Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

SAD ਨੇ ਰਾਜਪਾਲ ਨੂੰ ਗੁ: ਅਕਾਲ ਬੁੰਗਾ ਸਾਹਿਬ ’ਤੇ ਹੋਏ ਹਥਿਆਰਬੰਦ ਹਮਲੇ ਦੀ CBI ਜਾਂਚ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2023:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੀ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ।

ਰਾਜਪਾਲ ਨਾਲ ਹੋਈ ਮੀਟਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਿਹਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਵਾਲੇ ਉੱਚ ਪੱਧਰੀ ਵਫਦ ਦੀ ਅਗਵਾਈ ਕੀਤੀ, ਨੇ ਕਿਹਾ ਕਿ ਸਵੇਰੇ 4.00 ਵਜੇ ਸ਼ਾਂਤਮਈ ਬੈਠੀ ਸੰਗਤ ’ਤੇ ਉਸ ਵੇਲੇ ਹਥਿਆਰਬੰਦ ਹਮਲਾ ਕੀਤਾ ਗਿਆ ਜਦੋਂ ਉਹ ਗੁਰਬਾਣੀ ਦਾ ਜਾਪ ਕਰ ਰਹੀ ਸੀ ਤੇ ਇਸ ਹਮਲੇ ਨੇ 1984 ਵਿਚ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਇਆ ਹਮਲਾ ਚੇਤੇ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਰ ਵਿਚ ਸਿੱਖਾਂ ਵਿਚ ਰੋਸ ਹੈ ਤੇ ਉਹ ਇਸ ਘਿਨੌਣੀ ਹਰਕਤ ਵਾਸਤੇ ਨਿਆਂ ਮੰਗ ਰਹੀ ਹੈ।

ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਨੇ ਕਪੂਰਥਲਾ ਪੁਲਿਸ ਨੂੰ ਹੁਕਮ ਦਿੱਤਾ ਕਿ ਗੁਰਦੁਆਰਾ ਅਕਾਲ ਬੁੰਗਾ ਤੋਂ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਉਹਨਾਂ ਦੇ ਨਜ਼ਦੀਕੀ ਮਿੱਤਰ ਤੇ ਨਿਹੰਗ ਸਿੰਘਾਂ ਦੇ ਵਿਰੋਧੀ ਧੜੇ ਦੀ ਅਗਵਾਈ ਕਰਨ ਵਾਲੇ ਆਗੂ ਦਾ ਕਬਜ਼ਾ ਕਰਵਾਇਆ ਜਾਵੇ। ਉਹਨਾਂ ਕਿਹਾਕਿ ਇਸ ਤੋਂ ਵੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਹ ਹੁਕਮ ਰਾਤ ਨੂੰ ਸ਼ਰਾਬੀ ਹਾਲਤ ਵਿਚ ਦਿੱਤੇ ਜਿਸ ਕਾਰਨ ਕਪੂਰਥਲਾ ਪੁਲਿਸ ਵੱਡੇ ਤੜਕੇ ਪੂਰੀ ਲੜਾਈ ਵਾਲੀ ਵਰਤੀ ਵਿਚ ਅਸਾਲਟ ਰਾਈਫਲਾਂ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਇਸ ਸਬੰਧ ਵਿਚ ਸਬੂਤ ਰਾਜਪਾਲ ਨੂੰ ਸੌਂਪੇ ਗਏ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਫਦ ਜਿਸ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਰਾਜਪਾਲ ਨੂੰ ਦੱਸਿਆ ਕਿ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਵਾਸਤੇ ਉਸੇ ਅਫਸਰ ਦੀ ਅਗਵਾਈ ਵਿਚ ਐਸ ਆਈ ਟੀ ਗਠਿਤ ਕਰ ਕੇ ਆਪਣੀਆਂ ਮੁਸ਼ਕਿਲਾਂ ਹੋਰ ਵਧਾ ਲਈਆਂ ਹਨ ਜਿਸਨੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਹਮਲਾ ਕੀਤਾ।

ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸਿਰਫ ਸੀ ਬੀ ਆਈ ਜਾਂਚ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਸਕਦੀ ਹੈ ਤੇ ਇਸ ਮਾਮਲੇ ਵਿਚ ਮੁੱਖ ਮੰਤਰੀ ਅਤੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਖਿਲਾਫ ਕਤਲ ਕੇਸ ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀ ਕਾਰਵਾਈ ਦਾ ਮਕਸਦ ਨਿਹੰਗ ਸਿੰਘਾਂ ਦੇ ਇਕ ਧੜੇ ਦੀ ਮਦਦ ਕਰਨਾ ਸੀ। ਉਹਨਾਂ ਕਿਹਾ ਕਿ ਇਸੇ ਕਾਰਨ ਇਹ ਹਮਲਾ ਕੀਤਾ ਗਿਆ ਹਾਲਾਂਕਿ ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਖਰਾਬ ਹੋਣ ਦਾ ਕੋਈ ਮਾਮਲਾ ਨਹੀਂ ਸੀ। ਉਹਨਾਂ ਕਿਹਾ ਕਿ ਹੋਰ ਵੀ ਮੰਦਭਾਗੀ ਗੱਲ ਇਹ ਹੈ ਕਿ ਹਮਲਾ ਉਦੋਂ ਕੀਤਾ ਗਿਆ ਜਦੋਂ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਹੀ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਮੀਡੀਆ ਨੂੰ ਵੀ ਨਹੀਂ ਬਖਸ਼ਿਆ ਗਿਆ ਤੇ ਜਿਸ ਪੱਤਰਕਾਰ ਨੇ ਸਾਰੀ ਪੁਲਿਸ ਫੋਰਸ ਵੱਲੋਂ ਕੀਤੀ ਜਾ ਰਹੀ ਪੁਲਿਸ ਕਾਰਵਾਈ ਰਿਕਾਰਡ ਕਰਨ ਦੀ ਕੋਸ਼ਿਸ਼ ਕੀਤੀ ਉਸ ’ਤੇ ਹਮਲਾ ਕਰ ਦਿੱਤਾ ਗਿਆ ਤੇ ਉਸਨੂੰ ਗੰਭੀਰ ਸੱਟਾਂ ਵੱਜੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਬਲਕਿ ਪ੍ਰੈਸ ਦੀ ਆਜ਼ਾਦੀ ’ਤੇ ਵੀ ਹਮਲਾ ਕੀਤਾ।

ਸਰਦਾਰ ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ ਤੇ ਪਥਪ੍ਰੀਤ ਸਿੰਘ ਵਰਗੇ ਅਖੌਤੀ ਪੰਥਕ ਆਗੂਆਂ ਦੇ ਨਾਲ-ਨਾਲ ਐਮ ਪੀ ਸਰਦਾਰ ਸਿਮਰਨਜੀਤ ਸਿੰਘ ਮਾਨ ਘਟਨਾ ਬਾਰੇ ਕਿਉਂ ਚੁੱਪ ਹਨ ? ਉਹਨਾਂ ਕਿਹਾ ਕਿ ਇਸ ਘਟਨਾ ਨੇ ਉਹਨਾਂ ਦੇ ਪੰਥ ਵਿਰੋਧੀ ਤਾਕਤਾਂ ਨਾਲ ਰਲੇ ਹੋਣ ਨੂੰ ਬੇਨਕਾਬ ਕਰ ਦਿੱਤਾ ਹੈ।

ਇਸ ਦੌਰਾਨ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਸਿੱਧੇ ਤੌਰ ’ਤੇ ‌ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਉਦਯੋਗਪਤੀ ਇਹ ਸ਼ਿਕਾਇਤਾਂ ਕਰ ਰਹੇ ਹਨ ਕਿ ਉਹਨਾਂ ਨੂੰ ਗੈਂਗਸਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਫਿਰੌਤੀ ਲਈ ਧਮਕੀਆਂ ਦੀ ਸੂਬਾ ਪੁਲਿਸ ਨੂੰ ਕੀਤੀ ਸ਼ਿਕਾਇਤ ਦਾ ਕੋਈ ਅਸਰ ਨਹੀਂ ਹੋ ਰਿਹਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,406FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...