Friday, May 3, 2024

ਵਾਹਿਗੁਰੂ

spot_img
spot_img

ਰਾਗੀ ਭਾਈ ਗੁਰਮੇਜ ਸਿੰਘ ਨੇ ਹਰਿਮੰਦਰ ਸਾਹਿਬ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਭੇਟ ਕੀਤੇ

- Advertisement -

ਅੰਮ੍ਰਿਤਸਰ, 9 ਜਨਵਰੀ, 2020 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਜ਼ਾਨਾਂ ਸਵੇਰੇ ਅੰਮ੍ਰਿਤ ਵੇਲੇ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਰਾਗੀ ਭਾਈ ਗੁਰਮੇਜ ਸਿੰਘ ਨੇ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਚੈੱਕ ਰੂਪ ’ਚ ਭੇਟ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਨੋਟ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਪ੍ਰਸਿੱਧ ਰਾਗੀ ਭਾਈ ਗੁਰਮੇਜ ਸਿੰਘ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਵੇਰੇ ਅੰਮ੍ਰਿਤ ਵੇਲੇ ਰੋਜ਼ਾਨਾਂ ਤਿਆਰ ਕੀਤੀ ਜਾਂਦੀ ਕੜਾਹ ਪ੍ਰਸਾਦਿ ਦੀ ਦੇਗ ਲਈ ਇੱਕ ਲੱਖ ਇੱਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਚੈੱਕ ਰੂਪ ’ਚ ਭੇਟ ਕੀਤੀ ਹੈ।

ਇਸ ਲਈ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਭਾਈ ਗੋਬਿੰਦ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਸਿਰੋਪਾਓ ਅਤੇ ਡਾ. ਰੂਪ ਸਿੰਘ ਵੱਲੋਂ ਲਿਖੀ ਪੁਸਤਕ ‘ਕਲਿ ਤਾਰਣਿ ਗੁਰ ਨਾਨਕੁ ਆਇਆ’ ਦੇ ਕੇ ਸਨਮਾਨਿਤ ਕੀਤਾ।


ਇਸ ਨੂੰ ਵੀ ਪੜ੍ਹੋ:  ਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲਿਆਂ ਦੇ ਸਾਥੀ ਹਰਿੰਦਰ ਸਿੰਘ ਯੂ.ਕੇ. ਨੂੰ 15 ਦਿਨਾਂ ’ਚ ਸਪਸ਼ਟੀਕਰਨ ਦੇਣ ਦਾ ਆਦੇਸ਼


 

ਜ਼ਿਕਰਯੋਗ ਹੈ ਕਿ ਭਾਈ ਗੁਰਮੇਜ ਸਿੰਘ ਅੱਖਾਂ ਦੀ ਜੋਤ ਨਾ ਹੋਣ ਦੇ ਬਾਵਜੂਦ ਵੀ ਲੰਮਾ ਸਮਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਨਿਰੰਤਰ ਕੀਰਤਨ ਦੀ ਸੇਵਾ ਕਰਦੇ ਰਹੇ ਹਨ, ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹੁਣ ਵੀ ਸਮੇਂ-ਸਮੇਂ ਅਨੁਸਾਰ ਗੁਰਬਾਣੀ ਦੇ ਮਨੋਹਰ ਕੀਰਤਨ ਦੀ ਸੇਵਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਗੁਰਬਾਣੀ ਪੜ੍ਹਨ ਤੋਂ ਵਾਂਝੇ ਰਹਿਣ ਵਾਲੇ ਨੇਤਰਹੀਣਾ ਲਈ ਭਾਈ ਗੁਰਮੇਜ ਸਿੰਘ ਨੇ ਸ਼ਖਤ ਮੇਹਨਤ ਕਰਕੇ ਬਰੈਲ ਲਿਪੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੀਆਂ ਪੋਥੀਆਂ ਵੀ ਤਿਆਰ ਕੀਤੀਆਂ ਹੋਈਆਂ ਹਨ।

ਇਹ ਪੋਥੀਆਂ ਨੇਤਰਹੀਣ ਸੰਗਤਾਂ ਲਈ ਗੁਰਬਾਣੀ ਪੜ੍ਹਨ ਵਿਚ ਸਹਾਇਕ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਾਗੀ ਭਾਈ ਗੁਰਮੇਜ ਸਿੰਘ ਵੱਲੋਂ ਕੀਤੇ ਪੰਥਕ ਕਾਰਜਾਂ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ ਸਿੱਖ ਰਤਨ ਦੀ ਉਪਾਧੀ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।

ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀ. ਸਕੱਤਰ, ਸ. ਸਤਿੰਦਰ ਸਿੰਘ ਫੂਲਪੁਰ ਸੰਪਾਦਕ ਗੁਰਮਤਿ ਪ੍ਰਕਾਸ਼ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...