Saturday, May 11, 2024

ਵਾਹਿਗੁਰੂ

spot_img
spot_img

ਰੌਇਲ ਮਿਲਟਰੀ ਅਕੈਡਮੀ ਯੂ.ਕੇ. ਸਾਰਾਗੜ੍ਹੀ ਦਾ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ ਨਤਮਸਤਕ

- Advertisement -

ਯੈੱਸ ਪੰਜਾਬ   
ਨਵੀਂ ਦਿੱਲੀ, 12 ਨਵੰਬਰ, 2022 –
ਰੋਇਲ ਮਿਲਟਰੀ ਅਕੈਡਮੀ ਯੂ ਕੇ ਸਾਰਾਗੜੀ੍ਹ ਫੇਮ ਦਾ 10 ਮੈਂਬਰੀ ਵਫਦ ਅੱਜ ਗੁਰਦੁਆਰਾ ਬੰਗਲਾ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਨਤਮਸਤਕ ਹੋਇਆ। ਇਸ ਵਫਦ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਫਦ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਸਨਮਾਨਤ ਕੀਤਾ ਗਿਆ।

ਇਸ ਮੌਕੇ ਯੂ ਕੇ ਵਫਦ ਮੈਂਬਰਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੀ ਮੇਜ਼ਬਾਨੀ ਲਈ ਧੰਨਵਾਦ ਕੀਤਾ ਤੇ ਇਸਦੀ ਸ਼ਲਾਘਾ ਕੀਤੀ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਬ੍ਰਿਟਿਸ਼ ਆਰਮੀ ਦੇ ਮੇਜਰ ਜਨਰਲ ਸੀਲਿਆ ਹਾਰਵੇ ਅੱਜ 10 ਸਾਥੀਆਂ ਨਾਲ ਨਤਮਸਤਕ ਹੋਣ ਆਏ ਹਨ। ਉਹਨਾਂ ਕਿਹਾ ਕਿ ਇਹ ਉਸ ਅਕੈਡਮੀ ਨੂੰ ਬਿਲੋਂਗ ਕਰਦੇ ਹਨ ਜਿਸ ਅਕੈਡਮੀ ਦੇ ਸਿੱਖਾਂ ਨੇ ਸਾਰਾਗੜ੍ਹੀ ਜੰਗ ਨੂੰ ਸਿਰੇ ਚੜ੍ਹਾਇਆ।

ਉਹਨਾਂ ਕਿਹਾ ਕਿ ਇਸ ਫੌਜ ਨੇ ਜਿਵੇਂ ਸਿੱਖ ਫੌਜੀਆਂ ਲਈ ਨਿਤਨੇਮ ਦਾ ਗੁਟਕਾ ਸਾਹਿਬ ਤਿਆਰ ਕੀਤਾ, ਉਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਇਹ ਪਾੜੇ ਨਾ ਸਕਣ ਵਾਲੇ ਤੇ ਪਾਣੀ ਨਾਲ ਪ੍ਰਭਾਵਤ ਨਾ ਹੋਣ ਵਾਲੇ ਗੁਟਕਾ ਸਾਹਿਬ ਹਨ। ਉਹਨਾਂ ਕਿਹਾ ਕਿ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਸਿੱਖਾਂ ਦੀ ਬਹਾਦਰੀ ਨੂੰ ਦੁਨੀਆਂ ਭਰ ਵਿਚ ਮੰਨਿਆ ਜਾਂਦਾ ਹੈ।

ਉਹਨਾਂ ਕਿਹਾ ਕਿ ਸੂਰਬੀਰਾਂ ਨੁੰ ਦੁਨੀਆਂ ਕਿਵੇਂ ਯਾਦ ਕਰਦੀ ਹੈ ਤੇ ਮਾਣ ਬਖਸ਼ਦੀ ਹੈ, ਇਹ ਸਭ ਦੇ ਸਾਹਮਣੇ ਹੈ ਤੇ ਇਸ ਲਈ ਸਾਰਾਗੜ੍ਹੀ ਫਾਉਂਡੇਸ਼ਨ ਦੇ ਗੁਰਜਿੰਦਰ ਪਾਲ ਸਿੰਘ ਜੋਸਨ ਤੇ ਸਹਿਯੋਗੀ ਬਾਵਾ ਨਵੀਨ ਤੇ ਨਾਲ ਸਿਮਰ ਸਿੰਘ ਦਾ ਧੰਨਵਾਦ ਕਰਦੇ ਹਾਂ ਜਿਹਨਾਂ ਨੇ ਇਸ ਤਰੀਕੇ ਇਹਨਾਂ ਸਾਰਾਗੜ੍ਹੀ ਦੇਇਤਿਹਾਸ ਨੂੰ ਸੁਰਜੀਤ ਕੀਤਾ ਤੇ ਲੋਕਾਂ ਨੂੰ ਨਾਲ ਜੋੜਿਆ।

ਉਹਨਾਂ ਕਿਹਾ ਕਿ ਅੱਜ ਸਾਡੇ ਵਿਚ ਬ੍ਰਿਟਿਸ ਆਰਮੀ ਦੇ ਇਕ ਮੇਜਰ ਜਨਰਲ ਸੀਲਿਆ ਹਾਰਵੇ ਦੀ ਅਗਵਾਈ ਹੇਠ ਗੁਰਦੁਆਰਾ ਬੰਗਲਾ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਨਤਮਸਤਕ ਹੋਏ। ਇਸ ਉਪਰੰਤ ਜਿੰਨੇ ਵੀ ਸਾਡੇ ਮੈਡੀਕਲ ਸੈਂਟਰ ਚਲ ਰਹੇ ਹਨ ਜਾਂ ਲੰਗਰ ਦੀ ਵਿਵਸਥਾ ਹੈ ਜਿਥੇ ਬਹੁਤ ਵੱਡੀ ਮਹਾਨ ਸੇਵਾ ਸੰਗਤ ਦੀ ਉਸ ਸਥਾਨ ਤੋਂ ਹੋਈ ਹੈ, ਉਸ ਥਾਂ ’ਤੇ ਇਹ ਵਫਦ ਮੈਂਬਰ ਪਹੁੰਚੇ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਉਹਨਾਂ ਕਿਹਾ ਕਿ 21 ਸਿੱਖਾਂ ਨੇ ਸਾਰਾਗੜ੍ਹੀ ਦੀ ਲੜਾਈ ਲੜੀ ਤੇ ਦੇਸ਼ ਦੀ ਰੱਖਿਆ ਕੀਤੀ ਤੇ ਆਪ ਸ਼ਹਾਦਤ ਦੇ ਕੇ ਦੇਸ਼ ਦੀ ਰਾਖੀ ਕੀਤੀ, ਅੱਜ ਉਸੇ ਲੜੀ ਵਿਚ ਅਸੀਂ ਇਹਨਾਂ ਨੂੰ ਜੀ ਆਇਆਂ ਆਖ ਰਹੇ ਰਹੇ ਹਾਂ। ਉਹਨਾਂ ਕਿਹਾ ਕਿ ਜੇਕਰ ਅਸੀਂ ਸਿੱਖਾਂ ਦੀ ਬਹਾਦਰੀ ਬਾਰੇ ਲਿਖਣ ਲੱਗੀਏ ਤਾਂ ਸ਼ਾਇਦ ਸ਼ਿਆਹੀ ਵੀ ਮੁੱਕ ਜਾਵੇਗੀ। ਉਹਨਾਂ ਕਿਹਾ ਕਿ ਵਿਸ਼ਵ ਯੁੱਧ ਪਹਿਲੇ ਤੇ ਦੂਜੇ ਵਿਚ ਵੱਡਾ ਰੋਲ ਸਿੱਖ ਸੈਨਿਕਾਂ ਨੇ ਨਿਭਾਇਆ ਤੇ ਅੱਜ ਵੀ ਯੂ ਐਨ ਓ ਵਿਚ ਲੋੜ ਪੈਣ ’ਤੇ ਸਿੱਖ ਰੈਜੀਮੈਂਟ ਨੂੰ ਵੱਡਾ ਦਰਜਾ ਦਿੱਤਾ ਜਾਂਦਾ ਹੈ।

ਉਹਨਾਂ ਕਿਹਾ ਕਿ ਬ੍ਰਿਟਿਸ਼ ਆਰਮੀ ਦੇ ਵਿਚ ਬਹੁਤ ਵੱਡੀ ਗਿਣਤੀ ਵਿਚ ਸਿੱਖ ਤੇ ਪੰਜਾਬੀ ਵੀਰ ਅੱਜ ਵੀ ਹਿੱਸਾ ਹਨ। ਉਹਨਾਂ ਕਿਹਾ ਕਿ ਆਸਟਰੇਲੀਆ ਸਰਕਾਰ ਨੇ ਪੋਸਟਰ ਲਗਾ ਕੇ ਸਿੱਖਾਂ ਨੂੰ ਫੌਜ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਜੋ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਅੱਜ ਸਿੱਖ ਸਿਰਫ ਭਾਰਤ ਹੀ ਨਹੀਂ ਬਲਕਿ ਦੁਨੀਆਂ ਦੇ ਅਨੇਕਾਂ ਹਿੱਸਿਆਂ ਵਿਚ ਫੌਜ ਦਾ ਹਿੱਸਾ ਬਣੇ ਹੋਏ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...