Sunday, December 3, 2023

ਵਾਹਿਗੁਰੂ

spot_img

PWRDA ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਆਖਰੀ ਮਿਤੀ ਵਧਾ ਕੇ 30 ਨਵੰਬਰ ਕੀਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਬਰ, 2023:
ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਅਤੇ ਸੰਭਾਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਇਹ ਇਹ ਦਿਸ਼ਾ-ਨਿਰਦੇਸ਼ 1 ਫਰਵਰੀ 2023 ਨੂੰ ਨੋਟੀਫਾਈ ਕੀਤੇ ਸਨ।ਨਿਰਦੇਸ਼ਾਂ ਦੇ ਲਾਗੂ ਹੋਣ ਨਾਲ ਭੂਮੀਗਤ ਪਾਣੀ ਕੱਢ ਰਹੇ ਸਾਰੇ ਬਿਨਾਂ ਛੋਟ ਵਾਲੇ ਉਪਭੋਗਤਾਂ ਨੂੰ 1 ਫਰਵਰੀ, 2023 ਤੋਂ ਭੂਮੀਗਤ ਪਾਣੀ ਕੱਢਣ ਦੇ ਖਰਚਿਆਂ (ਜੀ.ਈ.ਸੀ.) ਦਾ ਭੁਗਤਾਨ ਕਰਨਾ ਹੋਵੇਗਾ। ਇੱਥੋਂ ਤੱਕ ਕਿ ਜਿਨ੍ਹਾਂ ਉਪਭੋਗਤਾਵਾਂ ਨੇ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ, ਉਨ੍ਹਾਂ ਨੂੰ ਵੀ ਇਹ ਖਰਚੇ ਅਦਾ ਕਰਨੇ ਪੈਣਗੇ। ਇਸ ਸਬੰਧੀ ਜਾਣਕਾਰੀ ਲਈ ਪੀ.ਡਬਲਿਊ.ਆਰ.ਡੀ.ਏ. ਦੀ ਵੈੱਬਸਾਈਟ https://pwrda.punjab.gov.in. ਤੱਕ ਪਹੁੰਚ ਕੀਤੀ ਜਾ ਸਕਦੀ ਹੈ।

ਬੁਲਾਰੇ ਨੇ ਦੱਸਿਆ ਕਿ ਪ੍ਰਤੀ ਮਹੀਨਾ 1,500 ਤੋਂ ਵੱਧ ਅਤੇ 15,000 ਕਿਊਬਿਕ ਮੀਟਰ ਤੱਕ ਪਾਣੀ ਕੱਢਣ ਵਾਲੇ ਮੌਜੂਦਾ ਉਪਭੋਗਤਾਵਾਂ ਨੂੰ ਅਥਾਰਟੀ ਤੋਂ ਆਗਿਆ ਲੈਣ ਅਤੇ ਪਾਣੀ ਦੇ ਮੀਟਰ ਲਗਾਉਣ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮਨਜ਼ੂਰੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ, 2023 ਸੀ, ਜਿਸ ਨੂੰ ਵਧਾ ਕੇ 30 ਸਤੰਬਰ, 2023 ਕਰ ਦਿੱਤਾ ਗਿਆ ਸੀ।ਉਪਭੋਗਤਾਵਾਂ ਦੀ ਬੇਨਤੀ ‘ਤੇ ਮਨਜ਼ੂਰੀ ਲਈ ਅਪਲਾਈ ਕਰਨ ਆਖਰੀ ਮਿਤੀ 30 ਨਵੰਬਰ, 2023 ਤੱਕ ਵਧਾ ਦਿੱਤੀ ਗਈ ਹੈ। ਉਪਭੋਗਤਾ ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।

ਬੁਲਾਰੇ ਨੇ ਦੱਸਿਆ ਕਿ ਉਪਭੋਗਤਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਮੀਟਰ ਲਗਾਉਣ ਅਤੇ ਮੀਟਰ ਦੀ ਰੀਡਿੰਗ ਲੈ ਕੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨ। ਜੇਕਰ ਕੋਈ ਉਪਭੋਗਤਾ ਵਾਟਰ ਮੀਟਰ ਨਹੀਂ ਲਗਾਉਂਦਾ ਤਾਂ ਉਪਭੋਗਤਾ ਨੂੰ 1 ਫਰਵਰੀ 2023 ਤੋਂ ਵਾਟਰ ਮੀਟਰ ਲਗਾਉਣ ਦੀ ਮਿਤੀ ਤੱਕ ਦੀ ਮਿਆਦ ਲਈ ਪਾਣੀ ਕੱਢਣ ਸਬੰਧੀ ਮੰਗੀ ਗਈ ਮਨਜ਼ੂਰੀ ਦੇ ਆਧਾਰ ‘ਤੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।

ਇਸ ਲਈ ਪਾਣੀ ਦੇ ਮੀਟਰ ਜਲਦ ਤੋਂ ਜਲਦ ਲਗਾਉਣਾ ਹਰੇਕ ਉਪਭੋਗਤਾ ਦੇ ਹਿੱਤ ਵਿੱਚ ਹੈ। ਉਪਭੋਗਤਾ 1 ਫਰਵਰੀ 2023 ਤੋਂ ਅਥਾਰਟੀ ਦੁਆਰਾ ਇਜਾਜ਼ਤ ਮਿਲਣ ਤੱਕ ਜੀ.ਈ.ਸੀ. ਦਾ ਭੁਗਤਾਨ ਕਰਨਗੇ। ਇਸ ਤੋਂ ਬਾਅਦ ਅਥਾਰਟੀ ਦੁਆਰਾ ਦਿੱਤੀ ਗਈ ਮਨਜ਼ੂਰੀ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਮਹੀਨਾਵਾਰ ਜੀ.ਈ.ਸੀ. ਦਾ ਭੁਗਤਾਨ ਕੀਤਾ ਜਾਵੇਗਾ।ਨਿਰਧਾਰਿਤ ਮਿਆਦ ਦੇ ਅੰਦਰ ਨਿਰਦੇਸ਼ਾਂ ਅਨੁਮਾਨ ਅਪਲਾਈ ਨਾ ਕਰਕੇ ਪਾਣੀ ਕੱਢਣ ਲਈ ਨਾਨ-ਕੰਪਲਾਇੰਸ ਚਾਰਜਿਜ਼ ਤੋਂ ਇਲਾਵਾ ਗਰਾਊਂਡ ਵਾਟਰ ਕੰਪਨਸੇਸ਼ਨ ਚਾਰਜਿਜ਼ (ਜੀ.ਈ.ਸੀ.) ਲਗਾਏ ਜਾਣਗੇ।

ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਉਪਭੋਗਤਾ ਸਮੇਂ ਸਿਰ ਅਪਲਾਈ ਕਰਨ। ਜੀ.ਈ.ਸੀ. ਦਾ ਹਿਸਾਬ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕੱਢੇ ਗਏ ਪਾਣੀ ਦੀ ਰੋਜ਼ਾਨਾ ਮਾਤਰਾ ‘ਤੇ ਸਲੈਬ ਅਨੁਸਾਰ ਲਾਇਆ ਜਾਵੇਗਾ। ਅਥਾਰਟੀ ਨੇ ਮਨਜ਼ੂਰੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਭੂਮੀਗਤ ਪਾਣੀ ਕੱਢਣ ਲਈ ਮਨਜ਼ੂਰੀ ਦੇਣ ਵੀਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ। ਆਨਲਾਈਨ ਮਨਜ਼ਰੀ ਲਈ ਅਪਲਾਈ ਕਰਨ ਵਾਸਤੇ ਉਪਭੋਗਤਾ https://pwrda.punjab.gov.in/Users ‘ਤੇ ਜਾ ਸਕਦੇ ਹਨ।

ਪੜਾਅਵਾਰ ਜਾਣਕਾਰੀ ਲਈ https://pwrda.punjab.gov.in/en/noticeboard/3 ‘ਤੇ ਯੂਜ਼ਰ ਮੈਨੂਅਲ ਤੱਕ ਪਹੁੰਚ ਕਰੋ। ਸਾਰੇ ਗਰਾਊਂਡ-ਵਾਟਰ ਚਾਰਜਿਜ਼ ਦਾ ਭੁਗਤਾਨ ਨੈੱਟ ਬੈਂਕਿੰਗ, ਡੈਬਿਟ/ਕ੍ਰੈਡਿਟ ਕਾਰਡ, ਯੂ.ਪੀ.ਆਈ. ਆਦਿ ਦੀ ਵਰਤੋਂ ਕਰਦਿਆਂ ਆਨਲਾਈਨ ਕੀਤਾ ਜਾ ਸਕਦਾ ਹੈ।ਉਪਭੋਗਤਾਵਾਂ ਨੂੰ ਭੂਮੀਗਤ ਪਾਣੀ ਕੱਢਣ ਦੀ ਮਨਜ਼ੂਰੀ ਲਈ 30 ਨਵੰਬਰ 2023 ਤੱਕ ਸਮੇਂ ਸਿਰ ਅਪਲਾਈ ਕਰਨ ਅਤੇ 1 ਫਰਵਰੀ 2023 ਤੋਂ ਜੀ.ਈ.ਸੀ. ਦਾ ਭੁਗਤਾਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,325FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!