Tuesday, April 30, 2024

ਵਾਹਿਗੁਰੂ

spot_img
spot_img

ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ

- Advertisement -

ਯੈੱਸ ਪੰਜਾਬ
ਸਮਾਣਾ, 14 ਅਪ੍ਰੈਲ, 2024

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਦੀ ਪ੍ਰਸ਼ੰਸਾ ਕੀਤੀ।

ਸ਼੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ।

ਭਾਰਤੀ ਜਨਤਾ ਪਾਰਟੀ ਦੇ ਚੋਣ ਮੈਨੀਫ਼ੈਸਟੋ ਦੀ ਸ਼ਲਾਘਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਨਾ ਕੇਵਲ ਪਿਛਲੇ 10 ਸਾਲਾਂ ਵਿੱਚ ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਗੱਲਾਂ ਦਾ ਪ੍ਰਤੀਬਿੰਬ ਹੈ, ਸਗੋਂ ਇਹ ਆਉਣ ਵਾਲੇ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਾਰੇ ਕਦਮਾਂ ਨੂੰ ਵੀ ਦਰਸਾਉਂਦਾ ਹੈ।

ਇਹ ਅਸਲ ਵਿੱਚ ਇੱਕ ਦੂਰਦਰਸ਼ੀ ਮੈਨੀਫੈਸਟੋ ਹੈ ਜੋ ਭਾਰਤ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੋਦੀ 3.0 ਸਰਕਾਰ ਸਮਾਜ ਦੇ ਸਾਰੇ ਵਰਗਾਂ, ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ।”

ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਮੋਦੀ ਜੀ ਦੇ ਜੋ ਵੀ ਵਾਅਦੇ ਕਰਦੇ ਹਨ, ਉਹ ਉਨ੍ਹਾਂ ਦੇ ਸੰਕਲਪ ਹੁੰਦੇ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਨੂੰ ਪੂਰਾ ਕਰਦੇ ਹਨ। ਭਗਵੰਤ ਮਾਨ ਦੀ ਸਰਕਾਰ ਸਿਰਫ ਇਸ਼ਤਿਹਾਰਾਂ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲ ਜੀਵਨ ਵਿੱਚ ਪੰਜਾਬ ਬਹੁਤ ਸਾਰੇ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ।

ਉਹ ਵਾਰ-ਵਾਰ ਕਰਜ਼ੇ ਲੈ ਰਹੇ ਹਨ ਅਤੇ ਸਾਡੀ ਜਨਤਾ ਦਾ ਪੈਸਾ ਦੂਜੇ ਸੂਬਿਆਂ ਵਿੱਚ ਆਪਣੀ ਪਾਰਟੀ ਨੂੰ ਵਧਾਉਣ ਲਈ ਵਿੱਚ ਬਰਬਾਦ ਕਰ ਰਹੇ ਹਨ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਕ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਹੈ।”

ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਨੌਜਵਾਨ ਸਾਡਾ ਭਵਿੱਖ ਹਨ, ਇਹ ਤੁਹਾਡਾ ਕੰਮ ਹੈ ਕਿ ਹੁਣ ਬਹੁਤ ਸਮਝਦਾਰੀ ਨਾਲ ਚੋਣ ਕਰੋ, ਤੁਸੀਂ ਕਿਹੜੀ ਪਾਰਟੀ ਨੂੰ ਵੋਟ ਪਾਉਣ ਜਾ ਰਹੇ ਹੋ। ਇੰਡੀਆ ਗਠਜੋੜ ਜਾਂ ਹੋਰ ਵਿਰੋਧੀ ਪਾਰਟੀਆਂ ‘ਚ ਲੀਡਰਸ਼ਿਪ ਹੁਨਰ ਦੀ ਘਾਟ ਹੈ। ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਸਾਡੇ ਨੌਜਵਾਨਾਂ ਲਈ ਬਿਹਤਰ ਭਵਿੱਖ ਯਕੀਨੀ ਬਣਾ ਸਕਦੀ ਹੈ।”

ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ, ”ਮੈਂ ਤੁਹਾਡੇ ਵਿੱਚੋਂ ਹਰੇਕ ਦਾ ਬਹੁਤ-ਬਹੁਤ ਧੰਨਵਾਦ ਕਰਦੀ ਹਾਂ ਕਿ ਤੁਸੀਂ ਦੂਜਿਆਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇੱਥੇ ਆਏ।”

ਭਾਜਪਾ ਦੇ ਮੀਤ ਪ੍ਰਧਾਨ ਬਿਕਰਮ ਚੀਮਾ ਨੇ ਕਿਹਾ, “ਸਾਡੇ ਮਾਣਯੋਗ ਨਰੇਂਦਰ ਮੋਦੀ ਜੀ ਨੇ ਪਿਛਲੇ 10 ਸਾਲਾਂ ਵਿੱਚ, ਖ਼ਾਸਕਰ ਸਾਡੀਆਂ ਔਰਤਾਂ ਲਈ ਕੁਝ ਇਤਿਹਾਸਕ ਕਦਮ ਚੁੱਕੇ ਹਨ। ਮੋਦੀ ਜੀ ਦੀ ਮਜ਼ਬੂਤ ਲੀਡਰਸ਼ਿਪ ਕਾਰਨ ਹੀ ਤਿੰਨ ਤਲਾਕ ਦੇ ਕਾਨੂੰਨ ਨੇ ਅਨੇਕ ਔਰਤਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਰੋਜ਼ਾਨਾ ਹੱਤਿਆਵਾਂ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਪੂਰੀ ਤਰ੍ਹਾਂ ਅਰਾਜਕਤਾ ਵੱਲ ਧੱਕ ਦਿੱਤਾ ਹੈ।”

ਹਰਜਿੰਦਰ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿਚ ਵਰਕਰਾਂ ਨੂੰ ਅਪੀਲ ਕੀਤੀ ਕਿ “ਮੈਂ ਤੁਹਾਨੂੰ ਸਾਰਿਆਂ ਨੂੰ ਪਟਿਆਲਾ ਅਤੇ ਪੰਜਾਬ ਦੀ ਖੁਸ਼ਹਾਲੀ ਨੂੰ ਵਾਪਸ ਲਿਆਉਣ ਲਈ ਇਕ ਵਾਰ ਫਿਰ ਮਹਾਰਾਣੀ ਸਾਹਿਬਾ ਨੂੰ ਚੁਣਨ ਲਈ ਬੇਨਤੀ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਫੇਰ ਸੰਸਦ ਮੈਂਬਰ ਵਜੋਂ ਚੁਣੇ ਜਾਣ ‘ਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਜ਼ਰੂਰ ਬਣਾਉਣਗੇ ਅਤੇ ਉਹ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਸਾਡੇ ਜ਼ਿਲ੍ਹੇ ਨੂੰ ਬਹੁਤ ਸਾਰੇ ਉਦਯੋਗ ਅਤੇ ਰੁਜ਼ਗਾਰ ਦੇ ਮੌਕੇ ਮਿਲਣਗੇ।”

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...