Thursday, January 16, 2025
spot_img
spot_img
spot_img
spot_img

Republic Day: Hoshiarpur ਵਿਖੇ ਕੈਬਨਿਟ ਮੰਤਰੀ Harjot Singh Bains ਲਹਿਰਾਉਣਗੇ ਤਿਰੰਗਾ

ਯੈੱਸ ਪੰਜਾਬ
ਹੁਸ਼ਿਆਰਪੁਰ, 15 ਜਨਵਰੀ, 2025

ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ Republic Day ਮੌਕੇ Punjab ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ।

ਜ਼ਿਲ੍ਹਾ ਪੱਧਰੀ Republic Day ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਤੇ ਪੁਲਿਸ ਲਾਈਨ ਵਿਖੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੰਦਿਆਂ ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਰਿਹਰਸਲ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜਾਮਾਂ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਨਿਗਮ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਐਨ.ਸੀ.ਸੀ., ਪੀ.ਆਰ.ਟੀ.ਸੀ., ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈਡ ਆਦਿ ਦੀਆਂ ਝਾਕੀਆਂ ਸ਼ਾਮਲ ਹੋਣਗੀਆਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ. ਸੰਜੀਵ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ