spot_img
Saturday, June 15, 2024

ਵਾਹਿਗੁਰੂ

spot_img
spot_img

ਰਾਮ ਰਹੀਮ ਨੂੰ ਵੱਡੀ ਰਾਹਤ: ਹਾਈਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਕੀਤਾ ਬਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਮਈ, 2024

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚਰਚਿਤ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦੇ ਹੋਏ ਉਸਨੂੰ ਦੋਸ਼ ਮੁਕਤ ਕਰਾਰ ਦੇ ਦਿੱਤਾ ਹੈ।

ਇਸ ਮਾਮਲੇ ਵਿੱਖਚ ਸੀ.ਬੀ.ਆਈ.ਦੀ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਰਾਮ ਰਹੀਮ ਦੇ ਵਕੀਲ ਜਤਿੰਦਰ ਖ਼ੁਰਾਣਾ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਦਲ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ ਪੰਜਾਂ ਲੋਕਾਂ ਨੂੰ ਬਰੀ ਕਰ ਦਿੱਤਾ ਹੈ।

ਯਾਦ ਰਹੇ ਕਿ ਸਿਰਸਾ ਡੇਰਾ ਦੇ ਪ੍ਰਬੰਧਕ ਰਹੇ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। 2003 ਵਿੱਚ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ.ਨੂੰ ਸੌਂਪੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਉਪਰੰਤ ਸੀ.ਬੀ.ਆਈ.ਦੀ ਸਪੈਸ਼ਲ ਅਦਾਲਤ ਨੇ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਦੇ ਖ਼ਿਲਾਫ਼ ਰਾਮ ਰਹੀਮ ਨੇ ਹਾਈ ਕੋਰਟ ਵਿੱਚ ਅਪੀਲ ਦਾਖ਼ਲ ਕੀਤੀ ਸੀ। ਹਾਈਕੋਰਟ ਨੇ ਮੰਗਲਵਾਰ ਨੂੰ ਇਸ ਅਪੀਲ ’ਤੇ ਫ਼ੈਸਲਾ ਸੁਣਾਉਂਦੇ ਹੋਏ ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਨੂੰ ਰੱਦ ਕੀਤਾ ਹੈ।

ਹਰਿਆਣਾ ਦੇ ਕੁਰਕਸ਼ੇਤਰ ਦੇ ਰਹਿਣ ਵਾਲੇ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ 22 ਸਾਲ ਬਾਅਦ ਇਹ ਫ਼ੈਸਲਾ ਆਇਆ ਹੈ।

ਜ਼ਿਕਰਯੋਗ ਹੈ ਕਿ ਇੱਕ ਗੁਮਨਾਮ ਸਾਧਵੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਚਿੱਠੀ ਲਿਖੀ ਸੀ। ਚਿੱਠੀ ਵਿੱਚ ਰਾਮ ਰਹੀਮ ਦੇ ਖ਼ਿਲਾਫ਼ ਜਾਂਚ ਦੀ ਮੰਗ ਕੀਤੀ ਗਈ ਸੀ।

ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਰਣਜੀਤ ਸਿੰਘ ਨੇ ਹੀ ਸਾਧਵੀਆਂ ਦੇ ਰਾਮ ਰਹੀਮ ਹੱਥੋਂ ਸ਼ੋਸ਼ਣ ਬਾਰੇ ਉਕਤ ਗੁਮਨਾਮ ਚਿੱਠੀ ਆਪਣੀ ਭੈਣ ਤੋਂ ਲਿਖ਼ਵਾਈ ਸੀ। ਇਹ ਉਹੀ ਚਿੱਠੀ ਸੀ ਜਿਸ ਨੂੰ ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਨੇ ਆਪਣੀ ਸ਼ਾਮ ਦੀ ਅਖ਼ਬਾਰ ‘ਪੂਰਾ ਸੱਚ’ ਵਿੱਚ ਛਾਪਿਆ ਸੀ। ਇਸੇ ਦੇ ਚੱਲਦਿਆਂ 24 ਅਕਤੂਬਰ 2002 ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ’ਤੇ ਹਮਲਾ ਕਰਕੇ ਉਸਨੂੰ ਗੋਲੀਆਂ ਨਾਲ ਛਲਨੀ ਕਰ ਦਿੱਤਾ ਗਿਆ ਸੀ। 21 ਨਵੰਬਰ 2002 ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਰਾਮਚੰਦਰ ਛਤਰਪਤੀ ਦੀ ਮੌਤ ਹੋ ਗਈ ਸੀ।

ਰਣਜੀਤ ਸਿੰਘ ਕਤਲਕਾਂਡ ਵਿੱਚ ਪੁਲਿਸ ਜਾਂਚ ’ਤੇ ਤਸੱਲੀ ਨਾ ਹੋਣ ਦਾ ਪ੍ਰਗਟਾਵਾ ਕਰਦਿਆਂ ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਜਨਵਰੀ 2003 ਵਿੱਚ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਸੀ.ਬੀ.ਆਈ.ਦੀ ਜਾਂਚ ਦੀ ਮੰਗ ਕੀਤੀ ਸੀ ਜਿਸ ’ਤੇ ਹਾੲਕੋਰਟ ਨੇ ਮਨਜ਼ੂਰੀ ਦੇ ਦਿੱਤੀ ਸੀ।

2007 ਵਿੱਚ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਸਨ। ਕੇਸ ਦੀ ਸ਼ੁਰੂਆਤ ਦੌਰਾਨ ਇਸ ਮਾਮਲੇ ਵਿੱਚ ਡੇਰਾਮੁਖ਼ੀ ਦਾ ਨਾਂਅ ਨਹੀਂ ਸੀ ਪਰ 2003 ਵਿੱਚ ਸੀ.ਬੀ.ਆਈ. ਨੂੰ ਜਾਂਚ ਸੌਂਪੇ ਜਾਣ ਉਪਰੰਤ 2006 ਵਿੱਚ ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਾਮ ਰਹੀਮ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ 2021 ਵਿੱਚ ਸੀ.ਬੀ.ਆਈ.ਅਦਾਲਤ ਨੇ ਗੁਰਮੀਤ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ।

ਜ਼ਿਕਰਯੋਗ ਹੈ ਕਿ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਹੋਈ ਹੋਈ ਹੈ ਅਤੇ ਉਹ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...