Monday, January 13, 2025
spot_img
spot_img
spot_img
spot_img

RTA ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ Vigilance Bureau ਵੱਲੋਂ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 16 ਦਸੰਬਰ, 2024

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ Punjab Vigilance Bureau ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (RTA) ਦਫ਼ਤਰ Pathankot ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ