spot_img
Saturday, June 15, 2024

ਵਾਹਿਗੁਰੂ

spot_img
spot_img

ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਰੂਪਨਗਰ /ਚੰਡੀਗੜ੍ਹ, 28 ਮਈ, 2024

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਰੋਡ ਸ਼ੋਅ ਵਿਚ ਲੋਕਾਂ ਦੀ ਭੀੜ ਨੇ ਇਕ ਆਵਾਜ ਵਿਚ ਇੰਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਭਰੋਸਾ ਦਿੱਤਾ ਕਿ ਮਲਵਿੰਦਰ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾਵਾਂਗੇ।

ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇੱਥੇ ਆਏ ਸਨ ਅਤੇ ਤੁਸੀ ਲੋਕਾਂ ਨੇ ਮੇਰਾ ਮਾਣ-ਸਨਮਾਨ ਰੱਖਦਿਆਂ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਾਈ।

ਉਨ੍ਹਾਂ ਨੇ ਕਿਹਾ ਕਰੀਬ ਸਵਾ 2 ਸਾਲਾਂ ਵਿਚ ਹੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਪੰਜਾਬ ਹਿਤੈਸ਼ੀ ਫੈਸਲੇ ਲੈ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਨੂੰ ਕਦਮ ਵਧਾ ਰਹੀ ਹੈ।

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਹੁਣ ਬਿਜਲੀ ਦਾ ਬਿਲ ਜੀਰੋ ਆ ਰਿਹਾ ਹੈ। ਹਰ ਮੁਹੱਲੇ ਵਿਚ ਮੁਹੱਲਾ ਕਲੀਨਿਕ ਖੋਲੇ ਗਏ ਹਨ ਅਤੇ ਹੋਰ ਵੀ ਖੋਲੇ ਜਾ ਰਹੇ ਹਨ, ਜਿੰਨਾਂ ਵਿਚ ਲੋਕਾਂ ਨੂੰ ਮੁਫਤ ਦਵਾਈ  ਅਤੇ ਟੈਸਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਸਕੂਲਾਂ ਵਿਚ ਕਾਫੀ ਸੁਧਾਰ ਕਰ ਦਿੱਤਾ ਹੈ ਅਤੇ ਐਮੀਨੈਂਸ ਸਕੂਲ ਬਣਾਏ ਜਾ ਰਹੇ ਹਨ। ਪੰਜਾਬ ਦੀ ਕਰੀਬ 43000 ਨੌਜਵਾਨਾਂ ਨੂੰ ਬਿਨਾ ਕਿਸੇ ਰਿਸ਼ਵਤ ਦੇ ਮੈਰਿਟ ਦੇ ਅਧਾਰ ਉੱਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਰਾਘਵ ਚੱਢਾ ਨੇ ਕਿਹਾ ਕਿ ਇਹ ਚੋਣ ਕੋਈ ਐਮ.ਪੀ ਬਣਾਉਣ ਦੀ ਚੋਣ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਚੋਣ ਲੜੀ ਜਾ ਰਹੀ ਹੈ।

ਜੇਕਰ ਨਰਿੰਦਰ ਮੋਦੀ ਫਿਰ ਤੋਂ ਸੱਤਾ ਵਿਚ ਆ ਜਾਂਦੇ ਹਨ ਤਾਂ ਦੇਸ਼ ਦਾ ਲੋਕਤੰਤਰ ਨੂੰ ਖਤਮ ਕਰਨ ਦੇ ਨਾਲ-ਨਾਲ ਚੋਣ ਪ੍ਰਣਾਲੀ ਨੂੰ ਵੀ ਖਤਮ ਕਰ ਦਿੱਤਾ ਜਾਵੇਗਾ।

ਇਸ ਲਈ ਹੁਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਜਿੰਮੇਵਾਰੀ ਤਾਹੁਡੇ ਹੱਥ ਹੈ, ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਆਪਣੀ ਵੋਟ ਦੀ ਤਾਕਤ ਨਾਲ ਮੋਦੀ ਨੂੰ ਦੇਸ਼ ਦੀ ਸਿਆਸਤ ਵਿਚੋਂ ਬਾਹਰ ਕੱਢ ਕੇ ਦੇਸ਼ ਦੇ ਲੋਕਤੰਤਰ ਬਚਾਓ।

ਰਾਘਵ ਚੱਢਾ ਨੇ ਕਿਹਾ ਕਿ ਜੇਕਰ ਤੁਸੀ ਆਮ ਆਦਮੀ ਪਾਰਟੀ ਦੇ 13 ਦੇ 13 ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਦਿੰਦੇ ਹੋ ਤਾਂ ਸਾਡੀ ਤਾਕਤ ਕਈ ਗੁਣਾ ਵੱਧ ਜਾਵੇਗੀ ਅਤੇ ਅਸੀਂ ਇਸ ਤਾਕਤ ਨਾਲ ਪੰਜਾਬ ਦੇ ਰੋਕੇ ਗਏ ਕਰੋੜਾਂ ਦੇ ਫੰਡਾਂ ਨੂੰ ਜਾਰੀ ਕਰਵਾਵਾਂਗੇ।

ਮਲਵਿੰਦਰ ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਵੋਟ ਪਾਉਣ। ਉਹ ਅਨੰਦਪੁਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...