ਯੈੱਸ ਪੰਜਾਬ
ਚੰਡੀਗੜ, 4 ਦਸੰਬਰ, 2024
ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ।
ਅੱਜ ਸਵੇਰੇ 11:00 ਵਜੇ ਕੀਤੀ ‘Online NRI Meet’ ਮੌਕੇ Punjab ਦੇ NRI ਮਾਮਲਿਆਂ ਬਾਰੇ ਮੰਤਰੀ ਸ. Kuldeep Singh Dhaliwal ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ।
Dhaliwal ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਹੋਏ ਹਨ।
ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ, ਕਮਿਸ਼ਨਰ ਜਲੰਧਰ ਅਤੇ ਸਕੱਤਰ ਐਨ.ਆਰ.ਆਈ ਸਭਾ, ਪੰਜਾਬ ਸ੍ਰੀ ਪ੍ਰਦੀਪ ਸੱਭਰਵਾਲ, ਚੇਅਰਪਰਸਨ ਐਨ.ਆਰ.ਆਈ ਸਭਾ ਪੰਜਾਬ ਸ਼੍ਰੀਮਤੀ ਪਰਮਿੰਦਰ ਕੌਰ, ਡੀ.ਆਈ.ਜੀ. ਐਨ.ਆਰ.ਆਈ. ਸ੍ਰੀ ਰਾਜਪਾਲ ਸਿੰਘ ਸੰਧੂ, ਏ.ਆਈ.ਜੀ. ਸ੍ਰੀ ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।