Wednesday, April 24, 2024

ਵਾਹਿਗੁਰੂ

spot_img
spot_img

‘Rakshak’ ਵੱਲੋਂ Surjit Hockey ਕੈਂਪਰਜ਼ ਨੂੰ ਖ਼ਰੀਦ ’ਤੇ 50 ਪ੍ਰਤੀਸ਼ਤ ਛੋਟ ਦੇਣ ਦਾ ਐਲਾਨ

- Advertisement -

ਯੈੱਸ ਪੰਜਾਬ
ਜਲੰਧਰ, 29 ਨਵੰਬਰ, 2020:
ਜਲੰਧਰ ਦੀ ਇਕ ਹੋਰ ਸਪੋਰਟਸ ਬ੍ਰਾਂਡ ਰਕਸ਼ਕ, ਸੁਰਜੀਤ ਹਾਕੀ ਕੋਚਿੰਗ ਕੈਂਪ ਵਿਚ ਭਾਗ ਲੈ ਰਹੇ ਸਾਰੇ ਖਿਡਾਰੀਆਂ ਨੂੰ ਹਰ ਕਿਸਮ ਦੇ ਹਾਕੀ ਉਪਕਰਣ ਅਤੇ ਟ੍ਰੈਕ ਸੂਟ ਆਦਿ ‘ਤੇ 50% ਦੀ ਛੋਟ ਪ੍ਰਦਾਨ ਕਰਨ ਲਈ ਅੱਗੇ ਆਇਆ ਹੈ।

ਸੁਰਜੀਤ ਹਾਕੀ ਸੁਸਾਇਟੀ, ਜਲੰਧਰ ਦੇ ਸਕੱਤਰ ਇਕਬਾਲ ਸਿੰਘ ਸੰਧੂ ਅਨੁਸਾਰ ਰਕਸ਼ਕ ਇਕ ਦੂਜੀ ਸਪੋਰਟਸ ਫਰਮ ਹੈ ਜੋ ਸੁਰਜੀਤ ਹਾਕੀ ਕੈਂਪਰਾਂ ਨੂੰ 50% ਦੀ ਛੋਟ ਦੇਣ ਲਈ ਅੱਗੇ ਆਈ ਹੈ। ਇਸ ਤੋਂ ਪਹਿਲਾਂ, ਅਲਫ਼ਾ ਹਾਕੀ ਦੇ ਨਿਰਮਾਤਾ ਨੇ ਕੈਂਪਰਾਂ ਨੂੰ ਵੀ ਇਸੇ ਕਿਸਮ ਦੀ ਛੋਟ ਦੀ ਘੋਸ਼ਣਾ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇਸ ਫਰਮ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਕੋਹਲੀ ਨੇ ਅੱਜ ਖ਼ਿਡਾਰੀਆਂ ਨੂੰ ਉਕਤ ਛੋਟ ਦੇਣ ਦੇ ਨਾਲ ਨਾਲ ਚੱਲ ਰਹੇ ਹਾਕੀ ਕੋਚਿੰਗ ਕੈਂਪ ਵਿਚ ਹਿੱਸਾ ਲੈਣ ਵਾਲੇ 14 ਤੋਂ 19 ਸਾਲ ਦੀ ਉਮਰ ਵਰਗ ਦੇ ਖਿਡਾਰੀਆਂ ਨੂੰ 21 ਹਾਕੀਆਂ ਵੀ ਦੇਣ ਦਾ ਐਲਾਨ ਕੀਤਾ ਹੈ।

ਸੁਰਜੀਤ ਹਾਕੀ ਸੁਸਾਇਟੀ ਦੇ ਡਾਇਰੈਕਟਰ (ਕੋਚਿੰਗ ਕੈਂਪ) ਸੁਰਿੰਦਰ ਸਿੰਘ ਭਾਪਾ ਨੇ ਸਮੂਹ ਮੌਜੂਦਾ ਤੇ ਸਾਬਕਾ ਓਲੰਪਿਅਨ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਰਾਜ ਵਿੱਚ ਹਾਕੀ ਦੀ ਕੌਮੀ ਖੇਡ ਨੂੰ ਮੁੜ ਸੁਰਜੀਤ ਕਰਨ ਅਤੇ ਦੇਸ਼ ਦੀ ਹਾਕੀ ਦੀ ਗੁਆਚੀ ਹੋਈ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਸੁਰਜੀਤ ਹਾਕੀ ਕੋਚਿੰਗ ਕੈਂਪ ਦੀ ਤਰਜ ਉਪਰ ਆਪਣੇ ਆਪਣੇ ਪਿੰਡ ਜਾਂ ਸ਼ਹਿਰ ਵਿਖੇ ਕੋਚਿੰਗ ਕੈਂਪ ਦੀ ਸ਼ੁਰੂਆਤ ਕਰਦੇ ਹੋਏ ਉਭਰ ਰਹੇ ਖਿਡਾਰੀਆਂ ਨੂੰ ਹਾਕੀ ਦੀ ਟ੍ਰੇਨਿੰਗ ਦੇਣ ਦੇ ਉਪਰਾਲੇ ਕਰਨ ।

ਸੁਰਿੰਦਰ ਸਿੰਘ ਭਾਪਾ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਹਾਕੀ ਸਿੱਖਣ ਲਈ ਇਸ ਕੈਂਪ ਵਿੱਚ ਭੇਜਣ ਕਿਉਂਕਿ ਇਸ ਕੈਂਪ ਵਿੱਚ ਆਉਣ ਲਈ ਕੋਈ ਫੀਸ ਨਹੀਂ ਲਈ ਜਾ ਰਹੀ ਅਤੇ ਸਿਖਲਾਈ ਬਿਲਕੁਲ ਮੁਫਤ ਹੈ । ਸੁਰਿੰਦਰ ਸਿੰਘ ਭਾਪਾ ਨੇ ਅੱਗੇ ਦੱਸਿਆ ਕਿ ਹਾਕੀ ਦੀਆਂ ਸਟਿਕਸ ਅਤੇ ਫਲਾਂ ਤੋਂ ਇਲਾਵਾ ਅਮਰੀਕਾ ਦੇ ਟੂਟ ਬ੍ਰਦਰਜ਼ ਵੱਲੋਂ ਉਪਲਭਧ ਕਰਵਾਏ ਜਾਣ ਵਾਲੇ ਭਿੱਜੇ ਬਦਾਮ ਵੀ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਰੋਜ਼ਾਨਾ ਖੁਰਾਕ ਵਜੋਂ ਦਿੱਤਾ ਜਾ ਰਹੇ ਹਨ ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...