੂ ਹਨ। ਜਿੱਥੇ ਮਜੀਠੀਆ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕ ਹਨ ਉੱਥੇ ਫ਼ੈਡਰੇਸ਼ਨ ਨਾਲ ਸੰਬੰਧਤ ਰਹੇ ਸ: ਹਰਮਿੰਦਰ ਸਿੰਘ ਗਿੱਲ ਪੱਟੀ ਤੋਂ ਵਿਧਾਇਕ ਹਨ।

ਮਾਮਲਾ ਉਸ ਵੇਲੇ ਗਰਮੀ ਫ਼ੜ ਗਿਆ ਜਦ ਸ: ਹਰਮਿੰਦਰ ਸਿੰਘ ਗਿੱਲ ਨੇ ਨਨਕਾਣਾ ਸਾਹਿਬ ਸਾਕੇ ਨਾਲ ਸੰਬੰਧਤ ਮਹੰਤ ਨਰੈਣ ਦਾਸ ਨਾਲ ਮਜੀਠੀਆ ਪਰਿਵਾਰ ਦੇ ਸੰਬੰਧਾਂ ਖ਼ਾਸਕਰ ਸਿੱਧੇ ਤੌਰ ’ਤੇ ਸ: ਸੁੰਦਰ ਸਿੰਘ ਮਜੀਠੀਆ ਦੇ ਸਮਰਥਨ ਦਾ ਹਵਾਲਾ ਦੇ ਦਿੱਤਾ।

ਪਲਟਵਾਰ ਕਰਦਿਆਂ ਸ: ਮਜੀਠੀਆ ਨੇ ਸ: ਹਰਮਿੰਦਰ ਸਿੰਘ ਗਿੱਲ ਦੇ ਸਾਬਕਾ ਪੁਲਿਸ ਅਧਿਕਾਰੀ ਅਜੀਤ ਸਿੰਘ ਸੰਧੂ ਨਾਲ ਸੰਬੰਧਾਂ ਦਾ ਜ਼ਿਕਰ ਕਰ ਦਿੱਤਾ। ਪੰਜਾਬ ਵਿੱਚ ਖ਼ਾੜਕੂਵਾਦ ਦੌਰਾਨ ਅਜੀਤ ਸਿੰਘ ਸੰਧੂ ਦੀ ਕਈ ਬੇਕਸੂਰ ਸਿੱਖ ਨੌਜਵਾਨਾਂ ਨੂੰ ਮਾਰਣ ਵਿੱਚ ਭੂÎਮਿਕਾ ਦੇ ਚਰਚੇ ਰਹੇ ਸਨ।

ਇਹ ਸਾਰਾ ਕੁਝ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਸਦਨ ਵਿੱਚ ਮੌਜੂਦ ਸਾਰੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਹੋਇਆ। ਇਸ ਮੌਕੇ ਸਪੀਕਰ ਨੇ ਮਾਮਲੇ ਨੂੰ ਸ਼ਾਂਤ ਕਰਵਾਉਂਦਿਆਂ ਕਿਹਾ ਕਿ ਸਦਨ ਵਿੱਚ ਅਪਸ਼ਬਦ ਬੋਲਣ ਅਤੇ ਨਿੱਜੀ ਹਮਲਿਆਂ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...