Tuesday, May 7, 2024

ਵਾਹਿਗੁਰੂ

spot_img
spot_img

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਬਿਨਾ ਬੈਂਡ ਚੱਲ ਇੰਗਲੈਂਡ’

- Advertisement -

ਜਿੰਦ ਜਵੰਦਾ
ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ।ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ।ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ ਪੰਜਾਬੀ ਫ਼ਿਲਮ ‘ਬਿਨਾ ਬੈਂਡ ਚੱਲ ਇੰਗਲੈਂਡ’17 ਨਵੰਬਰ ਨੂੰ ਸਿਨੇਮਾਂ ਘਰਾਂ ਵਿੱਚ ਰੀਲੀਜ਼ ਹੋਣ ਜਾ ਰਹੀ ਹੈ।

‘ਵੀ ਆਈ ਪੀ ਫ਼ਿਲਮਸ ਯੂ ਐਸ ਏ’ ਬੈਨਰ ਹੇਠ ਬਣੀ ਇਸ ਫਿਲਮ ਦੇ ਹੀਰੋ ਰੌਸ਼ਨ ਪ੍ਰਿੰਸ ਅਤੇ ਹੀਰੋਇਨ ਨਵਾਂ ਚਹਿਰਾ ਸਾਇਰਾ ਹੈ ਜੋ ਕਿ ਇਸ ਫਿਲਮ ਰਾਹੀਂ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ।ਨਿਰਦੇਸ਼ਕ ਸਤਿੰਦਰ ਸਿੰਘ ਦੇਵ ਵਲੋਂ ਨਿਰਦੇਸ਼ਿਤ ਇਸ ਫ਼ਿਲਮ ਵਿੱਚ ਗੁਰਪ੍ਰੀਤ ਘੁੱਗੀ, ਬੀ ਐਨ ਸ਼ਰਮਾ, ਰਾਣਾ ਜੰਗ ਬਹਾਦਰ, ਸੁੱਖੀ ਚਾਹਲ, ਰੁਪਿੰਦਰ ਰੂਪੀ, ਰਾਜ ਧਾਲੀਵਾਲ, ਗੁਰਜੀਤ ਕੌਰ, ਹਾਰਬੀ ਸੰਘਾ, ਨੇਹਾ ਦਿਆਲ, ਮਨਪ੍ਰੀਤ ਮਨੀ ਅਤੇ ਬਦਰ ਖਾਨ ਆਦਿ ਨਾਮੀ ਸਿਤਾਰੇ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ।

ਪਿਲ਼ਮ ਦੇ ਕਾਰਜਕਾਰੀ ਨਿਰਮਾਤਾ ਪ੍ਰਵੀਨ ਕੁਮਾਰ ਹਨ। ਨਾਮੀ ਫ਼ਿਲਮ ਲੇਖਕ ਰਾਜੂ ਵਰਮਾ ਵਲੋਂ ਲਿਖੀ ਰਿਸ਼ਤਿਆਂ ਦੀ ਅਹਿਮੀਅਤ ਦੀ ਗੱਲ ਕਰਦੀ ਇਹ ਫ਼ਿਲਮ ਆਮ ਪੰਜਾਬੀ ਫ਼ਿਲਮਾਂ ਨਾਲੋਂ ਬਿਲਕੁਲ ਵੱਖਰੀ ਫਿਲਮ ਹੈ।ਜੋ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਪਰਿਵਾਰਾਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦੀ ਗੱਲ ਵੀ ਕਰਦੀ ਹੈ। ਇਸ ਫ਼ਿਲਮ ਜ਼ਰੀਏ ਪਹਿਲੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਉਣ ਜਾ ਰਹੀ ਸਾਇਰਾ ਮੁਤਾਬਕ ਇਹ ਫ਼ਿਲਮ ਉਸਦੀ ਜ਼ਿੰਦਗੀ ਵਿੱਚ ਇੱਕ ਨਵਾਂ ਮੋੜ ਲੈ ਕੇ ਆਵੇਗੀ।

ਇਸ ਫ਼ਿਲਮ ‘ਚ ਉਸ ਨੇ ਵਿਦੇਸ਼ ਵਿੱਚ ਰਹਿੰਦੀ ਇੱਕ ਅਜਿਹੀ ਕੁੜੀ ਦਾ ਕਿਰਦਾਰ ਨਿਭਾਇਆ ਹੈ ਜਿਸ ਨੂੰ ਪੰਜਾਬ ਤੋਂ ਲੰਡਨ ਆਏ ਇਕ ਨੌਜਵਾਨ ਨਾਲ ਪਿਆਰ ਹੋ ਜਾਂਦਾ ਹੈ। ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਹਨ ਪਰ ਉਸਦੇ ਪਿਤਾ ਦੀਆਂ ਕਈ ਸ਼ਰਤਾਂ ਹਨ। ਉਹ ਚਾਹੁੰਦੇ ਹਨ ਕਿ ਉਸਦੀ ਧੀ ਕਿਸੇ ਪੜੇ-ਲਿਖੇ ਅਤੇ ਜਿੰਮੇਵਾਰ ਪਰਿਵਾਰ ਦੀ ਨੂੰਹ ਬਣੇ, ਇਸ ਤਰਾਂ ਦੋਵਾਂ ਦੇ ਪਿਆਰ ਦੀਆਂ ਉਲਝਣਾਂ ਹੀ ਫ਼ਿਲਮ ਦਾ ਦਿਲਚਸਪ ਹਿੱਸਾ ਹਨ।

ਨਿਰਮਾਤਾ ਬਲਵਿੰਦਰ ਹੀਰ, ਰਮਨ ਪਲਟਾ ਅਤੇ ਹਰਸ਼ ਵਿਰਕ ਵਲੋਂ ਪ੍ਰੋਡਿਊਸ ਇਹ ਫ਼ਿਲਮ ਹਰ ਉਮਰ ਦੇ ਦਰਸ਼ਕ ਵਰਗ ਨੂੰ ਧਿਆਨ ਵਿੱਚ ਰੱਖਕੇ ਬਣਾਈ ਗਈ ਹੈ ਜੋ ਕਿ ਰੁਮਾਂਸ, ਕਾਮੇਡੀ ਅਤੇ ਮਨੋਰੰਜਨ ਪੱਖ ਤੋਂ ਕਿਸੇ ਵੀ ਦਰਸ਼ਕ ਨੂੰ ਨਿਰਾਸ਼ ਨਹੀਂ ਕਰੇਗੀ ਅਤੇ ਜ਼ਿੰਦਗੀ ਵਿੱਚ ਰਿਸ਼ਤਿਆਂ ਦੀ ਕਿ ਅਹਿਮੀਅਤ ਹੁੰਦੀ ਹੈ ਦਾ ਦਰਸ਼ਕਾਂ ਨੂੰ ਚੰਗਾ ਸੁਨੇਹਾ ਵੀ ਦੇਵੇਗੀ।ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...