Sunday, March 23, 2025
spot_img
spot_img
spot_img

Punjab Vigilance Bureau ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 21 ਮਾਰਚ, 2025

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ Malerkotla ਵਿਖੇ ਤਾਇਨਾਤ ਜੰਗਲਾਤ ਗਾਰਡ Harjit Singh ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ Malerkotla ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਕੁੱਪ ਖੁਰਦ ਪਿੰਡ ਦੇ ਨੇੜੇ ਪਿੰਡ ਦਿਲਾਵਰਗੜ੍ਹ ਵਿਖੇ ਇੱਕ ਮੈਰਿਜ ਪੈਲੇਸ ਬਣਾਇਆ ਹੈ ਪਰ ਉਕਤ ਮੁਲਜ਼ਮ ਨੇ ਮੁੱਖ ਸੜਕ ਤੋਂ ਪੈਲੇਸ ਤੱਕ ਜਾਣ ਲਈ ਪਹੁੰਚ ਰਸਤਾ ਦੇਣ ਵਾਸਤੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ Vigilance Bureau ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ ਥਾਣਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ