spot_img
Saturday, June 15, 2024

ਵਾਹਿਗੁਰੂ

spot_img
spot_img

ਸੰਜੇ ਸਿੰਘ ਨੇ ਲੁਧਿਆਣਾ ‘ਚ AAP ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਜਿਤਾਉਣ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਲੁਧਿਆਣਾ, 30 ਸਈ, 2024

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਲੁਧਿਆਣਾ ‘ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ,ਬੀਬੀ ਰਜਿੰਦਰਪਾਲ ਕੌਰ ਛੀਨਾ, ਚੇਅਰਮੈਨ ਮਾਰਕਫੈਡ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਲੋਕਸਭਾ ਇੰਚਾਰਜ ਡਾ. ਦੀਪਕ ਬਾਂਸਲ ਮੌਜੂਦ ਸਨ।

ਸੰਜੇ ਸਿੰਘ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਪਿਛਲੇ 10 ਸਾਲਾਂ ਦੇ ਰਾਜ ਵਿੱਚ ਇਕ ਵੀ ਵਾਅਦੇ ਉੱਤੇ ਖਰੀ ਨਹੀਂ ਉਤਰੀ। ਫਿਰ ਚਾਹੇ ਉਹ ਐਮਐਸਪੀ ਦੀ ਗੱਲ ਹੋਵੇ ਜਾਂ ਆਮਦਨੀ ਦੁੱਗਣੀ ਦੀ ਹੋਵੇ ਸਭ ਝੂਠ ਨਿਕਲਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਅੰਦੋਲਨ ਦੌਰਾਨ ਹੋਈਆਂ 750 ਸਹਦਤਾਂ ਦਾ ਬਦਲਾ ਆਪਣੀਆਂ ਵੋਟਾਂ ਨਾਲ ਲੈਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੂਠ ਬੋਲਣ ਵਾਲਿਆਂ ਨੂੰ ਆਪਣੀ ਵੋਟ ਨਾਲ ਸਬਕ ਸਿਖਾਓ। 1 ਜੂਨ ਨੂੰ “ਝਾੜੂ” ਦਾ ਬਟਨ ਦਬਾ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਰਿਕਾਰਡ ਵੋਟਾਂ ਨਾਲ ਜਿੱਤਾ ਕੇ ਸੰਸਦ ਭੇਜੋ। ਉਹ ਸੰਸਦ ਵਿੱਚ ਤੁਹਾਡੀ ਅਵਾਜ਼ ਬੁਲੰਦ ਕਰਨਗੇ।

ਦਿੱਲੀ ਵਿਧਾਨ ਸਭਾ ਦੇ ਸਪੀਕਰ ਨਿਵਾਸ ਗੋਇਲ ਨੇ ਕਿਹਾ ਕਿ ਲੋਕਾਂ ਦੇ ਉਤਸਾਹ ਅਤੇ ਸਮਰਥਨ ਤੋਂ ਪਤਾ ਲਗਦਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਪੱਖੀ ਕੰਮਾਂ ਤੋਂ ਖੁਸ਼ ਹਨ। ਲੋਕ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਵੋਟਾਂ ਪਾਉਣ ਲਈ ਉਤਾਵਲੇ ਹਨ।

ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੋਡ ਸ਼ੋਅ ‘ਚ ਲੋਕਾਂ ਦੀ ਭਾਰੀ ਭੀੜ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਤੋਂ ਸੰਤੁਸ਼ਟ ਹਨ ਅਤੇ ਅਸੀਂ ਇਹ ਚੋਣ 13-0 ਨਾਲ ਜਿਤਣ ਜਾ ਰਹੇ ਹਾਂ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,029FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...