Wednesday, January 15, 2025
spot_img
spot_img
spot_img
spot_img

ਪੈਰਿਸ ਵਿੱਚ ਹੋਣ ਵਾਲੇ ਪੈਰਾ-ਉਲੰਪਿਕ ਵਿੱਚ ਸ਼ਾਟਪੁੱਟ ਖ਼ੇਡ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ ਪੰਜਾਬ ਦੇ ਮੁਹੰਮਦ ਯਾਸਰ

ਯੈੱਸ ਪੰਜਾਬ
ਮਾਲੇਰਕੋਟਲਾ, 5 ਅਗਸਤ, 2024

ਪੈਰ੍ਹਾ ਓਲੰਪਿਕ -2024 ਦਾ ਆਗਾਜ ਪੈਰਿਸ ਵਿਖੇ ਹੋਣ ਜਾ ਰਿਹਾ ਹੈ। ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਕਰੀਬ 84 ਖਿਡਾਰੀ ਇਨ੍ਹਾਂ ਖੇਡਾਂ ‘ਚ ਹਿੱਸਾ ਲੈਣ ਜਾ ਰਹੇ ਹਨ। 2024 ਦੀਆਂ ਪੈਰਾ ਓਲੰਪਿਕ ਖੇਡਾਂ 28 ਅਗਸਤ 2024 ਤੋਂ 08 ਸਤੰਬਰ ਤੱਕ ਪੈਰਿਸ ਵਿਖੇ ਹੋਣ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਭਾਰਤ ਦੇ 52 ਪੁਰਸ਼ ਖਿਡਾਰੀ ਅਤੇ 32 ਮਹਿਲਾ ਖਿਡਾਰੀ ਵੱਖ ਵੱਖ ਖੇਡਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਜਾ ਰਹੇ ਹਨ।

ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਦਾ ਮਾਨ ਜ਼ਿਲ੍ਹਾ ਮਾਲੇਰਕੋਟਲਾ ਦੇ ਖਿਡਾਰੀ ਮੁਹੰਮਦ ਯਾਸਰ ਨੂੰ ਅਥਲੈਟਿਕ ਐਫ.46 ਕੈਟਾਗਰੀ ਸ਼ੋਟਪੁਟ ਖੇਡ ਵਿੱਚ ਦੇਸ਼ ਲਈ ਤਗਮਿਆਂ ਲਈ ਜ਼ੋਰ-ਅਜ਼ਮਾਇਸ਼ ਕਰਨ ਦਾ ਮੌਕਾ ਮਿਲਿਆ ਹੈ।

ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਜ਼ਿਲ੍ਹੇ ਦੇ ਪਿੰਡ ਮੁਹੰਮਦਪੁਰਾ ਦੇ ਖਿਡਾਰੀ ਮੁਹੰਮਦ ਯਾਸਰ ਨੂੰ ਸੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਣ ਲਈ ਸੂਬਾ ਭਰ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਖੇਡ ਨੀਤੀ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਰਦਾਨ ਸਾਬਤ ਹੋ ਰਹੀ ਹੈ। ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ।

ਜਿਸ ਤਹਿਤ ਅੰਤਰ ਰਾਸ਼ਟਰੀ ਪੱਧਰ ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਲਈ ਨੌਕਰੀਆਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫ਼ੇ ਦਿੱਤੇ ਗਏ ਹਨ । ਉਨ੍ਹਾਂ ਹੋਰ ਦੱਸਿਆ ਕਿ ਪਿੰਡ ਪੱਧਰ ਉੱਤੇ ਖੇਡ ਨਰਸਰੀਆਂ ਵੀ ਬਣਨਗੀਆਂ। ਓਲੰਪਿਕ /ਪੈਰਾ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਦਿੱਤੀ ਜਾਵੇਗੀ।

ਵਿਧਾਇਕ ਮਾਲੇਰਕੋਟਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੈਰਾ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਖੇਡਾਂ ਤੋਂ ਪਹਿਲਾਂ ਹੀ 15-15 ਲੱਖ ਰੁਪਏ ਦਿੱਤੇ ਜਾਣਗੇ ਅਤੇ ਇਹ ਰਾਸ਼ੀ ਖੇਡ ਨੀਤੀ ਦਾ ਹਿੱਸਾ ਹੈ ਜੋ ਮੁਹੰਮਦ ਯਾਸਰ ਨੂੰ ਵੀ ਮਿਲੇਗੀ।

ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਹਾਕੀ ਓਲੰਪੀਅਨ ਐਸ.ਐਸ.ਪੀ.ਸ੍ਰੀ ਗਗਨ ਅਜੀਤ ਸਿੰਘ ਨੇ ਵੀ ਮੁਹੰਮਦ ਯਾਸਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਣ ਵਾਲੀ ਪੈਰਿਸ ਪੈਰਾ-ਉਲੰਪਿਕ ਲਈ ਭਾਰਤ ਲਈ ਗੋਲਡ ਮੈਡਲ ਲੈ ਕੇ ਆਉਣ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ