Sunday, January 5, 2025
spot_img
spot_img
spot_img
spot_img

Punjab Vigilance Bureau ਵੱਲੋਂ 70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 2 ਜਨਵਰੀ, 2025

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ Bathinda ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਦੇ ਵਸਨੀਕ ਜਗਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦਾ ਦੋਸਤ ਇੱਕ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਪਤਨੀ ਦਾ ਨਾਮ ਵੀ ਕੇਸ ਵਿੱਚ ਸ਼ਾਮਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਨਾ ਕਰਨ ਲਈ 1,50,000 ਰੁਪਏ ਦੀ ਮੰਗ ਕੀਤੀ ਸੀ, ਪਰ ਸੌਦਾ 70000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: 10000 ਰੁਪਏ ਰਿਸ਼ਵਤ ਲੈਂਦਾ PSPCL ਦਾ ਮੁਲਾਜ਼ਮ Vigilance Bureau ਵੱਲੋਂ ਕਾਬੂ


ਇਹ ਵੀ ਪੜ੍ਹੋ: Improvement Trust ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ Senior Assistant ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ


 

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ