Saturday, April 20, 2024

ਵਾਹਿਗੁਰੂ

spot_img
spot_img

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ “ਯਾਦਗਾਰੀ ਚਿੰਨ੍ਹ ਵਿਕਰੀ ਕੇਂਦਰ” ਸ਼ੁਰੂ: DC – 23 ਮਾਰਚ ਨੂੰ CM ਭਗਵੰਤ ਮਾਨ ਨੇ ਕੀਤਾ ਸੀ ਉਦਘਾਟਨ

- Advertisement -

Sale of Commemorative signs start at National Martyrs Memorial Hussainiwala: DC Rajesh Dhiman

ਯੈੱਸ ਪੰਜਾਬ
ਫ਼ਿਰੋਜ਼ਪੁਰ, 25 ਮਾਰਚ, 2023:
ਜਿੱਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਿਕਾਸ ਲਈ ਹੰਭਲੇ ਮਾਰੇ ਜਾ ਰਹੇ ਹਨ। ਸਾਡੇ ਕੌਮੀ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਆਦਿ ਦੀਆਂ ਹੁਸੈਨੀਵਾਲਾ ਵਿਖੇ ਸਥਿਤ ਕੌਮੀ ਯਾਦਗਾਰਾਂ ਦੀ ਸੰਭਾਲ, ਨਵੀਨੀਕਰਨ ਕਰਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਲਈ ਸਹੂਲਤਾਂ ਮੁਹੱਈਆ ਕਰਵਾ ਕੇ ਹੋਰ ਖਿੱਚ ਦਾ ਕੇਂਦਰ ਬਣਾਉਣ ਲਈ ਵੱਡੇ ਉਪਰਾਲੇ ਆਰੰਭੇ ਗਏ ਹਨ।

ਇਸੇ ਤਹਿਤ ਹੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਯਾਦਗਾਰੀ ਚਿੰਨ੍ਹ ਵਿਕਰੀ ਕੇਂਦਰ (ਸੋਵੀਨਰ ਸ਼ਾਪ)ਸ਼ੁਰੂ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਵੱਲੋਂ ਲੰਘੀ 23 ਮਾਰਚ ਨੂੰ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਆ ਵੀ ਵਿਸ਼ੇਸ਼ ਤੌਰ ਤੇ ਮੋਜੂਦ ਸੰਨ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਆਉਣ ਵਾਲੇ ਸੈਲਾਨੀਆਂ ਨੂੰ ਕੌਮੀ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਇਤਿਹਾਸ ਦੀ ਜਾਣਕਾਰੀ ਦੇਣ ਲਈ ਇਸ ਯਾਦਗਾਰੀ ਚਿੰਨ੍ਹ ਵਿਕਰੀ ਕੇਂਦਰ ਤੋਂ ਸ਼ਹੀਦਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਯਾਦਗਾਰੀ ਚਿੰਨ੍ਹ, ਵਸਤੂਆਂ ਮਿਲਣਗੀਆਂ ਜੋ ਉਨ੍ਹਾਂ ਦੇ ਹੁਸੈਨੀਵਾਲਾ ਵਿਖੇ ਆਉਣ ਦੀ ਯਾਦ ਨੂੰ ਵੀ ਤਾਜ਼ਾ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰੀ ਵਿਕਰੀ ਕੇਂਦਰ ਤੋਂ ਘੜੀਆਂ, ਟੀ-ਸ਼ਰਟਾਂ, ਪੈੱਨ, ਡਾਇਰੀ, ਚਾਬੀਆਂ ਵਾਲੇ ਛੱਲੇ, ਕੱਪ, ਕਿਤਾਬਾਂ , ਕਲਾਕ ਆਦਿ ਯਾਦਗਾਰੀ ਚਿੰਨ੍ਹ ਮਿਲਣਗੇ।ਇਸ ਵਿਕਰੀ ਕੇਂਦਰ ਦਾ ਸੰਚਾਲਨ ਰੈਡ ਕਰਾਸ ਸੰਸਥਾ ਵੱਲੋਂ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹੀਦੀ ਸਮਾਰਕ ਨੂੰ ਹੋਰ ਆਕਰਸ਼ਿਤ ਬਣਾਉਣ ਲਈ ਵੀ ਵੱਡੇ ਉਪਰਾਲੇ ਆਰੰਭੇ ਜਾ ਰਹੇ ਹਨ ਤਾਂ ਜੋ ਇਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਰਧਾਲੂਆਂ/ਸੈਲਾਨੀਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਪ੍ਰੇਰਣਾ ਸਰੋਤ ਹਨ ਤੇ ਇਨ੍ਹਾਂ ਸਬੰਧੀ ਜਾਣਕਾਰੀ ਨੂੰ ਘਰ-ਘਰ ਪਹੁੰਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ।ਇਸ ਮੌਕੇ ਸਕੱਤਰ ਰੈਡ ਕਰਾਸ ਸ਼੍ਰੀ ਅਸ਼ੋਕ ਬਹਿਲ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...