- Advertisement -
Sarabjit Singh assumes charge as DPRO of SAS Nagar
ਯੈੱਸ ਪੰਜਾਬ
ਐਸ.ਏ.ਐਸ. ਨਗਰ, 6 ਫ਼ਰਵਰੀ, 2023:
ਡਾ. ਸਰਬਜੀਤ ਸਿੰਘ ਨੇ ਐਸ.ਏ.ਐਸ. ਨਗਰ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ) ਵਜੋਂ ਚਾਰਜ ਸੰਭਾਲ ਲਿਆ ਹੈ। ਉਹ ਪ੍ਰੀਤ ਕੰਵਲ ਸਿੰਘ ਦੀ ਥਾਂ ’ਤੇ ਡੀ.ਪੀ.ਆਰ.ਓ ਬਣੇ ਹਨ ਜੋ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਜੁਆਇੰਟ ਡਾਇਰੈਕਟਰ ਬਣ ਗਏ ਹਨ।
ਇਸ ਤੋਂ ਪਹਿਲਾਂ ਡਾ. ਸਰਬਜੀਤ ਸਿੰਘ ਚੰਡੀਗੜ੍ਹ ਹੈਡਕੁਆਟਰ ’ਤੇ ਤਾਇਨਾਤ ਸਨ। ਉਨ੍ਹਾਂ ਨੇ ਪੱਤਰਕਾਰੀ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਾਪਤ ਕਰਨ ਤੋਂ ਪਹਿਲਾਂ ਇਲਾਵਾ ਪੱਤਰਕਾਰੀ ਤੇ ਜਨ ਸੰਚਾਰ, ਪੋਲਿਟੀਕਲ ਸਾਇੰਸ, ਪੰਜਾਬੀ ਅਤੇ ਹਿੰਦੀ ਵਿਸ਼ੇ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -