Friday, May 3, 2024

ਵਾਹਿਗੁਰੂ

spot_img
spot_img

ਰੌਬਿਨ ਸਾਂਪਲਾ ਨੇ ਛੱਡੀ ਭਾਜਪਾ, ਮੁੱਖ ਮੰਤਰੀ ਮਾਨ ਨੇ ‘ਆਪ’ ਵਿੱਚ ਕਰਵਾਇਆ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਅਪ੍ਰੈਲ, 2024

ਭਾਰਤੀ ਜਨਤਾ ਪਾਰਟੀ ਨਾਲ ਸੰਬੰਧਤ ਐਸ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਭਾਜਪਾ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਦੇ ਭਤੀਜੇ ਰੌਬਿਨ ਸਾਂਪਲਾ ਨੇ ਅੱਜ ਭਾਜਪਾ ਨੂੰ ਅਲਵਿਦਾ ਆਖ਼ਦਿਆਂ ‘ਆਮ ਆਦਮੀ ਪਾਰਟੀ’ ਦਾ ਪੱਲਾ ਫ਼ੜ ਲਿਆ।

ਰੌਬਿਨ ਸਾਂਪਲਾ ਮੰਗਲਵਾਰ ਨੂੰ ਜਲੰਧਰ ਕੇਂਦਰੀ ਦੇ ਵਿਧਾਇਕ ਸ੍ਰੀ ਰਮਨ ਅਰੋੜਾ ਦੇ ਨਾਲ ਅੱਜ ਚੰਡੀਗੜ੍ਹ ਪੁੱਜੇ ਜਿੱਥੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਰੌਬਨਿ ਸਾਂਪਲਾ ਦੇ ਨਾਲ ਜਲੰਧਰ ਕੇਂਦਰੀ ਹਲਕੇ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਰਮਨ ਅਰੋੜਾ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸਾਂਪਲਾ ਪਰਿਵਾਰ ਸ੍ਰੀ ਵਿਜੇ ਸਾਂਪਲਾ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਚੱਲ ਰਿਹਾ ਹੈ। ਪਾਰਟੀ ਨੇ ਇਸ ਵਾਰ ਹੁਸ਼ਿਆਰਪੁਰ ਦੇ ਮੌਜੂਦਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਲੋਕ ਸਭਾ ਚੋਣਾਂ 2024 ਲਈ ਸ੍ਰੀ ਸੋਮ ਪ੍ਰਕਾਸ਼ ਦੀ ਧਰਪਤਨੀ ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ।

ਪਾਰਟੀ ਵੱਲੋਂ ਸ੍ਰੀ ਵਿਜੇ ਸਾਂਪਲਾ ਦਾ ਦਾਅਵਾ ਦਰਕਿਨਾਰ ਕੀਤੇ ਜਾਣ ਉਪਰੰਤ ਸ੍ਰੀ ਵਿਜੇ ਸਾਂਪਲਾ ਨੇ ਨਾ ਕੇਵਲ ਆਪਣੇ ‘ਐਕਸ’ ਅਕਾਊਂਟ ਤੋਂ ਮੋਦੀ ਕਾ ਪਰਿਵਾਰ ਵਾਲਾ ਸਟੇਟਸ ਹਟਾ ਦਿੱਤਾ ਸੀ ਸਗੋਂ ਨਾਰਾਜ਼ਗੀ ਭਰਪੂਰ ਟਵੀਟ ਵੀ ਕੀਤੇ ਸਨ ਪਰ ਬੀਤੇ ਦਿਨੀਂ ਉਨ੍ਹਾਂ ਦੇ ਗ੍ਰਹਿ ਪੁੱਜੇ ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਵੱਲੋਂ ਮਨਾਇਆਂ ਸ੍ਰੀ ਸਾਂਪਲਾ ਮੰਨ ਗਏ ਸਨ ਹਾਲਾਂਕਿ ਉਸਤੋਂ ਬਾਅਦ ਵੀ ਅਜੇ ਤਕ ਉਹ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੀ ਚੋਣ ਮੁਹਿੰਮ ਵਿੱਚ ਸ਼ਾਮਲ ਨਹੀਂ ਹੋਏ ਅਤੇ ਉਨ੍ਹਾਂ ਨੇ ਭੇਤਭਰੀ ਚੁੱਪੀ ਬਣਾਈ ਹੋਈ ਹੈ।

ਅੱਜ ਸਾਂਪਲਾ ਪਰਿਵਾਰ ਦੇ ਦੇ ਇੱਕ ਐਕਟਿਵ ਮੈਂਬਰ ਅਤੇ ਸ੍ਰੀ ਵਿਜੇ ਸਾਂਪਲਾ ਦੇ ਭਤੀਜੇ ਅਤੇ ਸਿਆਸੀ ਤੌਰ ’ਤੇ ਵੀ ਸਭ ਤੋਂ ਵੱਧ ਕਰੀਬੀ ਰੌਬਿਨ ਸਾਂਪਲਾ ਦੇ ਅੱਜ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਜਾਣ ਨਾਲ ਸਾਂਪਲਾ ਪਰਿਵਾਰ ਦੇ ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਨੂੰ ਸਮਰਥਨ ਦੇਣ ਸੰਬੰਧੀ ਸਵਾਲ ਇੱਕ ਵਾਰ ਫ਼ਿਰ ਸੁਰਜੀਤ ਹੋ ਗਏ ਹਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...