Friday, April 26, 2024

ਵਾਹਿਗੁਰੂ

spot_img
spot_img

ਵਿਸ਼ਵ ਕਵਿਤਾ ਦਿਵਸ 21 ਮਾਰਚ ਮੁਬਾਰਕ ਹੋਵੇ ਪਿਆਰਿਉ – ਗੁਰਭਜਨ ਗਿੱਲ

- Advertisement -

Punjabi poet Gurbhajan Gill on World Poetry Day, March 21

ਵਿਸ਼ਵ ਕਵਿਤਾ ਦਿਵਸ ਨੂੰ ਪੂਰੀ ਦੁਨੀਆਂ ਦੇ ਕਾਵਿ ਸਿਰਜਕ ਚੇਤੇ ਕਰ ਰਹੇ ਨੇ। ਜਸ਼ਨ ਵਾਂਗ ਮਨਾ ਰਹੇ ਨੇ। ਭਾਸ਼ਾ ਕੋਈ ਵੀ ਹੋਵੇ, ਕਵਿਤਾ ਹੀ ਮਾਨਵ ਅਭਿਵਿਅਕਤੀ ਦਾ ਸਾਧਨ ਰਹੀ ਹੈ। ਬਾਕੀ ਸਾਹਿੱਤ ਰੂਪ ਕਾਰ ਹਨ, ਸਿਰਜਣਾ ਨਹੀਂ। ਘਾੜਤਿ ਹੈ, ਸ਼ਬਦ ਚਿਣਾਈ ਹੈ। ਗਰਜ਼ਾਂ ਬੱਧੇ ਸੰਸਾਰ ਦੀਆਂ ਲੋੜਾਂ ਪੂਰਦੇ ਸਾਰੇ ਸਾਹਿੱਤ ਅੰਗਵਹੀ ਕਾਰ ਹਨ। ਕਵਿਤਾ ਨਾਲ ਕਾਰ ਨਹੀਂ ਲੱਗਦਾ। ਵਾਰਤਕ -ਕਾਰ, ਕਹਾਣੀ -ਕਾਰ, ਨਾਵਲ -ਕਾਰ, ਨਾਟਕ -ਕਾਰ ਸਭ ਕਾਰੇ ਲੱਗੇ ਹੋਏ ਨੇ। ਕਵਿਤਾ ਜਦੋਂ ਕਥਾ ਸੁਣਾਉਂਦੀ ਹੈ ਤਾਂ ਇਹ ਵੀ ਕਿੱਸਾ-ਕਾਰੀ ਬਣ ਜਾਂਦੀ ਹੈ।
ਇਹ ਮੇਰਾ ਵਿਸ਼ਵਾਸ ਹੈ, ਤੁਸੀਂ ਸਹਿਮਤ ਹੋਵੋ ਨਾ ਹੋਵੋ। ਇਹ ਤਾਂ ਕਵਿਤਾ ਦੀ ਆਰਾਧਨਾ ਹੈ। ਆਪਣੀ ਸ਼ਬਦ ਅੰਜੁਲੀ ਹੈ।
ਪੰਜਾਬੀ ਸਾਹਿੱਤ ਸਿਰਜਣਾ ਲਈ ਹੋਰ ਸਾਹਿੱਤ ਰੂਪ ਲਿਖਣ ਕਾਰੇ ਲੱਗੇ ਵੀਰਾਂ ਨੂੰ ਵੀ ਕਵਿਤਾ ਨੇ ਹੀ ਸ਼ਬਦ ਸਿਰਜਣ ਸੂਝ ਦੇ ਕੇ ਇਸ ਮਾਰਗ ਤੋਰਿਆ ਹੈ।
ਕਵਿਤਾ ਮਾਂ ਹੈ,ਧਰਤੀ ਦੀ ਮਰਯਾਦਾ ਹੈ, ਧੜਕਣ ਹੈ, ਸੁਆਸ ਮਾਲਾ ਜਹੀ।
ਮੈਂ ਆਪਣੀ 2005 ਚ ਛਪੀ ਕਾਵਿ ਪੁਸਤਕ ਧਰਤੀ ਨਾਦ ਵਿੱਚ ਆਦਿਕਾ ਵਜੋਂ ਇਹ ਕਵਿਤਾ ਕਵਿਤਾ “ ਵਹਿਣ ਨਿਰੰਤਰ “ ਲਿਖ ਕੇ ਪ੍ਰਕਾਸ਼ਿਤ ਕੀਤੀ ਸੀ। ਇਹ ਤੁਹਾਡੇ ਮੇਰੇ ਵਿਚਕਾਰ ਕਵਿਤਾ ਸਬੰਧੀ ਸਾਂਝੀ ਸਮਝ ਵਿਕਸਤ ਕਰੇਗੀ, ਇਹ ਮੇਰਾ ਵਿਚਾਰ ਹੈ। ਜੇ ਤੁਹਾਨੂੰ ਸਹੀ ਨਾ ਲੱਗੇ ਤਾਂ ਵੀ ਕੋਈ ਗੱਲ ਨਹੀਂ।
ਚੀਨੀ ਕਹਾਵਤ ਹੈ ਜਿਵੇਂ ਕਿ
ਸੌ ਫੁੱਲ ਖਿੜਨ ਦਿਉ।
ਸੌ ਵਿਚਾਰ ਭਿੜਨ ਦਿਉ।

ਹਾਲ ਦੀ ਘੜੀ ਵਿਸ਼ਵ ਕਵਿਤਾ ਦਿਵਸ ਮੁਬਾਰਕ ਪ੍ਰਵਾਨ ਕਰੋ।

ਕਵਿਤਾ ਵਹਿਣ ਨਿਰੰਤਰ

ਕਵਿਤਾ ਮੇਰੇ ਅੰਤਰ ਮਨ ਦੀ ਮੂਕ ਵੇਦਨਾ
ਨੇਰ੍ਹੇ ਤੋਂ ਚਾਨਣ ਵੱਲ ਜਾਂਦੀ ਇਕ ਪਗਡੰਡੀ।
ਹਰੇ ਕਚੂਰ ਦਰਖ਼ਤਾਂ ਵਿਚ ਦੀ ਦਿਸਦਾ ਚਾਨਣ।
ਧਰਤ, ਸਮੁੰਦਰ, ਦਰਿਆ, ਅੰਬਰ, ਚੰਨ ਤੇ ਤਾਰੇ,
ਇਸ ਦੀ ਬੁੱਕਲ ਬਹਿੰਦੇ ਸਾਰੇ।

ਇਕਲਾਪੇ ਵਿਚ ਆਤਮ-ਬਚਨੀ।
ਗੀਤ ਕਿਸੇ ਕੋਇਲ ਦਾ ਸੱਚਾ।
ਅੰਬਾਂ ਦੀ ਝੰਗੀ ਵਿਚ ਬਹਿ ਕੇ,
ਜੋ ਉਹ ਖ਼ੁਦ ਨੂੰ ਆਪ ਸੁਣਾਵੇ।

ਜਿਉਂ ਅੰਬਰਾਂ ‘ਚੋਂ,
ਸੜਦੀ ਤਪਦੀ ਧਰਤੀ ਉੱਪਰ ਮੀਂਹ ਵਰ੍ਹ ਜਾਵੇ।
ਪਹਿਲੀਆਂ ਕਣੀਆਂ ਪੈਣ ਸਾਰ ਜੋ,
ਮਿੱਟੀ ‘ਚੋਂ ਇਕ ਸੋਂਧੀ ਸੋਂਧੀ ਖੁਸ਼ਬੂ ਆਵੇ।
ਓਹੀ ਤਾਂ ਕਵਿਤਾ ਅਖਵਾਏ।

ਕਵਿਤਾ ਤਾਂ ਜ਼ਿੰਦਗੀ ਦਾ ਗਹਿਣਾ,
ਇਸ ਬਿਨ ਰੂਹ ਵਿਧਵਾ ਹੋ ਜਾਵੇ।
ਰੋਗਣ ਸੋਗਣ ਮਨ ਦੀ ਬਸਤੀ,
ਤਰਲ ਜਿਹਾ ਮਨ,
ਇਕ ਦਮ ਜਿਉਂ ਪੱਥਰ ਬਣ ਜਾਵੇ।
ਸ਼ਬਦ ‘ਅਹੱਲਿਆ’ ਬਣ ਜਾਵੇ ਤਾਂ
ਕਵਿਤਾ ਵਿਚਲਾ ‘ਰਾਮ’ ਜਗਾਵੇ।

ਕਵਿਤਾ ਤਾਂ ਸਾਹਾਂ ਦੀ ਸਰਗਮ,
ਜੀਵੇ ਤਾਂ ਧੜਕਣ ਬਣ ਜਾਵੇ।
ਨਿਰਜਿੰਦ ਹਸਤੀ ਚੁੱਕ ਨਾ ਹੋਵੇ,
ਜਦ ਤੁਰ ਜਾਵੇ।

ਜ਼ਿੰਦਗੀ ਦੀ ਰਣ ਭੂਮੀ ਅੰਦਰ,
ਕਦੇ ਇਹੀ ਅਰਜੁਨ ਬਣ ਜਾਵੇ।
ਮੱਛੀ ਦੀ ਅੱਖ ਵਿੰਨ੍ਹਣ ਖ਼ਾਤਰ,
ਇਕ ਸੁਰ ਹੋਵੇ,
ਸਿਰਫ਼ ਨਿਸ਼ਾਨਾ ਫੁੰਡਣਾ ਚਾਹੇ।
ਪਰ ਸ਼ਬਦਾਂ ਦੀ ਅਦਭੁਤ ਲੀਲ੍ਹਾ,
ਚਿੱਲੇ ਉੱਪਰ ਤੀਰ ਚਾੜ੍ਹ ਕੇ,
ਸੋਚੀ ਜਾਵੇ।
ਆਪਣੀ ਜਿੱਤ ਦੀ ਖ਼ਾਤਰ,
ਮੱਛੀ ਨੂੰ ਵਿੰਨ੍ਹ ਦੇਵਾਂ?
ਇਹ ਨਾ ਭਾਵੇ।

ਕਵਿਤਾ ਤਾਂ ਸਾਜ਼ਾਂ ਦਾ ਮੇਲਾ,
ਸ਼ਬਦਾਂ ਦੀ ਟੁਣਕਾਰ ਜਗਾਵੇ।
ਤਬਲੇ ਦੇ ਦੋ ਪੁੜਿਆਂ ਵਾਂਗੂੰ
ਭਾਵੇਂ ਅੱਡਰੀ-ਅੱਡਰੀ ਹਸਤੀ,
ਮਿੱਲਤ ਹੋਵੇ ਇਕ ਸਾਹ ਆਵੇ।
ਕਾਇਨਾਤ ਨੂੰ ਝੂੰਮਣ ਲਾਵੇ।
ਬਿਰਖ਼ ਬਰੂਟਿਆਂ ਸੁੱਕਿਆਂ ‘ਤੇ ਹਰਿਆਵਲ ਆਵੇ।

ਤੂੰਬੀ ਦੀ ਟੁਣਕਾਰ ਹੈ ਕਵਿਤਾ।
ਖੀਵਾ ਹੋ ਕੇ ਜਦ ਕੋਈ ਯਮਲਾ ਪੋਟੇ ਲਾਵੇ।
ਕਣ ਕਣ ਫੇਰ ਵਜਦ ਵਿਚ ਆਵੇ।
ਸਾਹ ਨੂੰ ਰੋਕਾਂ, ਧੜਕਣ ਦੀ ਰਫ਼ਤਾਰ ਨਾ ਕਿਧਰੇ,
ਮੇਰੇ ਤੋਂ ਪਲ ਖੋਹ ਲੈ ਜਾਵੇ।
ਇਹ ਕਰਤਾਰੀ ਪਲ ਹੀ ਤਾਂ ਕਵਿਤਾ ਅਖਵਾਵੇ।

ਕਵਿਤਾ ਤਾਂ ਕੇਸੂ ਦਾ ਫੁੱਲ ਹੈ,
ਖਿੜਦਾ ਹੈ ਜਦ ਜੰਗਲ ਬੇਲੇ।
ਅੰਬਰ ਦੇ ਵਿਚ,
ਰੰਗਾਂ ਦੇ ਫਿਰ ਲੱਗਦੇ ਮੇਲੇ।
ਤਪਦੇ ਜੂਨ ਮਹੀਨੇ ਵਿਚ ਵੀ,
ਬਿਰਖ਼ ਨਿਪੱਤਰੇ ਦੀ ਟਾਹਣੀ ‘ਤੇ,
‘ਕੱਲ੍ਹਾ ਖਿੜਦਾ, ‘ਕੱਲਾ ਬਲ਼ਦਾ।
ਇਹ ਨਾ ਟਲ਼ਦਾ।
ਕਹਿਰਵਾਨ ਸੂਰਜ ਵੀ ਘੂਰੇ,
ਵਗਣ ਵਰ੍ਹੋਲੇ, ਅੰਨ੍ਹੇ ਬੋਲੇ,
ਆਪਣੀ ਧੁਨ ਦਾ ਪੱਕਾ,
ਇਹ ਨਾ ਪੈਰੋਂ ਡੋਲੇ।

ਜ਼ਿੰਦਗੀ ਦੇ ਉਪਰਾਮ ਪਲਾਂ ਵਿਚ,
ਕਵਿਤਾ ਮੇਰੀ ਧਿਰ ਬਣ ਜਾਵੇ।
ਮਸਲੇ ਦਾ ਹੱਲ ਨਹੀਂ ਦੱਸਦੀ,
ਤਾਂ ਫਿਰ ਕੀ ਹੋਇਆ?
ਦਏ ਹੁੰਗਾਰਾ ਫਿਰ ਅੰਬਰੋਂ ‘ਨੇਰ੍ਹਾ ਛਟ ਜਾਵੇ।

ਰਹਿਮਤ ਬਣ ਜਾਂਦੀ ਹੈ ਕਵਿਤਾ,
ਜਦ ਬੰਦਾ ਕਿਧਰੇ ਘਿਰ ਜਾਵੇ।
ਜਦ ਫਿਰ ਜਾਪੇ ਸਾਹ ਰੁਕਦਾ ਹੈ,
ਅਗਲਾ ਸਾਹ ਹੁਣ ਖ਼ਬਰੇ,
ਆਵੇ ਜਾਂ ਨਾ ਆਵੇ।
ਪੋਲੇ ਪੈਰੀਂ ਤੁਰਦੀ-ਤੁਰਦੀ ਨੇੜੇ ਆਵੇ।
ਜੀਕਣ ਮੇਰੀ ਜੀਵਨ ਸਾਥਣ,
ਅਣਲਿਖਿਆ ਕੋਈ ਗੀਤ ਸੁਣਾਵੇ।
ਮਨ ਦਾ ਚੰਬਾ ਖਿੜ-ਖਿੜ ਜਾਵੇ।
ਮਖ਼ਮੂਰੀ ਵਿਚ ਮੈਨੂੰ,
ਕੁਝ ਵੀ ਸਮਝ ਨਾ ਆਵੇ।

ਕਵਿਤਾ ਵਹਿਣ ਨਿਰੰਤਰ ਜੀਕੂੰ,
ਚਸ਼ਮਿਉਂ ਫੁੱਟੇ, ਧਰਤੀ ਸਿੰਜੇ,
ਤੇ ਆਖ਼ਰ ਨੂੰ ਅੰਬਰ ਥਾਣੀਂ,
ਤਲਖ਼ ਸਮੁੰਦਰ ਵਿਚ ਰਲ ਜਾਵੇ।
ਆਪਣੀ ਹਸਤੀ ਆਪ ਮਿਟਾਵੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...