Friday, March 29, 2024

ਵਾਹਿਗੁਰੂ

spot_img
spot_img

ਜਗਮੀਤ ਬਰਾੜ ਵੱਲੋਂ ਬਣਾਈ ਏਕਤਾ ਕਮੇਟੀ ਵਿੱਚ ਨਾ ਪਾਉਣ ’ਤੇ ਰਵੀ ਕਰਨ ਸਿੰਘ ਕਾਹਲੋਂ ਹੈਰਾਨ, ਸੁੱਚਾ ਸਿੰਘ ਛੋਟੇਪੁਰ ਨੇ ਵੀ ਕੀਤੀ ਨਾਂਹ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੇ ਸਪਸ਼ਟ ਕੀਤਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਆਪੂੰ ਬਣਾਈ ਕਮੇਟੀ ਵਿਚ ਉਹਨਾਂ ਦਾ ਨਾਂ ਕਿਵੇਂ ਤੇ ਕਿਉਂ ਪਾਇਆ ਗਿਆ, ਇਸ ਗੱਲ ’ਤੇ ਉਹ ਹੈਰਾਨ ਹਨ ਕਿਉਂਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸੀ, ਹਨ ਤੇ ਰਹਿਣਗੇ ਵੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਹਲੋਂ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਭਰੋਸਾ ਹੈ। ਉਹ ਅਤੇ ਉਹਨਾਂ ਦਾ ਪਰਿਵਾਰ ਅਤੇ ਆਪਣੇ ਸਤਿਕਾਰਯੋਗ ਪਿਤਾ ਜੀ ਸ.ਨਿਰਮਲ ਸਿੰਘ ਕਾਹਲੋਂ ਦੀ ਵਿਰਾਸਤ ਲਈ ਪੂਰੀ ਜਿੰਦਗੀ ਕੰਮ ਕਰਦਾ ਰਹੇਗਾ।

ਉਹਨਾਂ ਕਿਹਾ ਕਿ ਉਹ ਹੈਰਾਨ ਹਨ ਕਿ ਸ.ਜਗਮੀਤ ਸਿੰਘ ਬਰਾੜ ਹੋਰਾਂ ਆਪੂੰ ਬਣਾਈ ਕਮੇਟੀ ਵਿੱਚ ਮੇਰਾ ਨਾਮ ਕਿਵੇਂ ਤੇ ਕਿਉਂ ਪਾ ਦਿੱਤਾ?

ਉਹਨਾਂ ਕਿਹਾ ਕਿ ਜੋ ਤਾਕਤਾਂ ਸਮੇਂ ਸਮੇਂ ’ਤੇ ਅਕਾਲੀ ਦਲ ਨੂੰ ਬਦਨਾਮ ਕਰਨ ’ਤੇ ਲੱਗੀਆਂ ਰਹਿੰਦੀਆਂ ਹਨ, ਉਹਨਾਂ ਨੂੰ ਦੱਸਣਾ ਚਾਹੁੰਦੇਹਨ ਕਿ ਉਹਨਾਂ ਨੂੰ ਮਾਣ ਹੈ ਕਿ ਉਹ ਸਰਦਾਰ ਨਿਰਮਲ ਸਿੰਘ ਕਾਹਲੋਂ ਦੇ ਪਰਿਵਾਰ ਵਿਚ ਜਨਮੇ ਹਨ ਜਿਹਨਾਂ ਸ਼੍ਰੋਮਣੀ ਅਕਾਲੀ ਦਲ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾ ਕੀਤੀ ਤੇ ਮੈਂ ਉਹਨਾਂ ਦਾ ਸਪੁੱਤਰ ਹਾਂ।

ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਹਮੇਸ਼ਾ ਮੇਰੇ ’ਤੇ ਵੱਡੇ ਭਰਾ ਵਾਂਗੂ ਹੱਥ ਰੱਖਦੇ ਹਨ। ਮੈਂ ਵਫਾਦਾਰ ਸਿਪਾਹੀ ਹਾਂ ਤੇ ਵਫਾਦਾਰ ਸਿਪਾਹੀ ਰਹਾਂਗੇ।

ਉਹਨਾਂ ਨੇ ਸਰਦਾਰ ਬਰਾੜ ਨੂੰ ਵੀ ਅਪੀਲ ਕੀਤੀ ਕਿ ਅਜਿਹਾ ਨਾ ਕਰਨ ਕਿਉਂਕਿ ਪਾਰਟੀ ਨੇ ਉਹਨਾਂ ਨੂੰ ਬਹੁਤ ਮਾਣ ਦਿੱਤਾ ਹੈ ਅਤੇ ਉਹਨਾਂ ਨੂੰ ਪਾਰਟੀ ਅਤੇ ਪਾਰਟੀ ਲੀਡਰਸ਼ਿਪ ਦਾ ਡੱਟਕੇ ਅਤੇ ਵਫ਼ਾਦਾਰੀ ਨਾਲ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਸਰਦਾਰ ਬਰਾੜ ਨੂੰ ਕਹਿਣਾ ਚਾਹੁੰਦੇ ਹਨ ਕਿ ਇਹ ਸਮਾਂ ਨਹੀਂ ਹੈ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਪਿੱਠ ਵਿਖਾਈਏ ਕਿਉਂਕਿ ਜਿਸ ਪਾਰਟੀ ਨੇ ਇੰਨਾ ਮਾਣ ਦਿੱਤਾ, ਉਸ ਨਾਲ ਹਮੇਸ਼ਾ ਖੜ੍ਹਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਮਾੜਾ ਚੰਗਾ ਸਮਾਂ ਆਉਂਦਾ ਜਾਂਦਾ ਰਹਿੰਦਾ ਹੈ ਤੇ ਬੰਦਾ ਉਹੀ ਹੁੰਦਾ ਹੈ ਜੋ ਔਖੇ ਸਮੇਂ ਵਿਚ ਨਾਲ ਖੜ੍ਹਾ ਹੋਵੇ। ਉਹਨਾਂ ਕਿਹਾ ਕਿ ਉਹ ਸਰਦਾਰ ਬਰਾੜ ਨੂੰ ਬੇਨਤੀ ਕਰਦੇ ਹਨ ਅਜਿਹਾ ਕੁਝ ਨਾ ਕਰਨ ਜਿਸ ਨਾਲ ਪਾਰਟੀ ਨੁੰ ਢਾਹ ਲੱਗਦੀ ਹੋਵੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ।

ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਸੁੱਚਾ ਸਿੰਘ ਛੋਟੇਪੁਰ ਨੇ ਵੀ ਸਪਸ਼ਟ ਕੀਤਾ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਬਣਾਈ ਤਾਲਮੇਲ ਕਮੇਟੀ ਨਾਲ ਉਹਨਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ ਤੇ ਨਾ ਹੀ ਉਹ ਇਸ ਵਿਚ ਸ਼ਾਮਲ ਹੋਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...