ਯੈੱਸ ਪੰਜਾਬ
26 ਦਸੰਬਰ, 2024
Radha Soami ਸਤਿਸੰਗ ਬਿਆਸ ਦੇ ਡੇਰਾ ਮੁਖੀ Baba Gurinder Singh Dhillon ਨੇ ਅੱਜ ਜਥੇਦਾਰ Giani Harpreet Singh ਨਾਲ ਉਨ੍ਹਾਂ ਦੀ Bathinda ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਜਿਸ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।
Baba Gurinder Singh Dhillon ਅੱਜ ਵਿਸ਼ੇਸ਼ ਤੌਰ ’ਤੇ Bathinda ਪੁੱਜੇ ਅਤੇ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਦਮਦਮ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪੁੱਜੇ। ਉਹ ਲਗਪਗ ਇੱਕ ਘੰਟਾ ਜਥੇਦਾਰ ਹੁਰਾਂ ਦੀ ਰਿਹਾਇਸ਼ ’ਤੇ ਰਹੇ ਅਤੇ ਬਾਅਦ ਵਿੱਚ ਵਾਪਸ ਰਵਾਨਾ ਹੋ ਗਏ। ਪਤਾ ਲੱਗਾ ਹੈ ਕਿ ਇਸ ਮੌਕੇ ਅਕਾਲੀ ਆਗੂ ਸ:ਸੁਰਜੀਤ ਸਿੰਘ ਰੱਖੜਾ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਹੁੰਦਿਆਂ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵੱਲੋਂ ਲਗਾਏ ਗਏ ਇਲਜ਼ਾਮਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਤੋਂ 15 ਦਿਨਾਂ ਲਈ ਜਥੇਦਾਰ ਵਜੋਂ ਸੇਵਾਵਾਂ ਵਾਪਿਸ ਲੈਂਦੇ ਹੋਏ ਇੱਕ ਤਰ੍ਹਾਂ ਨਾਲ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ। ਇਸਦੇ ਨਾਲ ਹੀ ਜਥੇਦਾਰ ਹੁਰਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਯਾਦ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਜਥੇਦਾਰ ਵਜੋਂ ਪ੍ਰਾਪਤ ਸਹੂਲਤਾਂ ਨੂੰ ਛੱਡ ਚੁੱਕੇ ਹਨ ਅਤੇ ਉਨ੍ਹਾਂ ਨੇ ਇੱਕ ਵੀਡੀਉ ਸੁਨੇਹੇ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਲਈ ਜ਼ਮੀਨ ਤਿਆਰ ਕਰ ਲਈ ਗਈ ਹੈ ਅਤੇ ਇਸ ਬਾਰੇ ਫ਼ੈਸਲਾ ਪਹਿਲਾਂ ਹੀ ਲਿਆ ਜਾ ਚੁੱਕਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਖ਼ਾਸ ਕਰ ਮੁਅੱਤਲ ਕੀਤੇ ਗਏ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਲ੍ਹੇ ਤੌਰ ’ਤੇ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਮੋਰਚਾ ਖ਼ੋਲਿ੍ਹਆ ਹੋਇਆ ਹੈ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਸ ਫ਼ੇਰੀ ਨੇ ਕਈ ਤਰ੍ਹਾਂ ਦੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ਬਾਰੇ ਸ਼੍ਰੋਮਣੀ ਕਮੇਟੀ ਦੀ ਅਗਲੀ ਮੀਟਿੰਗ 30 ਦਸੰਬਰ ਨੂੰ ਸੱਦੀ ਗਈ ਹੈ। ਇਹ ਪਹਿਲੀ ਵਾਰ ਹੈ ਕਿ ਰਾਧਾ ਸੁਆਮੀ ਮੁਖ਼ੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਕਿਸੇ ਜਥੇਦਾਰ ਦੇ ਘਰ ਵਿਸ਼ੇਸ਼ ਤੌਰ ’ਤੇ ਪੁੱਜੇ ਹੋਣ ਉਹ ਵੀ ਇਸ ਤਰ੍ਹਾਂ ਦੇ ਸੰਕਟਮਈ ਅਤੇ ਵਿਵਾਦਮਈ ਹਾਲਾਤ ਦੇ ਦੌਰਾਨ।