Thursday, December 12, 2024
spot_img
spot_img
spot_img

Punjab Vigilance Bureau ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 10 ਦਸੰਬਰ, 2024

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ Bathinda ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) Raghbir Singh ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ