Tuesday, May 21, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਯੂ.ਪੀ. ਇਕਾਈ ਦਾ ਵਿਸਥਾਰ, ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 8 ਫਰਵਰੀ, 2024

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਅੱਜ ਦਿੱਲੀ ਤੋਂ ਬਾਹਰ ਐਨ ਸੀ ਆਰ ਸਰਹੱਦ ਤੋਂ ਲੈ ਕੇ ਯੂ ਪੀ. ਵਿਚਲੀ ਆਪਣੀ ਟੀਮ ਵਿਚ ਪ੍ਰਧਾਨ ਸਰਦਾਰ ਗੁਰਮੀਤ ਸਿੰਘ ਰੰਮੀ ਦੀ ਅਗਵਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਦੀ ਪ੍ਰੇਰਨਾ ਸਦਕਾ ਵਿਸਥਾਰ ਕੀਤਾ ਤੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਪਾਰਟੀ ਦੇ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਨੇ ਸੌਂਪੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਐਮ ਪੀ ਐਸ ਚੱਢਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਅੱਜ ਸਿਰਫ ਦਿੱਲੀ ਹੀ ਨਹੀਂ ਬਲਕਿ ਹੋਰ ਇਲਾਕਿਆਂ ਵਿਚ ਵੀ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ।

ਉਹਨਾਂ ਦੱਸਿਆ ਕਿ ਸਾਡੇ ਇੰਦਰਾਪੁਰਮ ਤੋਂ ਸ਼ੁਰੂ ਹੋਣ ਵਾਲੇ ਇਲਾਕੇ ਤੇ ਪੂਰੇ ਯੂ ਪੀ ਵਿਚ ਬਹੁਤ ਵੱਡੀ ਗਿਣਤੀ ਵਿਚ ਸਿੱਖ ਸਮਾਜ ਹੈ। ਇਸ ਇਲਾਕੇ ਦੇ ਪ੍ਰਧਾਨ ਦੀ ਸੇਵਾ ਪਿਛਲੇ ਸਮੇਂ ਵਿਚ ਸਰਦਾਰ ਗੁਰਮੀਤ ਸਿੰਘ ਰੰਮੀ ਨੂੰ ਸੌਂਪੀ ਗਈ ਸੀ ਜਿਹਨਾਂ ਦੀ ਅਗਵਾਈ ਹੇਠ ਇਸ ਪਾਰਟੀ ਦੇ ਵਰਕਰਾਂ ਨੇ ਜੀਅ ਤੋੜ ਮਿਹਨਤ ਕਰ ਕੇ ਇਸਨੂੰ ਅੱਗੇ ਵਧਾਇਆ ਹੈ।

ਉਹਨਾਂ ਦੱਸਿਆ ਕਿ ਸਰਦਾਰ ਜਸਮੇਨ ਸਿੰਘ ਨੋਨੀ ਦੀ ਪ੍ਰੇਰਨਾ ਨਾਲ ਜਿਹੜੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਗਿਆ ਹੈ, ਇਹ ਸਾਰੇ ਸਿੱਖ ਪੰਥ ਦਾ ਦਰਦ ਸਮਝਦੇ ਹਨ, ਸਿੱਖ ਪੰਥ ਦੀ ਸੇਵਾ ਕਰਦੇ ਹਨ ਤੇ ਨਾਲੋ ਨਾਲ ਸਮਾਜਿਕ ਸੇਵਾਵਾਂ ਵੀ ਨਿਭਾਉਂਦੇ ਹਨ। ਉਹਨਾਂ ਦੱਸਿਆ ਕਿ ਇਹਨਾਂ ਵਿਚੋਂ ਅਨੇਕਾਂ ਤਾਂ ਯੂ ਪੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਵੀ ਸੇਵਾਵਾਂ ਦੇ ਰਹੇ ਹਨ।

ਇਸ ਮੌਕੇ ਸਰਦਾਰ ਜਸਮੇਨ ਸਿੰਘ ਨੋਨੀ ਨੇ ਦੱਸਿਆ ਕਿ ਸਰਦਾਰ ਗੁਰਮੀਤ ਸਿੰਘ ਰੰਮੀ ਨੇ ਹਮੇਸ਼ਾ ਮਨੁੱਖਾ ਦੀ ਸੇਵਾ ਕੀਤੀ ਹੈ ਤੇ ਕੋਰੋਨਾ ਕਾਲ ਵਿਚ ਬਹੁਤ ਵੱਡੀ ਸੇਵਾ ਕੀਤੀ। ਉਹਨਾਂ ਕਿਹਾ ਕਿ ਐਂਬੂਲੈਂਸ, ਮੈਡੀਕਲ ਕੈਂਪ ਅਤੇ ਡਿਸਪੈਂਸਰੀਆਂ ਆਦਿ ਰਾਹੀਂ ਉਹ ਦਿਨ ਰਾਤ ਮਨੁੱਖਤਾ ਲਈ ਸੇਵਾ ਨਿਭਾਉਂਦੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਅੱਜ ਜਿਹਨਾਂ ਨੂੰ ਚਿੱਠੀਆਂ ਸੌਂਪੀਆਂ ਹਨ, ਉਹ ਸਾਰੇ ਜ਼ਿੰਮੇਵਾਰੀ ਵਾਲੇ ਬੰਦੇ ਹਨ ਤੇ ਮਿਹਨਤ ਨਾਲ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨਗੇ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...