ਯੈੱਸ ਪੰਜਾਬ
ਚੰਡੀਗੜ੍ਹ, 22 ਦਸੰਬਰ, 2024
Senior National Volleyball Championship-2025 (ਪੁਰਸ਼ ਅਤੇ ਮਹਿਲਾ) ਲਈ Punjab ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 ਜਨਵਰੀ 2025 ਤੱਕ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਸੂਬੇ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੇ ਚੋਣ ਟਰਾਇਲ ਮਿਤੀ 24 ਦਸੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਸੈਕਟਰ 63 ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।