Saturday, April 27, 2024

ਵਾਹਿਗੁਰੂ

spot_img
spot_img

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

- Advertisement -

ਯੈੱਸ ਪੰਜਾਬ
20 ਮਾਰਚ, 2024

ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ
ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ ਫਿਲਮ ਵਿਆਹਾਂ ਵਾਲੀ ਜਾਪਦੀ ਹੈ ਪਰ ਜਦੋੰ ਤੁਸੀਂ
ਇਸਦਾ ਟ੍ਰੇਲਰ ਦੇਖੋਗੇ ਤਾਂ ਸਾਫ ਹੋਵੇਗਾ ਕਿ ਇਹ ਫ਼ਿਲਮ ਬਿਲਕੁਲ ਇੱਕ ਨਵੇਂ ਅਤੇ ਹਾਸੋਹੀਣੇ ਮੁੱਦੇ ‘ਤੇ ਬਣੀ ਖੂਬਸੂਰਤ ਪੰਜਾਬੀ
ਫ਼ਿਲਮ ਹੈ ਜੋ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨ ਦਾ ਦਮ ਰੱਖਦੀ ਹੈ।

ਰਣਜੀਤ ਬਾਵਾ, ਅਦਿੱਤੀ ਸ਼ਰਮਾ ਤੇ ਗੁਰਪ੍ਰੀਤ ਘੁੱਗੀ ਦੀ ਮੁੱਖ ਭੂਮਿਕਾ ਵਾਲੀ ਇਸ ਫ਼ਿਲਮ ਨੂੰ ਸਿਿਤਜ ਚੌਧਰੀ ਨੇ ਡਾਇਰੈਕਟ ਕੀਤਾ ਹੈ। ਧੀਰਜ ਰਤਨ ਦੀ ਲਿਖੀ ਇਸ ਫਿਲਮ ਵਿੱਚ ਅਜੇ ਹੁੱਡਾ, ਓਸ਼ਿਨ ਬਰਾੜ, ਫਤਿਹ ਟਿੱਬੀ, ਬਦਰ ਖਾਨ ਸਮੇਤ ਕਈ ਹੋਰ ਵੀ ਚਰਚਿਤ ਚਿਹਰੇ ਨਜ਼ਰ ਆਉਣਗੇ।

29 ਮਾਰਚ ਨੂੰ ਰਿਲੀਜ਼ ਹੋ ਰਹੀ ਇਹ ਫਿਲਮ ਲ਼ੰਡਨ ਦੀਆਂ ਵੱਖ-ਵੱਖ ਖੂਬਸੂਰਤ ਲੋਕੇਸ਼ਨਾਂ ‘ਤੇ ਫਿਲਮਾਈ ਗਈ ਹੈ ਇਹ ਫਿਲਮ ਇੱਕ ਅਜਿਹੇ ਨੌਜਵਾਨ ਦੀ ਕਹਾਣੀ ਹੈ ਜੋ ਪੰਜਾਬ ਵਿੱਚ ਵਧੀਆ ਜ਼ਿੰਦਗੀ ਜਿਉਂ ਰਿਹਾ ਹੈ। ਉਸਦੀ ਮੰਗੇਤਰ ਸੋਹਣੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ ਜਾਂਦੀ ਹੈ।

ਵਿਦੇਸ਼ ਜਾਣ ਤੋਂ ਬਾਅਦ ਉਸਦਾ ਵਤੀਰਾ ਅਚਾਨਕ ਬਦਲ ਜਾਂਦਾ ਹੈ। ਅੱਧ-ਵਿਚਕਾਰ ਲਟਕੇ ਫਿਲਮ ਦੇ ਨਾਇਕ ਕੋਲ ਹੁਣ ਵਿਦੇਸ਼ ਵਿੱਚ ਵੱਸਣ ਲਈ ਕਿਸੇ ਪੱਕੀ ਕੁੜੀ ਨਾਲ ਵਿਆਹ ਕਰਵਾਉਣ ਤੋਂ ਬਿਨਾਂ ਕੋਈ ਹੋਰ ਚਾਰਾ ਨਹੀਂ। ਉਹ ਕਿਵੇਂ ਇਕ ਵਿਦੇਸ਼ੀ ਕੁੜੀ ਲੱਭਦਾ ਹੈ, ਯੂ ਕੇ ਪੱਕੇ ਹੋਣ ਲਈ ਉਸਨੂੰ ਕੀ ਕੀ ਪਾਪੜ ਵੇਲਣੇ ਪੈੰਦੇ ਹਨ।

ਕੱਚੇ ਤੌਰ ਤੇ ਰਹਿ ਰਹੇ ਲੋਕਾਂ ਨਾਲ ਉੱਥੇ ਕਿਹੋ ਜਿਹਾ ਵਤੀਰਾ ਕੀਤਾ ਜਾਂਦਾ ਹੈ। ਲਇਹ ਸਭ ਕੁਝ ਇਸ ਫਿਲਮ ਦਾ ਅਹਿਮ ਹਿੱਸਾ ਹੈ। ਇਹ ਫਿਲਮ ਮਜ਼ਾਕ ਮਜ਼ਾਕ ਵਿੱਚ ਵਿਦੇਸ਼ਾਂ ਵਿੱਚ ਵੱਸਦੇ ਨੌਜਵਾਨਾਂ, ਵਿਆਹ ਦਾ ਲਾਰਾ ਲਾ ਕੇ ਜਾਂ ਵਿਆਹ ਕਰਵਾਕੇ ਆਈਆਂ ਕੁੜੀਆਂ ਅਤੇ ਉਹਨਾਂ ਦੇ ਅਚਾਨਕ ਬਦਲਣ ਦੀ ਕਹਾਣੀ ਨੂੰ ਵੀ ਖੂਬਸੂਰਤ ਤਰੀਕੇ ਨਾਲ ਪਰਦੇ ਤੇ ਪੇਸ਼ ਕੀਤਾ ਗਿਆ ਹੈ। ਇਸ ਗੱਲ ਦਾ ਝਲਕਾਰਾ ਫ਼ਿਲਮ ਦੇ ਟ੍ਰੇਲਰ ਤੋਂ ਵੀ ਮਿਲਦਾ ਹੈ।

ਫ਼ਿਲਮ ਨਿਰਮਾਤਾ ਮਨੀ ਧਾਲੀਵਾਲ, ਮੋਹਿਤ ਬਨਵੈਤ, ਇੰਦਰ ਨਾਗਰਾ ਅਤੇ ਸੁਰਿੰਦਰ ਸੋਹਨਪਾਲ ਵੱਲੋਂ “ਦਾਰਾ ਫਿਲਮ”, “ਬਨਵੈਤ ਫਿਲਮਸ” ਅਤੇ ਹਿਊਮਨ ਮੋਸ਼ਨ ਪਿਕਚਰ” ਦੇ ਬੈਨਰ ਹੇਠ ਬਣਾਈ ਗਈ ਇਸ ਫ਼ਿਲਮ ਬਾਰੇ ਗੱਲਬਾਤ ਕਰਦਿਆਂ ਫਿਲਮ ਦੇ ਨਾਇਕ ਰਣਜੀਤ ਬਾਵਾ ਨੇ ਦੱਸਿਆ ਕਿ ਇਸ ਫਿਲਮ ਵਿੱਚ ਉਹ ਭਿੰਦਰ ਨਾਂ ਦੇ ਪੰਜਾਬ ਦੇ ਇੱਕ ਮੱਧ ਵਰਗੀ ਨੌਜਵਾਨ ਦੀ ਭੂਮਿਕਾ ਨਿਭਾਈ ਹੈ।

ਉਹ ਹਰਜੋਤ ਨਾਂ ਦੀ ਇੱਕ ਕੁੜੀ ਨੂੰ ਪਿਆਰ ਕਰਦਾ ਹੈ।ਪਰਿਵਾਰ ਦੀ ਸਹਿਮਤੀ ਨਾਲ ਦੋਵਾਂ ਦਾ ਵਿਆਹ ਹੋਣਾ ਵੀ ਨਿਸਚਤ ਹੋ ਜਾਂਦਾ ਹੈ। ਵਿਆਹ ਤੋਂ ਕੁਝ ਦਿਨ ਪਹਿਲਾਂ ਹਰਜੋਤ ਦਾ ਯੂ ਕੇ ਦਾ ਵੀਜ਼ਾ ਆ ਜਾਂਦਾ ਹੈ।

ਹਰਜੋਤ ਲਈ ਯੂ ਕੇ ਗਏ ਭਿੰਦਰ ਨਾਲ ਉੱਥੇ ਕੀ ਕੁਝ ਵਾਪਰਦਾ ਹੈ ਇਹ ਪਹਿਲੂ ਬੇਹੱਦ ਦਿਲਚਸਪ ਹਨ। ਬਾਵੇ ਮੁਤਾਬਕ ਇਹ ਫਿਲਮ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੀ ਬਾਤ ਪਾਵੇਗਾ। ਇਸ ਫਿਲਮ ਵਿੱਚ ਦਰਸ਼ਕ ਉਸਨੂੰ ਇੱਕ ਵੱਖਰੇ ਅੰਦਾਜ਼ ਵਿੱਚ ਦੇਖਣਗੇ।

ਸੰਗੀਤ ਹਰ ਫਿਲਮ ਦੀ ਖੂਬਸੂਰਤੀ ਵਿੱਚ ਵਾਧਾ ਕਰਦਾ ਹੈ। ਇਸ ਫਿਲਮ ਦਾ ਸੰਗੀਤ ਵੀ ਕੁਝ ਇਸ ਤਰ੍ਹਾਂ ਦਾ ਹੀ ਹੈ। ਫਿਲਮ ਦਾ ਸੰਗੀਤ ਦੇਸੀ ਕਰਿਓ,ਜੱਗੀ ਸਿੰਘ ਅਤੇ ਡਾਊਡ ਬੀਟਸ ਨੇ ਤਿਆਰ ਕੀਤਾ ਹੈ।

ਫਿਲਮ ਦੇ ਗੀਤ ਡੀ ਹਾਰਪ, ਜੱਗੀ ਸਿੰਘ ਅਤੇ ਪ੍ਰਗਟ ਕੋਟਗੁਰੂ ਨੇ ਲਿਖੇ ਹਨ। ਇਹਨਾਂ ਗੀਤਾਂ ਨੂੰ ਆਵਾਜ਼ ਰਣਜੀਤ ਬਾਵਾ, ਅਜੇ ਹੁੱਡਾ, ਕਮਲ ਖਾਨ ਅਤੇ ਡੀ ਹਾਰਪ ਨੇ ਦਿੱਤੀ ਹੈ। 29 ਮਾਰਚ ਨੂੰ ਦੁਨੀਆ ਭਰ ਵਿੱਚ ਰਿਲੀਜ ਹੋਣ ਜਾ ਰਹੀ ਹੈ ਇਹ ਫ਼ਿਲਮ ਸਿਨੇਮਾਘਰਾਂ ਵਿੱਚ ਮੁੜ ਰੌਣਕਾਂ ਲੈ ਕੇ ਆਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...