ਯੈੱਸ ਪੰਜਾਬ
ਸਮਾਣਾ, 13 ਜਨਵਰੀ, 2025
Samana ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸ. Chetan Singh Jouramajra ਨੂੰ ਅੱਜ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਵੱਡੀ ਭੈਣ ਲਾਭ ਕੌਰ ਦੇ ਪਤੀ ਸ. Amarjit Singh (73 ਸਾਲ) ਦਾ ਸੰਖੇਪ ਬਿਮਾਰੀ ਬਾਅਦ ਇੱਥੇ ਇੱਕ ਨਿਜੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ. ਅਮਰਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਮਿਤੀ 14 ਜਨਵਰੀ ਨੂੰ ਸਵੇਰੇ 10 ਕੁ ਵਜੇ ਉਨ੍ਹਾਂ ਦੇ ਅੰਬਾਲਾ ਨੇੜਲੇ ਜੱਦੀ ਪਿੰਡ ਬਲਾਣਾ ਵਿਖੇ ਹੋਵੇਗਾ।
ਇਸ ਦੌਰਾਨ ਹਲਕਾ Samana ਦੇ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪ ਆਗੂ ਗੁਰਦੇਵ ਸਿੰਘ ਟਿਵਾਣਾ ਅਤੇ ਹੋਰਨਾਂ ਨੇ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਅਮਰਜੀਤ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼਼ਣ ਅਤੇ ਪਰਿਵਾਰ ਤੇ ਸਕੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।