Saturday, April 20, 2024

ਵਾਹਿਗੁਰੂ

spot_img
spot_img

ਆਰ.ਐਮ.ਪੀ.ਆਈ. ਵੱਲੋਂ 5 ਨਵੰਬਰ ਦੇ ‘ਚੱਕਾ ਜਾਮ’ ਦੇ ਸਮਰਥਨ ਦਾ ਐਲਾਨ

- Advertisement -

ਜਲੰਧਰ, 29 ਅਕਤੂਬਰ, 2020 (ਕੇਸਰ ਸਿੰਘ)
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵੱਲੋਂ ਦੇਸ਼ ਦੇ 250 ਤੋਂ ਵਧੇਰੇ ਕਿਸਾਨ ਸੰਗਠਨਾਂ ਵਲੋਂ ਆਉਂਦੀ ਪੰਜ ਨਵੰਬਰ ਨੂੰ ਕੀਤੇ ਜਾ ਰਹੇ ਦੇਸ਼ ਵਿਆਪੀ ਬੰਦ ਅਤੇ ਪੰਜ ਘੰਟਿਆਂ ਦੇ ਸੜਕੀ ਆਵਾਜਾਈ ਜਾਮ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਜਾਣਕਾਰੀ ਪਾਰਟੀ ਸੂਬਾ ਸਕੱਤਰੇਤ ਵੱਲੋਂ ਅੱਜ ਇਥੋਂ ਜਾਰੀ ਇੱਕ ਬਿਆਨ ਰਾਹੀਂ ਪਾਰਟੀ ਦੀ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ, ਸਕੱਤਰ ਸਾਥੀ ਹਰਕੰਵਲ ਸਿੰਘ ਅਤੇ ਐਕਟਿੰਗ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਦਿੱਤੀ।

ਪਾਰਟੀ ਆਗੂਆਂ ਵੱਲੋਂ ਸਮੂੰਹ ਪਾਰਟੀ ਮੈਂਬਰਾਂ, ਹਮਦਰਦਾਂ ਅਤੇ ਜਨਸੰਗਠਨਾਂ ਦੇ ਕਾਰਕੁੰਨਾਂ ਨੂੰ ਉਕਤ ਐਕਸ਼ਨ ਦੀ ਕਾਮਯਾਬੀ ਲਈ ਦਿਨ-ਰਾਤ ਇੱਕ ਕਰਨ ਦਾ ਸੱਦਾ ਦਿੰਦਿਆਂ ਪੰਜਾਬ ਵਾਸੀਆਂ ਨੂੰ ਇਸ ਸੱਦੇ ਨੂੰ ਡਟਵੀਂ ਹਿਮਾਇਤ ਦੇਣ ਦੀ ਅਪੀਲ ਕੀਤੀ ਗਈ।

ਆਗੂਆਂ ਨੇ ਮੋਦੀ ਸਰਕਾਰ ਦੀਆਂ ਦੇਸ਼ ਭਗਤਕ ਕਿਸਾਨ ਸੰਗਰਾਮ ਨੂੰ ਸਾਬੋਤਾਜ ਕਰਨ ਦੀਆਂ ਕੁਚਾਲਾਂ ਅਤੇ ਤਾਨਾਸ਼ਾਹ ਪਹੁੰਚ ਦੀ ਜੋਰਦਾਰ ਨਿੰਦਾ ਕੀਤੀ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦੇਸ਼ ਚੋਂ ਧਰਮਨਿਰਪੱਖਤਾ, ਜਮਹੂਰੀਅਤ ਅਤੇ ਸੰਘਵਾਦ ਦਾ ਖਾਤਮਾ ਕਰਨ ਦੇ ਕੁਟਿਲ ਇਰਾਦਿਆਂ ਨੂੰ ਹਰ ਮੋਰਚੇ ਤੇ ਬੇਪਰਦ ਕਰਨ ਅਤੇ ਇਸ ਪਹੁੰਚ ਵਿਰੁੱਧ ਫੈਸਲਾਕੁੰਨ ਸੰਗਰਾਮ ਵਰਤਮਾਨ ਦੌਰ ਦੀ ਪਲੇਠੀ ਲੋੜ ਹੈ।

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੋਦੀ ਸਰਕਾਰ ਦੀਆਂ ਦੇਸ਼ ਦੀ ਤਿੰਨ ਚੌਥਾਈ ਵਸੋਂ ਨੂੰ ਸਿੱਧਾ-ਅਸਿੱਧਾ ਰੁਜ਼ਗਾਰ ਦੇਣ ਵਾਲੀ ਖੇਤੀਬਾੜੀ, ਦੇਸ਼ ਦੇ ਕੁਦਰਤੀ ਖਜ਼ਾਨੇ, ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਚੋਂ ਅਦਾ ਕੀਤੇ ਟੈਕਸਾਂ ਰਾਹੀਂ ਉਸਾਰੇ ਗਏ ਜਨਤਕ ਖੇਤਰ ਨੂੰ ਸਾਮਰਾਜੀ ਅਤੇ ਕਾਰਪੋਰੇਟ ਲੁਟੇਰਿਆਂ ਦੇ ਹਵਾਲੇ ਕਰਨ ਦੀਆਂ ਸਾਜ਼ਿਸ਼ਾਂ, ਦੇਸ਼ ਦੀ ਪ੍ਰਭੂਸੱਤਾ ਨਾਲ ਕੀਤੇ ਜਾ ਰਹੇ ਖਿਲਵਾੜ, ਫਿਰਕੂ-ਫਾਸ਼ੀ ਅਜੰਡੇ ਅਤੇ ਜਾਬਰ ਹਥਕੰਡਿਆਂ ਦਾ ਦੇਸ਼ ਦੇ ਲੋਕੀਂ ਤਿੱਖੇ ਸੰਘਰਸ਼ਾਂ ਰਾਹੀਂ ਮੂੰਹ ਤੋੜ ਜਵਾਬ ਦੇਣਗੇ। 
ਪਾਰਟੀ ਵੱਲੋਂ 26/27 ਨਵੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਕੌਮੀ ਰਾਜਧਾਨੀ ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨ ਮਾਰਚ ਦਾ ਵੀ ਡਟਵਾਂ ਸਮਰਥਨ ਕਰਨ ਦਾ ਨਿਰਣਾ ਲਿਆ ਗਿਆ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...