Tuesday, November 29, 2022

ਵਾਹਿਗੁਰੂ

spot_img


ਬਾਬਾ ਬੂਝਾ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

ਬਾਬਾ ਬੂਝਾ ਸਿੰਘ ਇਨਕਲਾਬੀ ਦੇਸ਼ ਭਗਤ ਸੂਰਮੇ ਸਨ ਜੋ ਗਦਰ ਪਾਰਟੀ ਦੇ ਦੂਜੇ ਦੌਰ ਵਿੱਚ ਅਰਜਨਟਾਈਨਾ ਵਿਖੇ ਸਰਗਰਮ ਹੋਏ।

ਬਰਾਸਤਾ ਮਾਸਕੋ ਭਾਰਤ ਪਰਤ ਕੇ ਉਹ ਕਮਿਉਨਿਸਟ ਪਾਰਟੀ ਚ ਸ਼ਾਮਲ ਹੋਏ। ਪਾਰਟੀ ਨੀਤੀਆਂ ਨਾਲ ਅਸਹਿਮਤੀ ਕਾਰਨ ਤੇਜਾ ਸਿੰਘ ਸੁਤੰਤਰ ਤੇ ਹੋਰ ਸਾਥੀਆਂ ਨਾਲ ਮਿਲ ਕੇ ਲਾਲ ਕਮਿਉਨਿਸਟ ਪਾਰਟੀ ਬਣਾ ਲਈ। ਸਾਰੇ ਸਾਥੀ ਫਿਰ ਕਮਿਉਨਿਸਟ ਪਾਰਟੀ ਚ ਆ ਗਏ। ਨਵਾਂ ਸ਼ਹਿਰ ਦੇ ਬੰਗਾ ਨੇੜੇ ਪਿੰਡ ਚੱਕ ਮਾਈਦਾਸ ਦੇ ਜੰਮਪਲ ਬਾਬਾ ਬੂਝਾ ਸਿੰਘ ਨੂੰ ਜੁਝਾਰੂ ਲੋਕ ਨਾਇਕ ਦਾ ਨਾਮ ਕਰਨ ਕਰ ਲਈਏ ਤਾਂ ਇਹ ਅਤਿ ਕਥਨੀ ਨਹੀਂ।

1967 ਵਿੱਚ ਬਾਬਾ ਬੂਝਾ ਸਿੰਘ ਨਕਸਲਬਾੜੀ ਲਹਿਰ ਦੇ ਉਭਾਰ ਕਾਰਨ ਇਸ ਵਿੱਚ ਸ਼ਾਮਿਲ ਹੋ ਗਏ।

ਤਿੱਖੇ ਹਥਿਆਰਬੰਦ ਘੋਲ ਤੋ ਸਹਿਮੀ ਹਕੂਮਤ ਦੀਆ ਅੱਖਾਂ ਚ ਇਹ ਸੂਰਮੇ ਬਹੁਤ ਰੜਕਦੇ ਸਨ। ਬਾਬਾਬੂਝਾ ਸਿੰਘ ਨੂੰ ਪੁਲੀਸ ਨੇ ਨਗਰ(ਨੇੜੇ ਫਿਲੌਰ) ਤੋਂ ਚੁੱਕਿਆ ਤੇ ਪਹਿਲਾਂ ਲਗ ਪਗ 80-82 ਸਾਲ ਦੇ ਬਾਬੇ ਤੇ ਫਿਲੌਰ ਵਿੱਚ ਡਾਢਾ ਤਸ਼ੱਦਦ ਕੀਤਾ। ਮਗਰੋਂ ਬੰਗਾ ਥਾਣੇ ਵਿੱਚ ਰਹਿੰਦੀ ਕਸਰ ਪੂਰੀ ਕੀਤੀ। ਉਸ ਵੇਲੇ ਦੇ ਅਖ਼ਬਾਰਾਂ ਮੁਤਾਬਕ ਨਵਾਂ ਸ਼ਹਿਰ ਚੰਡੀਗੜ੍ਹ ਸੜਕ ਤੇ ਇੱਕ ਉਜਾੜ ਪੁਲ ਵੇਖ ਕੇ ਪੁਲਿਸ ਮੁਕਾਬਲਾ ਵਿਖਾ ਦਿੱਤਾ। ਸੂਰਮਾ ਤਾਂ ਉਸੇ ਰਾਤ ਮਰ ਗਿਆ ਪਰ ਬਾਤਾਂ ਰਹਿੰਦੀ ਦੁਨੀਆਂ ਤੀਕ ਗੂੰਜਣਗੀਆਂ।

27-28 ਜੁਲਾਈ 1970 ਦੀ ਰਾਤ ਹਾਲੇ ਵੀ ਸ਼ਰਸਾਰ ਹੈ ਕਿ ਉਸ ਨੇ ਨਿਹੱਕਾ ਖ਼ੂਨ ਡੁੱਲਦਾ ਵੇਖਿਆ।

ਇਸ ਕਿਸਮ ਦੇ ਕਤਲੇਆਮ ਦੀ ਅੱਗੇ ਲੰਮੀ ਲੜੀ ਹੈ ਪਰ ਆਦਿ ਬਿੰਦੂ ਬਾਬਾ ਬੂਝਾ ਸਿੰਘ ਹੀ ਬਣੇ।

ਸਰਕਾਰੀ ਫਾਈਲਾਂ ਦੱਸਦੀਆਂ ਨੇ ਕਿ ਉਦੋਂ ਪੰਜਾਬ ਦੇ ਮੁੱਖ ਮੰਤਰੀ ਸਃ ਪਰਕਾਸ਼ ਸਿੰਘ ਬਾਦਲ ਸਨ।

ਨਵਾਂ ਸ਼ਹਿਰ ਵੱਸਦੇ ਪ੍ਰਬੁੱਧ ਕਹਾਣੀਕਾਰ ਅਜਮੇਰ ਸਿੱਧੂ ਨੇ ਬਾਬਾ ਬੂਝਾ ਸਿੰਘ ਜੀ ਦੇ ਜੀਵਨ ਤੇ ਘਾਲਣਾ ਬਾਰੇ ਮੁੱਲਵਾਨ ਪੁਸਤਕ ਇੱਕ ਅਣਕਹੀ ਕਹਾਣੀਃ ਬਾਬਾ ਬੂਝਾ ਸਿੰਘ ਗਦਰ ਤੋਂ ਨਕਸਲਬਾੜੀ ਤੀਕ ਲਿਖੀ ਹੈ। ਇਹ ਕਿਤਾਬ ਅੰਗਰੇਜ਼ੀ ਚ ਵੀ ਅਨੁਵਾਦ ਹੋ ਚੁਕੀ ਹੈ।

ਮਾਨਸਾ ਵਿੱਚ ਉਨ੍ਹਾਂ ਦੀ ਯਾਦ ਵਿੱਚ ਬਾਬਾ ਬੂਝਾ ਸਿੰਘ ਭਵਨ ਬਣਾਇਆ ਗਿਆ ਹੈ। ਲਾਲ ਸਿੰਘ ਦਿਲ ਨੇ ਵੀ ਬਾਬੇ ਦੀ ਸ਼ਹਾਦਤ ਬਾਰੇ ਇੱਕ ਨਜ਼ਮ ਲਿਖੀ ਪਰ ਸ਼ਿਵ ਕੁਮਾਰ ਬਟਾਲਵੀ ਨੇ ਬਾਬਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ ਰੁੱਖ ਨੂੰ ਫਾਂਸੀ ਵੀ ਲਿਖੀ ਸੀ ਜਿਸ ਦਾ ਅਨੁਵਾਦ ਅੰਗਰੇਜ਼ੀ ਵਿੱਚ ਨਿਰੂਪਮਾ ਦੱਤ ਨੇ ਕੀਤਾ ਸੀ ਤੇ ਉਨ੍ਹਾਂ ਸਮਿਆਂ ਚ ਇੰਡੀਅਨ ਐਕਸਪ੍ਰੈੱਸ ਨੇ ਛਾਪਿਆ ਸੀ। ਇਸ ਸੂਚਨਾ ਨਾਲ ਪੇਸ਼ ਉੱਪਰਲਾ ਕੰਪਿਊਟਰੀ ਰੰਗੀਲ ਚਿਤਰ ਆਸਿਫ਼ ਰਜ਼ਾ ਨੇ ਭੇਜਿਆ ਸੀ ਜੋ ਸੰਭਾਲਣ ਯੋਗ ਹੈ।

ਹੁਣ ਤੁਸੀਂ ਪੜ੍ਹੋ
ਸ਼ਿਵ ਕੁਮਾਰ ਦੀ ਕਵਿਤਾ
ਰੁੱਖ ਨੂੰ ਫਾਂਸੀ

ਸ਼ਿਵ ਕੁਮਾਰ

ਮੇਰੇ ਪਿੰਡ ਦੇ ਕਿਸੇ ਰੁੱਖ ਨੂੰ
ਮੈਂ ਸੁਣਿਐ ਜੇਲ੍ਹ ਹੋ ਗਈ ਹੈ
ਉਹਦੇ ਕਈ ਦੋਸ਼ ਹਨ :
ਉਹਦੇ ਪੱਤ ਸਾਵਿਆਂ ਦੀ ਥਾਂ
ਹਮੇਸ਼ਾ ਲਾਲ ਉਗਦੇ ਸਨ
ਬਿਨਾਂ ‘ਵਾ ਦੇ ਵੀ ਉੱਡਦੇ ਸਨ

ਉਹ ਪਿੰਡ ਤੋਂ ਬਾਹਰ ਨਹੀਂ
ਪਿੰਡ ਦੇ ਸਗੋਂ ਉਹ ਖੂਹ ‘ਚ ਉੱਗਿਆ ਸੀ
ਤੇ ਜਦ ਵੀ ਝੂਮਦਾ ਤਾਂ ਉਹ ਸਦਾ ਛਾਵਾਂ ਹਿਲਾਂਦਾ ਸੀ
ਤੇ ਧੁੱਪਾਂ ਨੂੰ ਡਰਾਂਦਾ ਸੀ
ਤੇ ਰਾਹੀਆਂ ਨੂੰ ਤੁਰੇ ਜਾਂਦੇ ਉਹ
ਧੁੱਪਾਂ ਤੋਂ ਬਚਾਂਦਾ ਸੀ
ਤੇ ਪਾਣੀ ਭਰਦੀਆਂ ਕੁੜੀਆਂ ਨੂੰ
ਧੀ ਕਹਿ ਕੇ ਬੁਲਾਂਦਾ ਸੀ

ਤੇ ਇਹ ਵੀ ਸੁਣਨ ਵਿਚ ਆਇਐ
ਕਿ ਉਸਦੇ ਪੈਰ ਵੀ ਕਈ ਸਨ
ਤੇ ਉਹ ਰਾਤਾਂ ਨੂੰ ਤੁਰਦਾ ਸੀ
ਤੇ ਪਿੰਡ ਦੇ ਸਾਰਿਆਂ ਰੁੱਖਾਂ ਨੂੰ ਮਿਲ ਕੇ
ਰੋਜ਼ ਮੁੜਦਾ ਸੀ
ਤੇ ਅੱਧ-ਰੈਣੀ ਹਵਾ ਦੀ ਗੱਲ ਕਰਕੇ
ਰੋਜ਼ ਝੁਰਦਾ ਸੀ
ਭਲਾ ਯਾਰੋ ਅਜਬ ਗੱਲ ਹੈ
ਮੈਂ ਸਾਰੀ ਉਮਰ ਸਭ ਰੁੱਖਾਂ ਦੀਆਂ
ਸ਼ਾਖਾਂ ਤਾਂ ਤੱਕੀਆਂ ਸਨ
ਕੀ ਰੁੱਖਾਂ ਦੇ ਵੀ ਮੇਰੇ ਦੋਸਤੋ
ਕਿਤੇ ਪੈਰ ਹੁੰਦੇ ਨੇ ?

ਤੇ ਅੱਜ ਅਖ਼ਬਾਰ ਵਿਚ ਪੜ੍ਹਿਐ
ਕਿ ਉਹ ਹਥਿਆਰ-ਬੰਦ ਰੁੱਖ ਸੀ
ਉਹਦੇ ਪੱਲੇ ਬੰਦੂਕਾਂ, ਬੰਬ ਤੇ ਲੱਖਾਂ ਸੰਗੀਨਾਂ ਸੀ

ਮੈਂ ਰੁੱਖਾਂ ਕੋਲ ਸਦਾ ਰਹਿੰਦੀਆਂ
ਛਾਵਾਂ ਤਾਂ ਸੁਣੀਆਂ ਸਨ
ਪਰ ਬੰਬਾਂ ਦੀ ਅਜਬ ਗੱਲ ਹੈ ?

ਤੇ ਇਹ ਝੂਠੀ ਖ਼ਬਰ ਪੜ੍ਹ ਕੇ
ਮੈਨੂੰ ਇਤਬਾਰ ਨਹੀਂ ਆਉਂਦਾ
ਕਿ ਉਸਨੇ ਪਿੰਡ ਦੇ
ਇਕ ਹੋਰ ਰੁੱਖ ਨੂੰ ਮਾਰ ਦਿੱਤਾ ਹੈ
ਜਿਹੜਾ ਪਿੰਡ ਦੇ ਸ਼ਾਹਵਾਂ ਦੇ ਘਰ
ਵਿਹੜੇ ‘ਚ ਉੱਗਿਆ ਸੀ
ਜਿਸ ਤੋਂ ਰੋਜ਼ ਕੋਈ ਕਾਗ
ਚੁਗਲੀ ਕਰਨ ਉੱਡਿਆ ਸੀ

ਤੇ ਅੱਜ ਕਿਸੇ ਯਾਰ ਨੇ ਦੱਸਿਐ
ਜੋ ਮੇਰੇ ਪਿੰਡ ਤੋਂ ਆਇਐ
ਕਿ ਮੇਰੇ ਉਸ ਪਿੰਡ ਦੇ ਰੁੱਖ ਨੂੰ
ਫਾਂਸੀ ਵੀ ਹੋ ਰਹੀ ਹੈ
ਤੇ ਉਹਦਾ ਪਿਉ ਕਿੱਕਰਾਂ ਵਰਗਾ
ਤੇ ਮਾਂ ਬੇਰੀ ਜਿਹੀ ਹੋ ਰਹੀ ਹੈ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ: ਅਕਾਲ ਤਖ਼ਤ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2022: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨਾਂ ਨੂੰ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ...

ਕੌਮਾਂਤਰੀ ‘ਸਿੱਖ ਬੈਂਕ’ ਅਤੇ ‘ਸਿੱਖ ਐਜੂਕੇਸ਼ਨ ਬੋਰਡ’ ਬਣਾਉਣ ਲਈ ਯਤਨ ਕੀਤੇ ਜਾਣ ਦੀ ਲੋੜ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2022: ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਸਨਿਚਰਵਾਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਕ ਕੌਮਾਂਤਰੀ ਸਿੱਖ ਬੈਂਕ ਦੀ ਸਥਾਪਨਾ ਅਤੇ ਸਿੱਖ ਕੌਮ ਦਾ ਆਪਣਾ...

ਦਰਬਾਰ ਸਾਹਿਬ ਨੇੜੇ ਇਸਾਈ ਭਾਈਚਾਰੇ ਦਾ ਪ੍ਰਚਾਰ ਕਰ ਰਹੀ ਵਿਦੇਸ਼ੀ ਔਰਤ ਦੀ ਜਾਂਚ ਕਰੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ: ਮਨਜੀਤ ਸਿੰਘ ਭੋਮਾ

ਯੈੱਸ ਪੰਜਾਬ ਅੰਮ੍ਰਿਤਸਰ, 25 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਚੇਅਰਮੈਨ ਮਨਜੀਤ ਸਿੰਘ ਭੋਮਾਂ ਨੇ ਧਰਮ ਸਿੰਘ ਮਾਰਕੀਟ ਵਿਖੇ ਨੇੜੇ ਜ਼ਿਲਿਆਂ ਵਾਲ਼ਾ ਬਾਗ਼ ਕੋਲ਼ ਸ੍ਰੀ...

ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਵਿਰੋਧ ਵਿੱਚ ਆਈਆਂ ਸਿੱਖ ਜੱਥੇਬੰਦੀਆਂ, ਕਿਹਾ ਕਾਰਟੂਨ ਫ਼ਿਲਮ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਧੱਕਿਆ ਜਾ ਰਿਹਾ

ਯੈੱਸ ਪੰਜਾਬ ਜਲੰਧਰ, 24 ਨਵੰਬਰ, 2022: ‘ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ‘ਆਵਾਜ਼-ਏ-ਕੌਮ’ ਜੱਥੇਬੰਦੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ...

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲੇ ਸਾਨੂੰ ਸਿੱਖੀ ਮਸਲਿਆਂ ’ਤੇ ਪਾਠ ਨਾ ਪੜ੍ਹਾਉਣ: ਹਰਮੀਤ ਸਿੰਘ ਕਾਲਕਾ ਨੇ ਸਰਨਾ ਭਰਾਵਾਂ ’ਤੇ ਸਾਧਿਆ ਨਿਸ਼ਾਨਾ

ਯੈੱਸ ਪੰਜਾਬ ਨਵੀਂ ਦਿੱਲੀ, 24 ਨਵਬੰਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ...

ਮਨੋਰੰਜਨ

ਪੰਜਾਬੀ ਸਿਨੇਮਾ ਦੀ ਹਿੱਟ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਨੂੰ ‘ਐਮਾਜ਼ਨ ਪ੍ਰਾਈਮ ਵੀਡਓ’ ਤੇ ਮਿਲ ਰਿਹੈ ਭਰਵਾਂ ਹੁੰਗਾਰਾ

ਯੈੱਸ ਪੰਜਾਬ ਚੰਡੀਗੜ੍ਹ, 29 ਨਵੰਬਰ, 2022: ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ, 'ਤੇਰੀ ਮੇਰੀ ਗਲ ਬਣ ਗਈ' ਹੁਣ ਸਾਨੂੰ ਦੇਖਣ ਨੂੰ ਮਿਲੇਗੀ। ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ...

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

ਹਰਜਿੰਦਰ ਸਿੰਘ ਜਵੰਦਾ ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ...

ਗਾਇਕ ਫ਼ਾਜ਼ਿਲਪੁਰੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ ਗੁਰੂਗ੍ਰਾਮ, 18 ਨਵੰਬਰ, 2022: ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ। ਇਹ ਪ੍ਰਦਰਸ਼ਨ ਅਹੀਰ...

‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਅਤੇ ‘ਫੁੱਫੜ ਜੀ’ ਲਈ ਜ਼ੀ ਸਟੂਡੀਓਜ਼ ਨੇ ਪੀ.ਟੀ.ਸੀ. ਐਵਾਰਡਜ਼ ਵਿੱਚ 36 ਨਾਮਜ਼ਦਗੀਆਂ ਪ੍ਰਾਪਤ

ਹਰਜਿੰਦਰ ਸਿੰਘ ਜਵੰਦਾ ਚੰਡੀਗੜ੍ਹ, 17 ਨਵੰਬਰ, 2022: ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪੁਰਸਕਾਰ ਸਮਾਰੋਹ ਲਈ ਦੌੜ ਸ਼ੁਰੂ ਹੋਣ ਦੇ ਨਾਲ, ਜ਼ੀ ਸਟੂਡੀਓਜ਼ ਨਵੇਂ ਰਿਕਾਰਡ ਬਣਾਉਣ ਅਤੇ ਪੁਰਾਣੇ ਤੋੜਨ ਲਈ ਪੂਰੀ ਤਰ੍ਹਾਂ...

’ਤੇ ਹੁਣ ਬੱਬੂ ਮਾਨ ਨੂੰ ਮਿਲੀ ਧਮਕੀ, ਪ੍ਰਸਿੱਧ ਗਾਇਕ ਦੇ ਮੋਹਾਲੀ ਸਥਿਤ ਘਰ ਦੀ ਸੁਰੱਖ਼ਿਆ ਵਧਾਈ

ਯੈੱਸ ਪੰਜਾਬ ਮੋਹਾਲੀ, 17 ਨਵੰਬਰ, 2022: ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਫ਼ਿਲਮ ਅਦਾਕਾਰ ਬੱਬੂ ਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਸੁਰੱਖ਼ਿਆ ਵਧਾਈ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਧਮਕੀ...
- Advertisement -spot_img

ਸੋਸ਼ਲ ਮੀਡੀਆ

45,612FansLike
51,915FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!