ਯੈੱਸ ਪੰਜਾਬ
ਚੰਡੀਗੜ੍ਹ, 20 ਦਸੰਬਰ, 2024 –
Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ Gurdaspur ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ Patwari Harjit Rai ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।