Saturday, January 4, 2025
spot_img
spot_img
spot_img
spot_img

Punjab Vigilance Bureau ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 1 ਜਨਵਰੀ, 2025

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, Kapurthala ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) Manjit Singh ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਕਪੂਰਥਲਾ ਜ਼ਿਲ੍ਹੇ ਦੇ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਮੁਲਜ਼ਮ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੀਤੀ ਗਈ ਸ਼ਿਕਾਇਤ ਦੀ ਨਕਲ ਅਤੇ ਉਸ ਵੱਲੋਂ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਨਾਲ ਕੀਤੇ ਗਏ ਰਾਜ਼ੀਨਾਮੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਉਕਤ ਪੁਲਿਸ ਸ਼ਿਕਾਇਤ ਦਾ ਨਿਬੇੜਾ ਉਸਦੇ ਹੱਕ ਵਿੱਚ ਕਰਨ ਲਈ ਉਸ ਤੋਂ ਪਹਿਲਾਂ ਵੀ 1500 ਰੁਪਏ ਲੈ ਲਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ