Saturday, December 2, 2023

ਵਾਹਿਗੁਰੂ

spot_img

ਵਿਜੀਲੈਂਸ ਵੱਲੋਂ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ‘ਪੱਤਰਕਾਰ’ ਗ੍ਰਿਫ਼ਤਾਰ, ਸਾਥੀ ਫ਼ਰਾਰ

- Advertisement -

ਡਾਕਟਰ ਨੇ ਕੀਤੀ ਰਿਸ਼ਵਤ ਦੀ ਮੰਗ ਸੰਬੰਧੀ ਕਾਲ ਦੀ ‘ਰਿਕਾਰਡਿੰਗ’

ਯੈੱਸ ਪੰਜਾਬ
ਚੰਡੀਗੜ੍ਹ, 21 ਸਤੰਬਰ, 2023:
ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਗਾਲਿਬ, ਜਿਲਾ ਲੁਧਿਆਣਾ ਦੇ ਨਿਰਭੈ ਸਿੰਘ, ਜੋ ਖੁਦ ਨੂੰ ਪੱਤਰਕਾਰ ਦੱਸਦਾ ਹੈ, ਨੂੰ ਇੱਕ ਡਾਕਟਰ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਬਤੌਰ ਮੈਡੀਕਲ ਅਫਸਰ (ਆਰਥੋਪੀਡਿਕਸ) ਸੇਵਾ ਨਿਭਾਅ ਰਹੇ ਡਾ. ਦੀਪਕ ਗੋਇਲ ਨੇ ਵਿਜੀਲੈਂਸ ਬਿਊਰੋ ਦੇ ਰੇਂਜ ਦਫਤਰ ਲੁਧਿਆਣਾ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ। ਉਕਤ ਡਾਕਰਟਰ ਨੇ ਦੋਸ਼ ਲਾਇਆ ਕਿ ਜਗਰਾਉਂ ਦੀ ਕਾਉਂਕੇ ਕਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨਾਂ ਦੇ ਮਰੀਜ਼ ਦੇ ਇਲਾਜ ਸਬੰਧੀ ਤਿੰਨ ਵਿਅਕਤੀ ਉਸ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਡਾ: ਗੋਇਲ ਨੇ ਅੱਗੇ ਦੱਸਿਆ ਕਿ 29 ਜੂਨ 2023 ਨੂੰ ਬਲਜਿੰਦਰ ਸਿੰਘ ਦੀ ਲੱਤ ’ਤੇ ਸੱਟ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ ਸੀ । ਅਗਲੇ ਦਿਨ, ਡਾਕਟਰ ਨੇ ਉਸ (ਬਲਜਿੰਦਰ) ਦੀ ਜਾਂਚ ਕੀਤੀ ਅਤੇ ਐਕਸ-ਰੇ ਕਰਵਾਉਣ ਲਈ ਕਿਹਾ। ਇਸ ਤੇ, ਬਲਜਿੰਦਰ ਸਿੰਘ ਨੇ ਡਾਕਟਰੀ ਸਲਾਹ (ਲਾਮਾ) ਤੋਂ ਬਿਨਾ ਹੀ ਹਸਪਤਾਲ ਤੋਂ ਛੁੱਟੀ ਲੈ ਲਈ।

ਸ਼ਿਕਾਇਤਕਰਤਾ ਡਾਕਟਰ ਨੇ ਦੱਸਿਆ ਕਿ ਇਸ ਉਪਰੰਤ ਬਲਜਿੰਦਰ ਸਿੰਘ ਕਸਬੇ ਦੇ ਇੱਕ ਪ੍ਰਾਈਵੇਟ ਹਸਪਤਾਲ, ‘ਭਿਵਾਨ’ ਵਿੱਚ ਦਾਖਲ ਹੋ ਗਿਆ। ਇਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਡਾਕਟਰ ਗੋਇਲ ਵਿਰੁੱਧ ਐਸ.ਐਮ.ਓ ਲੁਧਿਆਣਾ ਨੂੰ ਸ਼ਿਕਾਇਤ ਦੇ ਕੇ ਦੋਸ਼ ਲਾਇਆ ਕਿ ਉਸ ਦਾ ਸਿਵਲ ਹਸਪਤਾਲ ਜਗਰਾਉਂ ਵਿੱਚ ਸਹੀ ਇਲਾਜ ਨਹੀਂ ਹੋਇਆ ਅਤੇ ਉਸ (ਬਲਜਿੰਦਰ) ਨੂੰ ਜਾਣਬੁੱਝ ਕੇ ਉਕਤ ਡਾਕਟਰ ਨੇ ਆਪਣੇ ਰਿਸ਼ਤੇਦਾਰਾਂ ਵੱਲੋ ਚਲਾਏ ਜਾ ਰਹੇ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ।

ਬੁਲਾਰੇ ਨੇ ਦੱਸਿਆ ਕਿ 5 ਸਤੰਬਰ, 2023 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗਾਲਿਬ ਦੇ ਨਿਰਭੈ ਸਿੰਘ ਅਤੇ ਪਿੰਡ ਲੀਲਾਂ ਦੇ ਮਨਜੀਤ ਸਿੰਘ ਨੇ ਖੁਦ ਨੂੰ ਪੱਤਰਕਾਰ ਦੱਸਦਿਆਂ ਸ਼ਿਕਾਇਤਕਰਤਾ ਡਾਕਟਰ ਕੋਲ ਪਹੁੰਚ ਕੀਤੀ। ਨਿਰਭੈ ਸਿੰਘ ਨੇ ਉਕਤ ਸ਼ਿਕਾਇਤਕਰਤਾ ਡਾਕਟਰ ਨੂੰ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਢੁਕਵੀਂ ਦੇਖਭਾਲ ਨਹੀਂ ਮਿਲੀ ਅਤੇ ਉਸ ਨੂੰ ਤੁਸੀਂ ਜਾਣਬੁੱਝ ਕੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭੇਜਿਆ ਹੈ।

ਉਨ੍ਹਾਂ ਨੇ ਐਸ.ਐਮ.ਓ ਲੁਧਿਆਣਾ ਨਾਲ ਲਿਹਾਜ ਹੋਣ ਦਾ ਡਰਾਵਾ ਦਿੱਤਾ ਅਤੇ ਡਾਕਟਰ ਨੂੰ ਭਰੋਸਾ ਦਿੱਤਾ ਕਿ ਉਹ 1,40,000 ਰੁਪਏ ਰਿਸ਼ਵਤ ਲੈ ਕੇ ਸ਼ਿਕਾਇਤ ਦਾ ਨਿਪਟਾਰਾ ਕਰ ਸਕਦੇ ਹਨ। ਨਾਲ ਹੀ ਉਨ੍ਹਾਂ ਨੇ ਡਾਕਟਰ ਨੂੰ ਧਮਕਾਇਆ ਕਿ ਜੇ ਉਹ ਇਹ ਰਕਮ ਨਾ ਦਿੱਤੀ ਤਾਂ ਉਹ ਉਸਨੂੰ ਝੂਠੇ ਕੇਸ ਵਿੱਚ ਫਸਾ ਦੇਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਨਿਰਭੈ ਸਿੰਘ ਨੇ ਡਾਕਟਰ ਤੋਂ 20,000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਡਾਕਟਰ ਨੇ ਉਕਤ ਰਿਪੋਰਟਰ ਨੂੰ ਇਕ ਲੱਖ ਰੁਪਏ ਹੋਰ ਦੇਣੇ ਸਨ ਪਰ ਡਾਕਟਰ ਨੇ, ਪੈਸ ਦੀ ਮੰਗ ਕਰ ਰਹੇ ਉਕਤ ਦੋਸ਼ੀਆਂ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਕਰ ਲਈ ।

ਵਿਜੀਲੈਂਸ ਬਿਓਰੋ ਨੇ ਇਸ ਸਬੰਧ ਵਿੱਚ ਬਲਜਿੰਦਰ ਸਿੰਘ, ਨਿਰਭੈ ਸਿੰਘ, ਮਨਜੀਤ ਸਿੰਘ ਵਿਰੁੱਧ ਐਫਆਈਆਰ ਨੰਬਰ 23, ਮਿਤੀ 21-09-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420 ਅਤੇ 120-ਬੀ ਦੇ ਤਹਿਤ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਖੁਦ ਨੂੰ ਪੱਤਰਕਾਰ ਦੱਸਣ ਦਾ ਦਾਅਵਾ ਕਰਨ ਵਾਲੇ ਨਿਰਭੈ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਡਾਕਟਰ ਗੋਇਲ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਓਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਅਗਲੇਰੀ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,227FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!