Saturday, December 14, 2024
spot_img
spot_img
spot_img

Punjab Vigilance Bureau ਵੱਲੋਂ Motor Vehicles Inspector ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 12 ਦਸੰਬਰ, 2024

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ Patiala ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (MVI) Gurmeet Singh ਅਤੇ Patiala ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ Vigilance Bureau ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸਦਾ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵੇਂ ਮੁਲਜ਼ਮ ਗੁਰਮੀਤ ਸਿੰਘ (ਐਮ.ਵੀ.ਆਈ.) ਅਤੇ ਉਸ ਦੇ ਨਿੱਜੀ ਏਜੰਟ ਅਨਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ