Saturday, May 25, 2024

ਵਾਹਿਗੁਰੂ

spot_img
spot_img

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਮਈ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੱਡੀ ਸਾਜ਼ਸ਼ ਦਾ ਹਿੱਸਾ ਹਨ, ਜਿਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸ਼ਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਨਾ ਦਿੱਤੇ ਜਾਣ ਦੇ ਕਾਰਨ ਹੀ ਸੰਗਤ ਅੰਦਰ ਭਾਰੀ ਰੋਸ ਅਤੇ ਰੋਹ ਪੈਦਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਤੰਤਰ ਰਾਹੀਂ ਫਿਰੋਜ਼ਪੁਰ ਦੀ ਬੇਅਦਬੀ ਘਟਨਾ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਨਸ਼ਰ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਮੈਂਬਰ ਸ. ਦਰਸ਼ਨ ਸਿੰਘ ਸ਼ੇਰ ਖਾਂ, ਗੁਰਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ ਫਿਰੋਜ਼ਪੁਰ ਤੋਂ ਐਡੀਸ਼ਨਲ ਮੈਨੇਜਰ ਸ. ਜਸਪਾਲ ਸਿੰਘ,

ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗ੍ਰੰਥੀ ਗਿਆਨੀ ਗੁਰਭਜਨ ਸਿੰਘ, ਪ੍ਰਚਾਰਕ ਸ. ਸੁਖਵਿੰਦਰ ਸਿੰਘ ਅਤੇ ਹੋਰ ਨੁਮਾਇੰਦੀਆਂ ਨੇ ਘਟਨਾ ਵਾਲੀ ਥਾਂ ਪਿੰਡ ਬੰਡਾਲਾ ਵਿਖੇ ਪੁੱਜ ਕੇ ਸਮੁੱਚੀ ਜਾਣਕਾਰੀ ਲੈਣ ਉਪਰੰਤ ਰਿਪੋਰਟ ਭੇਜੀ ਹੈ ਜੋ ਅਗਲੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤੀ ਜਾਵੇਗੀ।

ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਮੌਕੇ ਤੋਂ ਪ੍ਰਾਪਤ ਕੀਤੀ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਤੋਂ ਬਿਲਕੁਲ ਸਪਸ਼ਟ ਹੁੰਦਾ ਹੈ ਕਿ ਮਿਤੀ 4 ਮਈ ਨੂੰ ਇਸ ਘਟਨਾ ਦੇ ਦੋਸ਼ੀ ਨੇ ਗੁਰੂ ਘਰ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਫਾੜੇ ਅਤੇ ਅੰਗ ਨਾਲ ਲੈ ਕੇ ਗੁਰੂ ਘਰ ਤੋਂ ਬਾਹਰ ਚਲਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਵੱਲੋਂ ਖੰਡਿਤ ਕੀਤਾ ਗਿਆ ਪਾਵਨ ਸਰੂਪ ਵੀ ਆਉਂਦੇ ਦਿਨਾਂ ਵਿੱਚ ਮਰਯਾਦਾ ਅਨੁਸਾਰ ਸੁਰੱਖਿਅਤ ਰੱਖ ਲਿਆ ਜਾਵੇਗਾ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...