Friday, February 23, 2024

ਵਾਹਿਗੁਰੂ

spot_img
spot_img
spot_img
spot_img
spot_img
spot_img
spot_img

ਮਾਮਲਾ ਭਾਈ ਰਾਜੋਆਣਾ ਦਾ: ਅਕਾਲ ਤਖ਼ਤ ਦੇ ਜਥੇਦਾਰ ਨੇ ਮੁਲਾਕਾਤ ਲਈ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਸਮਾਂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 7 ਦਸੰਬਰ, 2023:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟਿਆਲਾ ਜੇਲ੍ਹ ਦੇ ਅੰਦਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹੁਣ ਮੁਲਾਕਾਤ ਲਈ ਪਟਿਆਲਾ ਜੇਲ੍ਹ ਦੇ ਪ੍ਰਸ਼ਾਸਨ ਤੋਂ ਸਮਾਂ ਮੰਗਿਆ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਵਫ਼ਦ ਦੇ ਰੂਪ ਵਿੱਚ ਪਟਿਆਲਾ ਜੇਲ੍ਹ ਵਿੱਚ ਭਾਈ ਰਾਜੋਆਣਾ ਨਾਲ ਮੁਲਾਕਾਤ ਕਰ ਸਕਦੇ ਹਨ। ਅਜੇ ਇਹ ਸਪਸ਼ਟ ਨਹੀਂ ਹੈ ਕਿ ਕੀ ਇਹ ਤਿੰਨੋਂ ਹੀ ਮੁਲਾਕਾਤ ਲਈ ਜਾਣਗੇ ਜਾਂ ਫ਼ਿਰ ਕੋਈ ਹੋਰ ਧਾਰਮਿਕ ਆਗੂ ਵੀ ਇਸ ਵਫ਼ਦ ਵਿੱਚ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਕਿਉਂਕਿ ਉਹ ਪਿਛਲੇ 11-12 ਸਾਲਾਂ ਵਿੱਚ ਉਹਨਾਂ ਲਈ ਪਾਈ ਰਹਿਮ ਦੀ ਪਟੀਸ਼ਨ ਦਾ ਨਿਪਟਾਰਾ ਕਰਵਾਉਣ ਵਿੱਚ ਅਸਫ਼ਲ ਰਹੀ ਹੈ, ਇਸ ਲਈ ਇਹ ਪਟੀਸ਼ਨ ਤੁਰੰਤ ਵਾਪਸ ਲੈ ਕੇ ਇਸ ਮਸਲੇ ਦਾ ਨਿਪਟਾਰਾ ਕੀਤਾ ਜਾਵੇ। ਅਕਾਲ ਤਖ਼ਤ ਦੇ ਜਥੇਦਾਰ ਇਸ ਸੰਬੰਧੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਉਪਰੰਤ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦੇ ਚੁੱਕੇ ਹਨ ਕਿ ਜੇ 31 ਦਸੰਬਰ ਤਕ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਕੋਈ ਫ਼ੈਸਲਾ ਨਹੀਂ ਲੈਂਦੀ ਤਾਂ ਇਹ ਪਟੀਸ਼ਨ ਵਾਪਸ ਲੈਣ ਲਈ ਵਿਚਾਰ ਕੀਤਾ ਜਾਵੇ।

ਉਕਤ ਆਦੇਸ਼ ਦੇ ਬਾਵਜੂਦ ਭਾਈ ਰਾਜੋਆਣਾ ਵੱਲੋਂ 5 ਦਸੰਬਰ ਤੋਂ ਸ਼ੁਰੂ ਕੀਤੀ ਆਪਣੀ ਭੁੱਖ ਹੜਤਾਲ ਜਾਰੀ ਰੱਖੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਉੱਚ-ਪੱਧਰੀ ਵਫ਼ਦ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਤੁਰੰਤ ਮੁਲਾਕਾਤ ਲਈ ਪੰਜਾਬ ਦੇ ਡਾਇਰੈਕਟਰ ਜਨਰਲ ਜੇਲ੍ਹਾਂ ਅਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪ੍ਰਿੰਟੈਂਡੇਂਟ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਭਾਈ ਰਾਜੋਆਣਾ ਸਬੰਧੀ ਭੁੱਖ ਹੜਤਾਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ ਵਫ਼ਦ ਨੂੰ ਮੁਲਾਕਾਤ ਲਈ ਤੁਰੰਤ ਸਮਾਂ ਦਿੱਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 22 ਫਰਵਰੀ, 2024 ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨਜ਼ਰਬੰਦਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ...

ਭਾਜਪਾ ਦੇਸ਼ ਵਿੱਚ ਸਿੱਖਾਂ ਅਤੇ ਹੋਰ ਘੱਟਗਿਣਤੀਆਂ ਵਿਰੁੱਧ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕਰ ਰਹੀ: ਆਮ ਆਦਮੀ ਪਾਰਟੀ

ਯੈੱਸ ਪੰਜਾਬ ਚੰਡੀਗੜ੍ਹ, 21 ਫਰਵਰੀ, 2024 ਆਮ ਆਦਮੀ ਪਾਰਟੀ (ਆਪ) ਦੇ ਸੂਬਾ ਬੁਲਾਰੇ ਨੀਲ ਗਰਗ ਨੇ ਪੱਛਮੀ ਬੰਗਾਲ ਦੇ ਸੰਦੇਸਖਾਲੀ ਦੀ ਘਟਨਾ ਨੂੰ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ।...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img
spot_img

ਸੋਸ਼ਲ ਮੀਡੀਆ

223,442FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...