Saturday, December 14, 2024
spot_img
spot_img
spot_img

Sadiq Drain ਉਪਰ ਬਣੇਗਾ ਨਵਾਂ ਪੁੱਲ: Gurditt Singh Sekhon MLA Faridkot

ਯੈੱਸ ਪੰਜਾਬ
ਫ਼ਰੀਦਕੋਟ, 13 ਦਸੰਬਰ, 2024

Punjab ਸਰਕਾਰ ਵੱਲੋਂ Faridkot ਹਲਕੇ ਅੰਦਰ ਆਉਂਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਵਿੱਚ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਲਈ ਡਰੇਨਾਂ, ਨਹਿਰਾਂ ਤੇ ਲੋੜ ਅਨੁਸਾਰ ਪੁੱਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ।

ਵਿਧਾਇਕ Faridkot ਸ. Gurditt Singh Sekhon ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ-ਸਾਦਿਕ- ਦੀਪ ਸਿੰਘ ਵਾਲਾ ਸੜਕ ਉਪਰ ਸਾਦਿਕ ਡਰੇਨ ਆਰ ਡੀ 19400 ਪਾਇਪਾਂ ਵਾਲਾ ਪੁਲ ਬਣਿਆ ਹੋਇਆ ਹੈ। ਜਿਥੇ ਬਰਸਾਤ ਦੇ ਦਿਨਾਂ ਵਿੱਚ ਪਾਣੀ ਦੀ ਡਾਫ ਲੱਗਣ ਕਰਕੇ ਡਰੇਨ ਓਵਰ ਫਲੋਂ ਹੋ ਜਾਂਦੀ ਹੈ, ਜਿਸ ਕਰਕੇ ਇਲਾਕੇ ਦਾ ਆਲੇ-ਦੁਆਲੇ ਪਾਣੀ ਆਉਣ ਨਾਲ ਕਾਫੀ ਜਿਆਦਾ ਨੁਕਸਾਨ ਹੋ ਜਾਂਦਾ ਹੈ।

ਵਿਧਾਇਕ ਸ. Gurditt Singh Sekhon ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਮਸਲਾ ਸ. ਹਰਭਜਨ ਸਿੰਘ ਈ. ਟੀ ਓ ਮੰਤਰੀ ਲੋਕ ਨਿਰਮਾਣ ਵਿਭਾਗ ਦੇ ਧਿਆਨ ਵਿੱਚ ਲਿਆਦਾ ਗਿਆ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 11109 ਮੀਟਰ ਸਿੰਗਲ ਸਪੈਨ ਪੁੱਲ ਦੀ ਉਸਾਰੀ ਦੀ ਪ੍ਰਵਾਨਗੀ ਰਕਮ 01 ਕਰੋੜ 25 ਲੱਖ 49 ਹਜਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆਂ ਕਿ ਵਿਭਾਗ ਵੱਲੋਂ ਇਸ ਕੰਮ ਦੇ ਟੈਂਡਰ ਕਾਲ ਕਰ ਲਏ ਗਏ ਹਨ ਅਤੇ ਜਲਦ ਹੀ ਨਵੇ ਪੁੱਲ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੁੱਲ ਦੀ ਉਸਾਰੀ ਨਾਲ ਇਲਾਕੇ ਦੇ ਲੋਕਾਂ ਨੂੰ ਮੀਹ ਦੇ ਪਾਣੀ ਨਾਲ ਹੋਣ ਵਾਲੇ ਨੁਕਸਾਨ ਤੋਂ ਰਾਹਤ ਮਿਲੇਗੀ ਅਤੇ ਆਵਾਜਾਈ ਲਈ ਵਧੀਆ ਸਹੂਲਤ ਮਿਲੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ