spot_img
Saturday, June 15, 2024

ਵਾਹਿਗੁਰੂ

spot_img
spot_img

ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ: ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ

- Advertisement -

ਯੈੱਸ ਪੰਜਾਬ
ਸ੍ਰੀ ਮੁਕਤਸਰ ਸਾਹਿਬ,/ਫਰੀਦਕੋਟ/ਬਠਿੰਡਾ, 19 ਮਈ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਨੂੰ ਰੱਦ ਕਰਨ ਜੋ ਲੋਕਾਂ ਨੂੰ ਜਾਤੀਵਾਦੀ ਤੇ ਫਿਰਕੂ ਲੀਹਾਂ ’ਤੇ ਵੰਡਣਾ ਚਾਹੁੰਦੀਆਂ ਹਨ ਤੇ ਉਹਨਾਂ ਨੇ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਉਹਨਾਂ ਦੇ ਹੱਕਾਂ ਵਾਸਤੇ ਸੰਘਰਸ਼ ਕਰ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ ਤੇ ਕੋਟਕਪੁਰਾ ਵਿਚ ਫਰੀਦਕੋਟ ਹਲਕੇ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਦੇ ਹੱਕ ਵਿਚ ਭਰਵੀਂਆਂ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਪੰਜਾਬ ਚੁਰਸਤੇ ’ਤੇ ਹੈ।

ਇਕ ਪਾਸੇ ਦਿੱਲੀ ਆਧਾਰਿਤ ਪਾਰਟੀਆਂ ਹਨ ਜਿਹਨਾਂ ਨੇ ਹਮੇਸ਼ਾ ਸੂਬੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਨੂੰ ਉਹਨਾਂ ਦੇ ਵਾਜਬ ਹੱਕ ਦੇਣ ਤੋਂ ਨਾਂਹ ਕੀਤੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਐਮ ਐਸ ਪੀ ਨੂੰ ਕਾਨੂੰਨ ਗਰੰਟੀ ਦਾ ਰੂਪ ਦੇਣ, ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਰਨ ਤੇ ਇਸਦੀ ਧਾਰਮਿਕ ਖੁਦਮੁਖ਼ਤਿਆਰੀ ਦੀ ਰਾਖੀ ਕਰਨ ਦੀ ਵਕਾਲਤ ਕੀਤੀ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਨੇ ਜੋ ਕੀਤਾ, ਉਸਦੀ ਤੁਲਨਾ ਕਾਂਗਰਸ ਤੇ ਆਪ ਨਾਲ ਕਰੋ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਨੇ ਤੁਹਾਡੇ ਨਾਲ ਧੋਖਾ ਕੀਤਾ ਹੈ। ਉਹਨਾਂ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ, ਨਸ਼ੇ ਖ਼ਤਮ ਕਰਨ, 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਅਤੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਰਗੇ ਵਾਅਦੇ ਪੂਰੇ ਨਹੀਂ ਕੀਤੇ।

ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਨੇ ਕਿਸਾਨ ਪੱਖੀ ਤੇ ਗਰੀਬ ਪੱਖੀ ਕਦਮ ਚੁੱਕੇ ਹਾਲਾਂਕਿ ਇਹਨਾਂ ਦਾ ਵਾਅਦਾ ਵੀ ਨਹੀਂ ਕੀਤਾ ਸੀ। ਅਸੀਂ ਕਿਸਾਨਾਂ ਲਈ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ। ਅਸੀਂ ਆਟਾ ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ।

ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤਾਂ ਖਿਲਾਫ ਕੰਮ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ ਹੁਣ ਤੱਕ ਪੰਜਾਬ ਵਿਚ ਇਕ ਵੀ ਪ੍ਰਾਜੈਕਟ ਨਹੀਂ ਲਿਆਂਦਾ। ਉਹਨਾਂ ਕਿਹਾ ਕਿ ਬਜਾਏ ਪੰਜਾਬ ਵਿਚ ਨਿਵੇਸ਼ ਕਰਵਾਉਣ ਦੇ ਇਹ ਪੰਜਾਬ ਤੋਂ ਉਦਯੋਗ ਦੂਜੇ ਰਾਜਾਂ ਵਿਚ ਜਾਣ ਦੀ ਪੁਸ਼ਤ ਪਨਾਹੀ ਕਰ ਰਹੇ ਹਨ।

ਉਹਨਾਂ ਕਿਹਾ ਕਿ ਦੂਜੇ ਪਾਸੇ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਥਰਮਲ ਪਲਾਂਟ ਲਗਵਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਇਥੇ ਏਮਜ਼ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਲਿਆਂਦੀਆਂ ਤੇ ਸੜਕਾਂ ਨੂੰ ਚਹੁੰ ਤੇ ਛੇ ਮਾਰਗੀ ਕੀਤਾ ਤੇ ਹਵਾਈ ਅੱਡੇ ਸਥਾਪਿਤ ਕੀਤੇ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ 1984 ਦਾ ਦਿਨ ਯਾਦ ਰੱਖਣ ਜਿਸ ਦਿਨ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਤੇ ਇਸੇ ਦਿਨ ਇਸ ਸਾਲ ਵੋਟਾਂ ਪੈਣਗੀਆਂ ਹਨ। ਉਹਨਾਂ ਕਿਹਾ ਕਿ ਇਸ ਹਮਲੇ ਪਿਛੋਂ ਸਿੱਖਾਂ ਦਾ ਦੇਸ਼ ਭਰ ਵਿਚ ਕਤਲੇਆਮ ਕਰਵਾਇਆ ਗਿਆ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਦਾਰ ਹਰਜਿੰਦਰ ਸਿੰਘ ਹਿੰਦਾ ਦੀ ਹਮਾਇਤ ਕਰਨ ਜਿਹਨਾਂ ਨੂੰ ਰਾਮਪੁਰਾ ਫੂਲ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਸੀਨੀਅਰ ਆਗੂ ਹਰਿੰਦਰ ਸਿੰਘ ਹਿੰਦਾ,ਸਰਦਾਰ ਬਲਕਾਰ ਸਿੰਘ ਬਰਾੜ, ਹਰਦੀਪ ਸਿੰਘ ਡਿੰਪੀ ਢਿੱਲੋਂ, ਸੂਬਾ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਮੋਹਿਤ ਗੁਪਤਾ, ਯਾਦਵਿੰਦਰ ਸਿੰਘ ਯਾਦੀ ਅਤੇ ਗੁਰਚੇਤ ਸਿੰਘ ਬਰਗਾੜੀ ਨੇ ਵੀ ਇਕੱਠਾਂ ਨੂੰ ਸੰਬੋਧਨ ਕੀਤਾ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...