ਯੈੱਸ ਪੰਜਾਬ
ਨਵਾਂਸ਼ਹਿਰ, 22 ਅਗਸਤ, 2024
ਵਿਧਾਨ ਸਭਾ ਹਲਕਾ ਨਵਾਂਸ਼ਹਿਰ ‘ਚ ਸਥਿਤ ਭਗਵਾਨ ਪਰਸ਼ੂਰਾਮ ਦੇ ਜਨਮ ਅਸਥਾਨ ‘ਰਕਾਸਨ’ ਵਿਖੇ ਵਿਸ਼ਾਲ ਤੀਰਥ ਅਸਥਾਨ ਦਾ ਨਿਰਮਾਣ ਕੀਤਾ ਜਾਵੇਗਾ।
ਇਹ ਐਲਾਨ ਕੇਂਦਰੀ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀਰਵਾਰ ਨੂੰ ‘ਰਕਸਾਨ’ ‘ਚ ਆਯੋਜਿਤ ਇਕ ਸ਼ਾਨਦਾਰ ਪ੍ਰੋਗਰਾਮ ‘ਚ ਕੀਤਾ। ਸ਼ੇਖਾਵਤ ਨੇ ਦੱਸਿਆ ਕਿ ਜਦੋਂ ਡਾ. ਸੁਭਾਸ਼ ਸ਼ਰਮਾ ਨੇ ਉਨ੍ਹਾਂ ਨੂੰ ਇਸ ਇਤਿਹਾਸਕ ਸਥਾਨ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਖੁਦ ਇੱਥੇ ਮੱਥਾ ਟੇਕਣ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਭਗਵਾਨ ਪਰਸ਼ੂਰਾਮ ਨੂੰ ਸਮੁੱਚਾ ਸਮਾਜ ਸਤਿਕਾਰਦਾ ਹੈ।
ਇਸ ਇਤਿਹਾਸਕ ਸਥਾਨ ਨੂੰ ਸੱਭਿਆਚਾਰ ਅਤੇ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇੱਕ ਵਿਸ਼ਾਲ ਸੱਭਿਆਚਾਰਕ ਵਿਰਾਸਤ ਹੈ ਜਿਸ ਨੂੰ ਬਚਾਉਣ ਲਈ ਮੋਦੀ ਸਰਕਾਰ ਵਚਨਬੱਧ ਹੈ। ਸ਼ੇਖਾਵਤ ਨੇ ਕਿਹਾ ਕਿ ਵਿਦੇਸ਼ੀ ਹਮਲਾਵਰਾਂ ਨੇ ਸਨਾਤਨ ਧਰਮ ਅਤੇ ਭਾਰਤੀ ਸੰਸਕ੍ਰਿਤੀ ਨੂੰ ਨੁਕਸਾਨ ਪਹੁੰਚਾਉਣ ਲਈ ਹਮਲੇ ਕੀਤੇ ਅਤੇ ਸਾਜ਼ਿਸ਼ਾਂ ਰਚੀਆਂ ਪਰ ਸਾਡੀ ਸੰਸਕ੍ਰਿਤੀ ਅਤੇ ਧਰਮ ਅਜੇ ਵੀ ਜਿਉਂਦਾ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਸਨਾਤਨ ਧਰਮ ਇੱਕ ਸਦੀਵੀ ਸੱਚ ਹੈ।
ਪ੍ਰੋਗਰਾਮ ਵਿੱਚ ਬੋਲਦਿਆਂ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਰ ਵਰਗ ਲਈ ਖੁਸ਼ੀ ਦੀ ਗੱਲ ਹੈ ਕਿ ਭਗਵਾਨ ਪਰਸ਼ੂਰਾਮ ਦੇ ਜਨਮ ਅਸਥਾਨ ‘ਰਕਾਸਨ’ ਵਿਸ਼ਾਲ ਤੀਰਥ ਬਣਨ ਜਾ ਰਿਹਾ ਹੈ। ਉਨ੍ਹਾਂ ਇਸ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਡਾ: ਸੁਭਾਸ਼ ਸ਼ਰਮਾ ਵੱਲੋਂ ਕੀਤੇ ਯਤਨਾਂ ਨੂੰ ਫਲ ਮਿਲਿਆ ਹੈ।
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਸਮੇਂ ਉਨ੍ਹਾਂ ਵਾਅਦਾ ਕੀਤਾ ਸੀ ਕਿ ਉਹ ਭਗਵਾਨ ਪਰਸ਼ੂਰਾਮ ਦੇ ਜਨਮ ਅਸਥਾਨ ‘ਰਕਾਸਨ’ ਨੂੰ ਵਿਸ਼ਾਲ ਤੀਰਥ ਸਥਾਨ ਬਣਾਉਣ ਲਈ ਪ੍ਰਸਾਦ ਸਕੀਮ ਅਧੀਨ ਲਿਆਉਣ ਦਾ ਯਤਨ ਕਰਨਗੇ ਜਿਸ ਉਤਸ਼ਾਹ ਨਾਲ ਕੇਂਦਰੀ ਮੰਤਰੀ ਸ਼ੇਖਾਵਤ ਨੇ ਉਨ੍ਹਾਂ ਦੀ ਬੇਨਤੀ ਨੂੰ ਮਨਜ਼ੂਰੀ ਦਿੱਤੀ ਹੈ, ਉਸ ਲਈ ਉਹ ਹਮੇਸ਼ਾ ਸ਼ੇਖਾਵਤ ਦੇ ਰਿਣੀ ਰਹਿਣਗੇ।
ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਦੇ ਵਿਕਾਸ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਮਤਾ ਪੱਤਰ ਨੂੰ ਪੂਰਾ ਕਰਨ ਲਈ ਉਹ ਪੂਰਾ ਯਤਨ ਕਰਨਗੇ। ਉਨ੍ਹਾਂ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਲਈ ‘ਰਕਾਸਨ’ ਮੰਦਰ ਕਮੇਟੀ, ਗ੍ਰਾਮ ਪੰਚਾਇਤ ਅਤੇ ਬ੍ਰਾਹਮਣ ਸਭਾ ਨਵਾਂਸ਼ਹਿਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪ੍ਰੋਗਰਾਮ ਵਿੱਚ ਵ੍ਰਿੰਦਾਵਨ ਧਾਮ ਦੇ ਬ੍ਰਿਜ ਰਾਸ ਅਨੁਰਾਗੀ ਪੂਰਨਿਮਾ (ਪੂਨਮ ਦੀਦੀ) ਨੇ ਸੰਗਤਾਂ ਨੂੰ ਸ਼ਰਧਾ ਨਾਲ ਨਿਹਾਲ ਕੀਤਾ। ਇਸ ਮੌਕੇ ਸੰਘ ਦੇ ਸੀਨੀਅਰ ਪ੍ਰਚਾਰਕ ਪ੍ਰਮੋਦ ਕੁਮਾਰ, ਰਾਮ ਗੋਪਾਲ ਅਤੇ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਵੀ ਆਪਣਾ ਆਸ਼ੀਰਵਾਦ ਦੇਣ ਲਈ ਪਹੁੰਚੇ ਪ੍ਰੋਗਰਾਮ ਵਿੱਚ ਸਾਬਕਾ ਕੇਂਦਰੀ ਮੰਤਰੀ ਸੋਮਪ੍ਰਕਾਸ਼, ਸਾਬਕਾ ਰਾਜ ਮੰਤਰੀ ਤੀਕਸ਼ਨ ਸੂਦ, ਦੁਰਗੇਸ਼ ਪਾਠਕ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਰਾਜਵਿੰਦਰ ਲੱਕੀ, ਸੁਸ਼ੀਲ ਸ਼ਰਮਾ, ਵਿਕਾਸ ਸ਼ਰਮਾ, ਨਿਪੁਨ ਸ਼ਰਮਾ, ਨਿਮਿਸ਼ਾ ਮਹਿਤਾ, ਪਰਮਿੰਦਰ ਸ਼ਰਮਾ, ਜਤਿੰਦਰਾ ਅਟਵਾਲ, ਸੁਖਮਿੰਦਰ ਗੋਲਡੀ, ਪੂਨਮ ਮਾਨਿਕ, ਵਿਸ਼ਾਲ ਸ਼ਰਮਾ, ਰਾਜੀਵ ਸ਼ਰਮਾ ਮਾਨਾ, ਅਵਿਨਾਸ਼ ਸ਼ਰਮਾ, ਬ੍ਰਾਹਮਣ ਸਭਾ ਤੋਂ ਸ਼ੇਖਰ ਸ਼ੁਕਲਾ, ਦੇਵੀ ਦਿਆਲ। ਸਮੇਤ ਸਮੂਹ ਸਮਾਜ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ।