Friday, January 10, 2025
spot_img
spot_img
spot_img
spot_img

Punjab Vigilance Bureau ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ Astt Town Planner ਤੇ Architect ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 9 ਜਨਵਰੀ, 2025

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ Punjab Vigilance Bureau ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ATP) ਜਸਪਾਲ ਸਿੰਘ ਅਤੇ Patiala ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਏ.ਟੀ.ਪੀ. ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ