Friday, March 29, 2024

ਵਾਹਿਗੁਰੂ

spot_img
spot_img

ਪੰਜਾਬੀ ਲੇਖਕ ਗੁਰਭਜਨ ਗਿੱਲ ਦਾ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਸਨਮਾਨ

- Advertisement -

ਯੈੱਸ ਪੰਜਾਬ
ਲੁਧਿਆਣਾ, 13 ਅਗਸਤ, 2022 –
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਭਾਸ਼ਾ ਵਿਭਾਗ ਵੱਲੋਂ 2014 ਵਿੱਚ ਸ਼੍ਰੋਮਣੀ ਪੰਜਾਬੀ ਕਵੀ ਪਿਰਸਕਾਰ ਵਿਜੇਤਾ ਕਵੀ ਗੁਰਭਜਨ ਗਿੱਲ ਨੂੰ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਕਰਵਾਏ ਚੌਥੇ ਅੰਤਰ ਰਾਸ਼ਟਰੀ ਸਾਹਿੱਤ ਸੰਮੇਲਨ ਮੌਕੇ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਦੀਆਂ ਪਰਵਾਸੀ ਸਾਹਿੱਤ ਤੇ ਪਰਵਾਸੀ ਲੇਖਕਾਂ ਨੂੰ ਆਪਸੀ ਤਾਲਮੇਲ ਮੁਹੱਈਆ ਕਰਵਾਉਣ ਲਈ ਕੀਤਾ ਗਿਆ ਹੈ।

ਇਹ ਸਨਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵੀ ਸੀ ਤੇ ਕਾਲਿਜ ਪਰਬੰਧਕ ਕਮੇਟੀ ਦੇ ਪ੍ਰਧਾਨ ਡਾ. ਸ ਪ ਸਿੰਘ, ਪੰਜਾਬ ਭਵਨ ਸਰੀ(ਕੈਨੇਡਾ) ਦੇ ਸੰਚਾਲਕ ਸੁੱਖੀ ਬਾਠ, ਕਾਲਿਜ ਕਮੇਟੀ ਦੇ ਸਕੱਤਰ ਸਃ ਅਰਬਿੰਦਰ ਸਿੰਘ ਤੇ ਕਾਲਿਜ ਪ੍ਰਿੰਸੀਪਲ ਡਾਃ ਅਰਵਿੰਦਰ ਸਿੰਘ ਭੱਲਾ ਨੇ ਪ੍ਰਦਾਨ ਕੀਤਾ।

ਗੁਰਭਜਨ ਗਿੱਲ ਨੇ ਕਿਹਾ ਕਿ ਉਹ ਇਸ ਕਾਲਿਜ ਦੇ ਪੁਰਾਣੇ ਵਿਦਿਆਰਥੀ ਹੋਣ ਨਾਤੇ ਇਥੋਂ ਦੀ ਮਿੱਟੀ ਦੇ ਕਰਜ਼ਦਾਰ ਹਨ।

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੀ ਕੋਆਰਡੀਨੇਟਰ ਡਾਃ ਤੇਜਿੰਦਰ ਕੌਰ ਨੇ ਦੱਸਿਆ ਕਿ ਪ੍ਰੋਃ ਗੁਰਭਜਨ ਗਿੱਲ ਹੁਣ ਤੀਕ ਸ਼ੀਸ਼ਾ ਝੂਠ ਬੋਲਦਾ ਹੈ (ਕਾਵਿ ਸੰਗ੍ਰਹਿ), ਹਰ ਧੁਖਦਾ ਪਿੰਡ ਮੇਰਾ ਹੈ (ਗਜ਼ਲਾਂ), ਸੁਰਖ਼ ਸਮੁੰਦਰ, ਦੋ ਹਰਫ਼ ਰਸੀਦੀ (ਗ਼ਜ਼ਲਾਂ), ਅਗਨ ਕਥਾ( ਕਾਵਿ ਸੰਗ੍ਰਹਿ), ਮਨ ਦੇ ਬੂਹੇ ਬਾਰੀਆਂ (ਗ਼ਜ਼ਲਾਂ), ਧਰਤੀ ਨਾਦ (ਕਾਵਿ ਸੰਗ੍ਰਹਿ), ਖ਼ੈਰ ਪੰਜਾਂ ਪਾਣੀਆਂ ਦੀ (ਹਿੰਦ ਪਾਕ ਰਿਸ਼ਤਿਆਂ ਬਾਰੇ ਕਵਿਤਾਵਾਂ), ਫੁੱਲਾਂ ਦੀ ਝਾਂਜਰ (ਗੀਤ ਸੰਗ੍ਰਹਿ), ਪਾਰਦਰਸ਼ੀ (ਕਾਵਿ ਸੰਗ੍ਰਹਿ), ਮੋਰਪੰਖ (ਗ਼ਜ਼ਲਾਂ), ਮਨ ਤੰਦੂਰ (ਕਾਵਿ ਸੰਗ੍ਰਹਿ), ਤਾਰਿਆਂ ਦੇ ਨਾਲ ਗੱਲਾਂ ਕਰਦਿਆਂ (ਸੁਲੱਖਣ ਸਰਹੱਦੀ ਵੱਲੋਂ ਸੰਪਾਦਿਤ ਚੋਣਵੀਆਂ ਗ਼ਜ਼ਲਾਂ), ਗੁਲਨਾਰ (ਗ਼ਜ਼ਲਾਂ), ਮਿਰਗਾਵਲੀ (ਗ਼ਜ਼ਲਾਂ) ਰਾਵੀ( ਗ਼ਜ਼ਲਾਂ) ਸੁਰਤਾਲ(ਗ਼ਜ਼ਲਾਂ) ਚਰਖ਼ੜੀ (ਕਵਿਤਾਵਾਂ) ਪਿੱਪਲ ਪੱਤੀਆਂ (ਗੀਤ ਸੰਗ੍ਰਹਿ ) ਅਤੇ ਪੱਤੇ ਪੱਤੇ ਲਿਖੀ ਇਬਾਰਤ, (ਕੁਦਰਤ ਬਾਰੇ 103 ਰੁਬਾਈਆਂ ) ਤੇਜ ਪ੍ਰਤਾਪ ਸਿੰਘ ਸੰਧੂ ਦੇ ਫੋਟੋ ਚਿਤਰਾਂ ਸਮੇਤ ਕੌਫੀ ਟੇਬਲ ਕਿਤਾਬ) ਲਿਖ ਚੁਕੇ ਹਨ।

ਵਾਤਾਵਰਣ ਬਾਰੇ ਇਕਲੌਤੀ ਵਾਰਤਕ ਪੁਸਤਕ: ਕੈਮਰੇ ਦੀ ਅੱਖ ਬੋਲਦੀ 1999 ਚ ਛਪੀ ਸੀ ਜੋ ਪਹਿਲਾਂ ਰੋਜ਼ਾਨਾ ਅਖ਼ਬਾਰ ਚ ਲਗਾਤਾਰ ਤਿੰਨ ਸਾਲ ਛਪੇ ਲੇਖਾਂ ਤੇ ਸ: ਤੇਜਪ੍ਰਤਾਪ ਸਿੰਘ ਸੰਧੂ ਜੀ ਦੇ ਫੋਟੋ ਚਿਤਰਾਂ ਨਾਲ ਸੁਸੱਜਿਤ ਹੈ।
ਵਰਤਮਾਨ ਸਮੇਂ ਆਪ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਬੱਸੀਆਂ -ਰਾਏਕੋਟ (ਲੁਧਿਆਣਾ) ਸਃ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਸ਼੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਵੀ ਚੇਅਰਮੈਨ ਹਨ।

ਡਾਃ ਸ ਪ ਸਿੰਘ ਜੀ ਨੇ ਦੱਸਿਆ ਕਿ ਗੁਰਭਜਨ ਗਿੱਲ ਦਾ ਦੇਸ਼ ਵੰਡ ਅਤੇ ਅੰਤਰ ਰਾਸ਼ਟਰੀ ਪੰਜਾਬੀ ਭਾਈਚਾਰੇ ਨੂੰ ਸਮਰਪਿਤ ਕਾਵਿ ਸੰਗ੍ਰਹਿ ਖ਼ੈਰ ਪੰਜਾਂ ਪਾਣੀਆਂ ਦੀ ਦਾ ਚੌਥਾ ਸੰਸਕਰਨ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਹੋਣ ਕਰਕੇ ਇਸੇ ਮਹੀਨੇ ਕਾਲਿਜ ਵਿੱਚ ਲੋਕ ਅਰਪਨ ਕੀਤਾ ਜਾਵੇਗਾ। ਇਸ ਨੂੰ ਪਾਕਿਸਤਾਨ ਵਿੱਚ ਮੁਹੰਮਦ ਆਸਿਫ਼ ਰਜ਼ਾ ਸ਼ਾਹਮੁਖੀ ਵਿੱਚ ਤਿਆਰ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...