Thursday, April 25, 2024

ਵਾਹਿਗੁਰੂ

spot_img
spot_img

Sardul Sikander ਦੇ ਘਰ ਨੂੰ ਜਾਣ ਵਾਲੀ ਸੜਕ ਦਾ ਨਾਮ ਸਰਦੂਲ ਸਿਕੰਦਰ ਮਾਰਗ ਰੱਖਿਆ ਜਾਵੇਗਾ: Dharamsot

- Advertisement -

ਯੈੱਸ ਪੰਜਾਬ
ਖੰਨਾ (ਲੁਧਿਆਣਾ), ਮਾਰਚ 7, 2021:
ਪੰਜਾਬ ਸਰਕਾਰ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਖੰਨਾ ਵਿਖੇ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ਤੋਂ ਬਾਅਦ ਪੰਜਾਬ ਸਰਕਾਰ ਦੀ ਤਰਫ਼ੋ ਸ਼ਰਧਾਜ਼ਲੀ ਦਿੰਦਿਆ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦੇ ਘਰ ਨੂੰ ਪਿੰਡ ਬੂਲੇਪੁਰ (ਖੰਨਾ) ਤੋ ਜਾਣ ਵਾਲੀ ਸੜਕ (ਰੋਡ) ਦਾ ਨਾਮ ਸਰਦੂਲ ਸਿਕੰਦਰ ਮਾਰਗ ਰੱਖਣ ਦਾ ਐਲਾਨ ਕੀਤਾ ਅਤੇ ਉਹਨਾਂ ਕਿਹਾ ਕਿ ਬਾਕੀ ਕੰਮ ਚਾਹੇ ਗਾਇਕ ਸਰਦੂਲ ਸਿਕੰਦਰ ਦੀ ਢੁਕਵੀਂ ਯਾਦਗਰ ਬਣਾਉਣਾ ਹੋਵੇ ਉਹ ਪਰਿਵਾਰ ਦੀ ਸਲਾਹ ਅਨੁਸਾਰ ਹੀ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਉਹਨਾਂ ਦੇ ਦੋਸਤ ਵੀ ਸਨ ਅਤੇ ਮੈਂ ਉਹਨਾਂ ਦੇ ਦਿਹਾਂਤ ਤੋ ਇੱਕ ਦਿਨ ਪਹਿਲਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਹੂਬਹੂ ਬਹੁਤ ਸਾਰੀਆ ਗੱਲਾਂ ਵੀ ਕੀਤੀਆਂ ਅਤੇ ਕਿਹਾ ਕਿ ਫਿਕਰ ਨਾ ਕਰੋ ਕਿ ਤੁਹਾਡੇ ਇਲਾਜ਼ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।

ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਪੰਜਾਬੀ ਗਾਇਕੀ ਦਾ ਅਨਮੋਲ ਹੀਰਾ ਸੁਰਾਂ ਦੇ ਬਾਦਸ਼ਾਹ ਸਨ। ਮੰਤਰੀ ਨੇ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦੇ ਇਸ ਸੰਸਾਰ ਤੋ ਤੁਰ ਜਾਣ ਨਾਲ ਦੇਸ਼-ਵਿਦੇਸ਼ ਅਤੇ ਪੰਜਾਬ ਵਿੱਚ ਬੈਠੇ ਹਰ ਪੰਜਾਬੀ ਨੂੰ ਗਹਿਰਾ ਦੁੱਖ ਪਹੁੰਚਾ ਹੈ ਅਤੇ ਉੱਥੇ ਹੀ ਉਹਨਾਂ ਦੇ ਪਰਿਵਾਰ, ਪੰਜਾਬ, ਪੰਜਾਬੀਅਤ ਅਤੇ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਉਹਨਾਂ ਇੱਕ ਗਰੀਬ ਪਰਿਵਾਰ ਤੋ ਉਪਰ ਉੱਠ ਕੇ ਸ਼ੌਹਰਤ ਦਾ ਉਹ ਮੁਕਾਮ ਹਾਸਲ ਕੀਤਾ ਜਿਸ ਨੇ ਉਹਨਾਂ ਦਾ ਨਾਂਅ ਕਲਾਸੀਕਲ ਸੰਗੀਤ ਵਿੱਚ ਬਲੰਦੀਆਂ ਦੇ ਮਾਨਚਿੱਤਰ ‘ਤੇ ਲਿਖ ਦਿੱਤਾ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦਾ ਪਰਿਵਾਰ ਸਾਡਾ ਪਰਿਵਾਰ ਹੈ ਅਤੇ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਰੱਖਦੇ ਹਨ ਅਤੇ ਪਰਿਵਾਰ ਨਾਲ ਹਮੇਸ਼ਾਂ ਨਾਲ ਖੜੇ ਰਹਿਣਗੇ।

ਉਹਨਾਂ ਕਿਹਾ ਕਿ ਪਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਾਂ ਕਿ ਉਹਨਾਂ ਦੀ ਧਰਮ ਪਤਨੀ ਅਮਰ ਨੂਰੀ ਅਤੇ ਉਹਨਾਂ ਦੇ ਪੁੱਤਰਾਂ ਸਾਰੰਗ ਸਿਕੰਦਰ ਅਤੇ ਅਲਾਪ ਸਿਕੰਦਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਹਨਾਂ ਕਿਹਾ ਕਿ ਅਸੀ ਸਾਰੇ, ਮੈਂ ਵੀ ਬਤੌਰ ਐਮ.ਪੀ ਇਸ ਸ਼ਰਧਾਂਜ਼਼ਲੀ ਸਮਾਗਮ ਤੋਂ ਕੁਝ ਦਿਨ ਬਾਅਦ ਪਰਿਵਾਰ ਕੋਲ ਜਾਵਾਗੇ ਅਤੇ ਪਰਿਵਾਰ ਦੇ ਹੁਕਮ ਅਨੁਸਾਰ ਹੀ ਕੰਮ ਕਰਨ ਦੇ ਫੈਸਲੇ ਲਏ ਜਾਣਗੇ।

ਹਲਕਾ ਵਿਧਾਇਕ ਖੰਨਾ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂ ਦੇ ਫੁੱਲ ਭੇਟ ਕਰਦਿਆ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਜੀ ਇੱਕ ਮਹਾਨ ਸ਼ਖਸ਼ੀਅਤ ਹੋ ਕੇ ਸਾਡੇ ਸਾਰਿਆਂ ਵਿੱਚੋ ਸਦਾ ਲਈ ਅਲੋਪ ਹੋ ਗਏ ਹਨ। ਸਾਡੇ ਲਈ ਤਾਂ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਉਹ ਖੰਨਾ ਸ਼ਹਿਰ ਦੇ ਵਸਨੀਕ ਸਨ ਅਤੇ ਖੰਨਾ ਦਾ ਨਾਮ ਉਹਨਾਂ ਨੇ ਦੇਸ਼ ਅਤੇ ਪੂਰੀ ਦੁਨੀਆਂ ਵਿੱਚ ਰੋਸ਼ਨ ਕੀਤਾ। ਪੰਜਾਬ, ਪੰਜਾਬੀਅਤ ਨੂੰ ਜੋ ਦੇਣ ਦੇ ਕੇ ਗਏ ਹਨ ਉਹ ਨਾ ਭੁੱਲਣ ਯੋਗ ਹੈ ਅਤੇ ਸੰਗੀਤ ਇੰਡਸਟਰੀ ਵਿੱਚ ਜੋ ਮੁਕਾਮ ਹਾਸਲ ਕੀਤਾ ਉਹ ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦਾ ਹੈ।

ਉਹਨਾਂ ਕਿਹਾ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਸਨ ਅਤੇ ਗਾਇਕ ਸਰਦੂਲ ਸਿਕੰਦਰ ਦਾ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਬਹੁਤ ਯੋਗਦਾਨ ਸੀ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਨੇ ਆਪਣੀ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਸਾਲ 1980 ਵਿੱਚ ਕੀਤੀ ਸੀ ਅਤੇ ਹੁਣ ਤੱਕ ਅਨੇਕਾਂ ਹਿੱਟ ਗੀਤ ਤੇ ਕੈਸਟਾਂ ਦੇਣ ਵਾਲੇ ਕਲਾਕਾਰਾਂ ਵਿੱਚ ਉਹਨਾਂ ਦਾ ਨਾਂਅ ਮੁਢਲੀਆਂ ਸਫ਼ਾਂ ‘ਚ ਰਹੇਗਾ।

ਇਸ ਮੌਕੇ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਅਤੇ ਹੋਰ ਬਹੁਤ ਸਾਰੇ ਕੀਰਤਨੀਏ ਜੱਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਫਿਲਮ ਅਤੇ ਸੰਗੀਤ ਜਗਤ ਨਾਲ ਜੁੜੀਆ ਸ਼ਖਸ਼ੀਅਤਾਂ ਤੋ ਇਲਾਵਾ ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ, ਕਿਸਾਨ ਆਗੂ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...