Friday, May 17, 2024

ਵਾਹਿਗੁਰੂ

spot_img
spot_img

ਫਾਜ਼ਿਲਕਾ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 30 ਅਪ੍ਰੈਲ, 2024

ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 41.86 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਚੋਣ ਤਿਆਰੀਆਂ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17359.320 ਲੀਟਰ ਸ਼ਰਾਬ ਠੇਕਾ, 1056.525 ਲੀਟਰ ਨਜਾਇਜ਼ ਸ਼ਰਾਬ, 3830 ਲੀਟਰ ਲਾਹਨ, 1452.88 ਲੀਟਰ ਬੀਅਰ, ਦੋ ਚਾਲੂ ਭੱਠੀਆਂ, 53.50 ਕਿਲੋ ਪੋਸਤ, 13.650 ਕਿਲੋ ਪੋਸਤ ਦੇ ਪੌਦੇ, 4.300 ਕਿਲੋ ਅਫੀਮ, 13.513 ਕਿਲੋ ਹੈਰੋਇਨ, 1690 ਨਸ਼ੀਲੀਆਂ ਗੋਲੀਆਂ ਅਤੇ 1258000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਡਾ: ਸੇਨੂ ਦੁੱਗਲ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ।

ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ ਵਚਬੱਧਤਾ ਨਾਲ ਕੰਮ ਕਰ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਿੱਥੇ 12 ਉਡਣ ਦਸਤੇ ਕੰਮ ਕਰ ਰਹੇ ਹਨ ਉਥੇ ਹੀ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਵੱਲੋਂ ਜਾਰੀ ਸਮਾਂ ਸਾਰਣੀ ਦੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਪੀ ਸ੍ਰੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਸਪੀ ਸ੍ਰੀ ਸੁਬੇਗ ਸਿੰਘ, ਏਆਰ ਸ਼ਰਮਾਂ ਵੀ ਹਾਜਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,123FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...