Saturday, April 13, 2024

ਵਾਹਿਗੁਰੂ

spot_img
spot_img

ਪੰਜਾਬ ’ਚ ਸਿਹਤ ਸੇਵਾਵਾਂ ’ਚ ਆਇਆ ਕ੍ਰਾਂਤੀਕਾਰੀ ਬਦਲਾਅ: ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 22 ਫਰਵਰੀ, 2024

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲੋਕ ਹਿੱਤ ਵਿਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ, ਜਿਸ ਨਾਲ ਸੂਬਾ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ ਹੈ।

ਉਹ ਅੱਜ ਸਿਵਲ ਹਸਪਤਾਲ ਦਫ਼ਤਰ ਵਿਚ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਲਈ 21 ਡਾਕਟਰ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਹੁਣ ਤੱਕ ਖੁੱਲ੍ਹੇ 700 ਆਮ ਆਦਮੀ ਕਲੀਨਿਕਾਂ ਦਾ ਕਰੀਬ 35 ਲੱਖ ਲੋਕ ਲਾਭ ਲੈ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਡੋਰ ਸਟੈਪ ’ਤੇ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨੇ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਦਾ ਜਿਥੇ ਮੁਫ਼ਤ ਇਲਾਜ ਕਰਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਉਨ੍ਹਾਂ ਦੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਘੱਟ ਸਮੇਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ, ਜਿਸ ਵਿਚ 600 ਯੂਨਿਟ ਬਿਜਲੀ ਮੁਆਫ਼, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਆਦਿ ਮੁੱਖ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਇਕ ਸਕਾਰਾਤਮਕ ਬਦਲਾਅ ਲਈ ਕੰਮ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ, ਐਸ.ਐਮ.ਓ ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...