Friday, April 19, 2024

ਵਾਹਿਗੁਰੂ

spot_img
spot_img

ਰਮਨਦੀਪ ਸਿੰਘ ਥਾਪਰ ਬਣੇ ਜੀਟੀਬੀਆਈਟੀ ਹਰੀ ਨਗਰ ਦੇ ਕੋ-ਚੇਅਰਮੈਨ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਦੇ ਚੇਅਰਮੈਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, ਸਤੰਬਰ 28, 2022 –
ਸਿੱਖ ਸਿਆਸਤ ’ਚ ਕਈ ਦਹਾਕਿਆਂ ਤਕ ਮੀਲ ਪੱਥਰ ਵਜੋਂ ਸਥਾਪਿਤ ਰਹਿਣ ਵਾਲੇ ਸਵਰਗੀ ਜਥੇਦਾਰ ਉਂਕਾਰ ਸਿੰਘ ਥਾਪਰ ਦੇ ਸਪੁੱਤਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਮੈਂਬਰ ਰਮਨਦੀਪ ਸਿੰਘ ਥਾਪਰ ਨੂੰ ਵੱਡੀ ਜ਼ੁੰਮੇਵਾਰੀ ਪ੍ਰਦਾਨ ਕਰਦਿਆਂ ਅੱਜ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਤਕਨਾਲੋਜੀ (ਜੀਟੀਬੀਆਈਟੀ) ਹਰੀ ਨਗਰ ਦਾ ਕੋ-ਚੇਅਰਮੈਨ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਤਿਹ ਨਗਰ ਦਾ ਚੇਅਰਮੈਨ ਥਾਪਿਆ ਗਿਆ।

ਇਸ ਮੌਕੇ ਡੀਐਸਜੀਐਮਸੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸ. ਰਮਨਦੀਪ ਸਿੰਘ ਥਾਪਰ ਨੂੰ ਸਿਰੋਪਾ ਭੇਟ ਕਰਕੇ ਨਵੀਂ ਜ਼ੰੁਮੇਵਾਰੀਆਂ ਮਿਲਣ ਦੀ ਵਧਾਈ ਦਿੱਤੀ। ਸ. ਸਤਪਾਲ ਸਿੰਘ ਚੰਨ ਦੀ ਕਾਬਲੀਅਤ ਅਤੇ ਲੰਮੇ ਤਜ਼ਰਬੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਤਿਹ ਨਗਰ ਦੇ ਮੈਨੇਜਰ ਵਜੋਂ ਮੁੜ ਸੇਵਾ ਸੌਂਪੀ ਗਈ ਹੈ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ, ਸ. ਅਮਰਜੀਤ ਸਿੰਘ ਫਤਿਹ ਨਗਰ, ਸ. ਸਰਵਜੀਤ ਸਿੰਘ ਵਿਰਕ, ਸ. ਹਰਜੀਤ ਸਿੰਘ ਪੱਪਾ, ਸ. ਗੁਰਮੀਤ ਸਿੰਘ ਭਾਟੀਆ, ਸ. ਰਮਨਦੀਪ ਸਿੰਘ ਥਾਪਰ, ਸ. ਭੁਪਿੰਦਰ ਸਿੰਘ ਗਿੰਨੀ, ਸ. ਰਮਨਜੋਤ ਸਿੰਘ ਮੀਤਾ, ਸ. ਗੁਰਦੇਵ ਸਿੰਘ, ਅਤੇ ਸ. ਜਸਪ੍ਰੀਤ ਸਿੰਘ ਵਿੱਕੀ ਮਾਨ, ਸ. ਰਮੀਤ ਸਿੰਘ ਸਮਾਰਟੀ ਚੱਢਾ, ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਦੇ ਅਹੁਦੇਦਾਰ ਤੇ ਪੱਛਮੀ ਦਿੱਲੀ ਦੀਆਂ ਕਈ ਸਿੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸ. ਕਾਲਕਾ ਅਤੇ ਸ. ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਉਨ੍ਹਾਂ ਦੀ ਕਮੇਟੀ ’ਚ ਕਈ ਨੌਜਵਾਨ ਮੈਂਬਰ ਮੌਜ਼ੂਦ ਹਨ ਜੋ ਸਿੱਖੀ ਅਤੇ ਗੁਰੂ ਘਰ ਦੀ ਸੇਵਾ ਨਿਭਾ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...