Saturday, April 20, 2024

ਵਾਹਿਗੁਰੂ

spot_img
spot_img

ਸਰਨਾ ਭਰਾਵਾਂ ਨੇ ਪਾਕਿਸਤਾਨ ਸਰਕਾਰ ਨਾਲ ਗੰਢਤੁੱਪ ਕਰ ਕੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਮਿਲੀ ਗੁਰੂ ਗ੍ਰੰਥ ਸਾਹਿਬ ਦੇ 200 ਸਰੂਪਾਂ ਦੀ ਸੇਵਾ ਰੋਕੀ: ਕਾਲਕਾ

- Advertisement -

Sarna brothers blocked Sewa of 200 Saroops given to DSGMC in cahoots with PSGPC: Kalka

ਯੈੱਸ ਪੰਜਾਬ
ਨਵੀਂ ਦਿੱਲੀ, 14 ਜਨਵਰੀ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ 16 ਜਨਵਰੀ ਨੂੰ ਪਾਕਿਸਤਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ 200 ਬਿਰਧ ਸਰੂਪ ਆਉਣੇ ਸਨ ਜਿਸਦੀ ਸੇਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲੀ ਸੀ। ਉਹਨਾਂ ਕਿਹਾ ਕਿ ਅੱਜ ਉਸ ’ਤੇ ਬਹੁਤ ਵੱਡੀ ਸਿਆਸਤ ਖੇਡੀ ਗਈ ਹੈ।

ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਹਮੇਸ਼ਾ ਨਿੱਘੇ ਸੰਬੰਧ ਬਣਾ ਕੇ ਰੱਖਣ ਵਾਲੇ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਪਾਕਿਸਤਾਨ ਸਰਕਾਰ ਨਾਂਲ ਗੱਲਬਾਤ ਕਰਕੇ ਇਹ ਸੇਵਾ ਰੁਕਵਾ ਦਿੱਤੀ ਹੈ ਜਿਸਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ।

ਉਹਨਾਂ ਕਿਹਾ ਕਿ ਸਰਨਾ ਭਰਾਵਾਂ ਨੇ ਹਮੇਸ਼ਾ ਦਿੱਲੀ ਦੀਆਂ ਸੰਗਤਾਂ ਦੇ ਖਿਲਾਫ ਕੰਮ ਕੀਤਾ ਹੈ। ਇਹਨਾਂ ਨੇ ਹੀ ਪਹਿਲਾਂ ਬਾਲਾ ਸਾਹਿਬ ਹਸਪਤਾਲ ਤੇ ਗੁਰਦੁਆਰਾ ਬੰਗਲਾ ਸਾਹਿਬ ਦੀ ਪਾਰਕਿੰਗ ਰੋਕਣ ਦਾ ਗੁਨਾਹ ਕੀਤਾ ਤੇ ਹੁਣ ਇਹ ਸੇਵਾ ਰੋਕੀ ਹੈ। ਉਹਨਾਂ ਦੱਸਿਆ ਕਿ ਇਹ ਉਹ ਪਾਵਨ ਪਵਿੱਤਰ 200 ਸਰੂਪ ਹਨ ਜਿਹਨਾਂ ਦੀ ਸੇਵਾ ਸਾਡੇ ਵੱਡ ਵਡੇਰੇ ਕਰਦੇ ਸਨ ਤੇ ਹੁਣ ਇਹਨਾਂ ਸਰੂਪਾਂ ਨੂੰ ਦਿੱਲੀ ਲਿਆ ਕੇ ਇਹਨਾਂ ਦੀ ਸੇਵਾ ਸਾਡੀ ਝੋਲੀ ਪਈਸੀ ਪਰ ਇਸ ’ਤੇ ਵੀ ਸਰਨਾ ਭਰਾ ਸਿਆਸਤ ਖੇਡ ਗਏ।

ਉਹਨਾਂ ਕਿਹਾ ਕਿ ਦੋਵਾਂ ਭਰਾਵਾਂ ਨੇ ਹਮੇਸ਼ਾ ਉਹਨਾਂ ਨਾਲ ਸਾਂਝ ਪਿਆਲੀ ਕੀਤੀ ਹੈ ਜਿਹਨਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਨਾਂ ’ਤੇ ਹਮੇਸ਼ਾ ਰਾਜਨੀਤੀ ਕੀਤੀ ਹੈ। ਉਹਨਾਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਇਹਨਾਂ ਨੂੰ ਸੁਮੱਤ ਬਖਸ਼ਿਸ਼ ਕਰਨ।

ਉਹਨਾਂ ਕਿਹਾ ਕਿ ਲੰਘੀ ਸ਼ਾਮ ਸਾਨੂੰ ਈਮੇਲ ਰਾਹੀਂ ਦੱਸਿਆ ਗਿਆ ਕਿ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ ਜਿਸ ਲਈ ਉਹ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਜਿਹਨਾਂ ਨੇ ਇਸ ਪ੍ਰੋਗਰਾਮ ਦੀ ਤਿਆਰੀ ਕੀਤੀ ਸੀ, ਉਹ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਜਾਵੇ।

ਉਹਨਾਂ ਕਿਹਾ ਕਿ ਸਰਨਾ ਭਰਾਵਾਂ ਨੇ ਦਿੱਲੀ ਦੀ ਸੰਗਤ ਤੋਂ ਬਹੁਤ ਵੱਡੀ ਸੇਵਾ ਖੋਹਣ ਦਾ ਬਜ਼ਰ ਪਾਪ ਕੀਤਾ ਹੈ ਜਿਸਦਾ ਹਿਸਾਬ ਗੁਰੂ ਸਾਹਿਬ ਉਹਨਾਂ ਤੋਂ ਆਪੇ ਲੈਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...