Friday, April 19, 2024

ਵਾਹਿਗੁਰੂ

spot_img
spot_img

ਵਲਟੋਹਾ ਨੇ ਲੰਗਾਹ ਦੀ ‘ਪੰਥ ਵਾਪਸੀ’ ’ਤੇ ਚੁੱਕੇ ਸਵਾਲ, ਇਹ ਫ਼ੈਸਲਾ ਨਹੀਂ ਸਵੀਕਾਰ, ਮੁੜ ਵਿਚਾਰ ਕਰਨ ਜਥੇਦਾਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਨਵੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਝੇ ਵਿੱਚ ਪਾਰਟੀ ਦੇ ਸਿਰਕੱਢ ਆਗੂਆਂ ਵਿੱਚੋਂ ਇਕ ਸ: ਵਿਰਸਾ ਸਿੰਘ ਵਲਟੋਹਾ ਨੇ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਅਕਾਲੀ ਨੇਤਾ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸਜ਼ਾ ਲਾਉਂਦਿਆਂ ਉਨ੍ਹਾਂ ਦੀ ਪੰਥ ਅਤੇ ਰਾਜਨੀਤੀ ਵਿੱਚ ਵਾਪਸੀ ਬਾਰੇ ਸੁਣਾਏ ਫ਼ੈਸਲੇ ’ਤੇ ਕਿੰਤੂ ਕਰਦਿਆਂ ਕਿਹਾ ਹੈ ਕਿ ਇਹ ਫ਼ੈਸਲਾ ਕਦਾਚਿਤ ਸਵੀਕਾਰਯੋਗ ਨਹੀਂ ਹੈ।

ਉਹਨਾਂ ਨੇ ਜਥੇਦਾਰ ਅਕਾਲ ਤਖ਼ਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਸ ਆਦੇਸ਼ ’ਤੇ ਮੁੜ ਵਿਚਾਰ ਕਰਨ।

ਸ: ਵਲਟੋਹਾ ਵੱਲੋਂ ਇਸ ਸੰਦਰਭ ਵਿੱਚ ਦਿੱਤਾ ਪੂਰਾ ਬਿਆਨ ਅਸੀਂ ਹੂਬਹੂ ਹੇਠਾਂ ਪ੍ਰਕਾਸ਼ਿਤ ਕਰ ਰਹੇ ਹਾਂ:

ਮੇਰੇ ਵਰਗੇ ਨਿਮਾਣੇ ਜਿਹੇ ਸਿੱਖ ਦੀ ਰੂਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸੁੱਚਾ ਸਿੰਘ ਲੰਗਾਹ ਨੂੰ ਮਾਫ਼ ਕਰਨ ਦੇ ਇਸ ਕਦਰ ਕੀਤੇ ਫੈਸਲੇ ਨੂੰ ਸਵੀਕਾਰ ਕਰਨ ਲਈ ਕਦਾਚਿਤ ਵੀ ਤਿਆਰ ਨਹੀਂ ਹੋ ਰਹੀ।ਭਾਵੇਂ ਲੰਗਾਹ ਬਾਰੇ ਫੈਸਲਾ ਲੈਣਾ ਜਥੇਦਾਰ ਸਾਹਿਬ ਦਾ ਅਧਿਕਾਰ ਖੇਤਰ ਹੈ।ਜੇ ਜਥੇਦਾਰ ਸਾਹਿਬ ਲੰਗਾਹ ਦੀ ਪੰਥ ਵਿੱਚ ਵਾਪਸੀ ਦਾ ਫੈਸਲਾ ਲੈਣਾ ਵੀ ਚਾਹੁੰਦੇ ਸੀ ਤਾਂ ਇਹ ਉਨਾਂ ਦਾ ਅਧਿਕਾਰ ਹੋ ਸਕਦਾ ਹੈ।ਪਰ ਜਥੇਦਾਰ ਸਾਹਿਬ ਵੱਲੋਂ ਇਹ ਆਦੇਸ਼ ਕਰਨਾ ਕਿ ਲੰਗਾਹ ਰਾਜਨੀਤਿਕ ਤੌਰ ‘ਤੇ ਵਿੱਚਰ ਸਕਦਾ ਹੈ ਕਈ ਤਰਾਂ ਦੇ ਸਵਾਲ ਪੈਦਾ ਕਰਦਾ ਹੈ।ਜਥੇਦਾਰ ਸਾਹਿਬ ਦੇ ਇਸ ਆਦੇਸ਼ ਤੋਂ ਆਮ ਸੰਗਤ ਵਿੱਚ ਪਾਏ ਜਾ ਰਹੇ ਪ੍ਰਭਾਵ,ਮੀਡੀਆ ਤੇ ਸੋਸ਼ਲ ਮੀਡੀਆ ਵਿੱਚ ਇਹ ਗੱਲ ਉਭਾਰੀ ਜਾ ਰਹੀ ਹੈ ਕਿ ਜਿਵੇਂ ਇਸ ਮਾਫੀ ਪਿੱਛੇ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਹੱਥ ਹੈ।ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾਂ ਹੀ ਕਦੇ ਪਿਛੋਕੜ ਵਿੱਚ ਲੇਣਾ ਦੇਣਾ ਰਿਹਾ ਹੈ।

ਮੈਂ ਇੱਕ ਸਿੱਖ ਹੋਣ ਦੇ ਨਾਤੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ।ਪਰ ਲੰਗਾਹ ਬਾਰੇ ਜਥੇਦਾਰ ਸਾਹਿਬ ਦਾ ਇਹ ਆਦੇਸ਼ ਕਿ ਲੰਗਾਹ ਰਾਜਨੀਤਿਕ ਤੌਰ ‘ਤੇ ਵਿੱਚਰ ਸਕਦਾ ਹੈ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਚੋਣ ਪੰਜ ਸਾਲ ਵਾਸਤੇ ਨਹੀਂ ਲੜ ਸਕਦਾ ਕਈ ਤਰਾਂ ਦੇ ਸਵਾਲ ਖੜੇ ਕਰਦਾ ਹੈ।ਜਿੱਥੋਂ ਤੱਕ ਮਰਯਾਦਾ ਸੰਬੰਧੀ ਮੈਨੂੰ ਗਿਆਨ ਹੈ ਉਸ ਅਨੁਸਾਰ ਜਥੇਦਾਰ ਸਾਹਿਬ ਲੰਗਾਹ ਦੀ ਕੇਵਲ ਪੰਥ ਵਿੱਚ ਵਾਪਸੀ ਕਰ ਸਕਦੇ ਹਨ। ਉਨਾਂ ਨੂੰ ਸਿੱਖ ਸਮਾਜ ਵਿੱਚ ਪ੍ਰਵਾਨਗੀ ਦੇ ਸਕਦੇ ਹਨ।ਪਰ ਕਦਾਚਿਤ ਵੀ ਆਪਣੇ ਆਦੇਸ਼ ਵਿੱਚ ਅਜਿਹੀਆਂ ਛੋਟਾਂ ਦਾ ਐਲਾਨ ਨਹੀਂ ਕਰ ਸਕਦੇ।

ਰਾਜਨੀਤਿਕ ਤੌਰ ‘ਤੇ ਥੋੜੀ ਬਹੁਤੀ ਸੋਝੀ ਰੱਖਣ ਕਰਕੇ ਮੈਂ ਮਹਿਸੂਸ ਕਰਦਾ ਹਾਂ ਕਿ ਇਸ ਫੈਸਲੇ ਪਿੱਛੇ ਜਰੂਰ ਉਹ ਤਾਕਤਾਂ ਹਨ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ।ਮੇਰੀ ਜਥੇਦਾਰ ਸਾਹਿਬ ਨੂੰ ਸਨਿਮਰ ਬੇਨਤੀ ਹੈ ਕਿ ਲੰਗਾਹ ਦੀ ਪੰਥ ‘ਚ ਵਾਪਸੀ ਕਰਨਾ ਜਾਂ ਨਾਂ ਕਰਨਾ ਉਨਾਂ ਦਾ ਅਧਿਕਾਰ ਖੇਤਰ ਹੈ ਪਰ ਰਾਜਨੀਤਿਕ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਛੋਟਾਂ ਦੇਣਾ ਉਨਾਂ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ।

ਅੰਤ ਵਿੱਚ ਸਤਿਕਾਰ ਸਹਿਤ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਹੈ ਕਿ ਲੰਗਾਹ ਬਾਰੇ ਰਾਜਨੀਤਿਕ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਵਿਚਰਨ ਸੰਬੰਧੀ ਦਿੱਤੇ ਆਦੇਸ਼ ‘ਤੇ ਮੁੜ ਵਿਚਾਰ ਕੀਤੀ ਜਾਵੇ।

-ਬੇਨਤੀ ਕਰਤਾ – ਵਿਰਸਾ ਸਿੰਘ ਵਲਟੋਹਾ

ਸੁਖ਼ਜਿੰਦਰ ਸਿੰਘ ਰੰਧਾਵਾ ਨੇ ਲੰਗਾਹ ਦੀ ਪੰਥ ਵਿੱਚ ‘ਸ਼ਮੂਲੀਅਤ’ ’ਤੇ ਕੀਤੀ ਵੱਡੀ ਟਿੱਪਣੀ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...